ਜਲੰਧਰ ਜ਼ਿਮਨੀ ਚੋਣ ਨੂੰ ਲੈਕੇ 'ਆਪ' ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ
- ਜਲੰਧਰ ਹਲਕੇ ਦੇ ਪਿੰਡ ਸੋਫੀ ਵਿਖੇ ਕੀਤੀ ਗਈ ਮੀਟਿੰਗ ਦੌਰਾਨ 'ਆਪ' ਨੂੰ ਮਿਲਿਆ ਭਰਪੂਰ ਸਮਰਥਨ
- 'ਆਪ' ਦੀ ਮਾਨ ਸਰਕਾਰ ਨੇ ਸੂਬੇ ਵਿੱਚ ਪਿਛਲੇ ਇੱਕ ਸਾਲ ਵਿੱਚ ਹੀ ਅਜਿਹੇ ਕੰਮ ਕਰਵਾ ਦਿੱਤੇ ਜੋ ਪਿਛਲੀਆਂ ਨਿਕੰਮਿਆਂ ਸਰਕਾਰਾਂ ਦਸ਼ਕਾਂ ਦੌਰਾਨ ਵੀ ਨਹੀਂ ਕਰਵਾ ਸਕੀਆਂ: ਰਾਜਵਿੰਦਰ ਕੌਰ ਥਿਆੜਾ
- 'ਆਪ' ਦੀ ਮਾਨ ਸਰਕਾਰ ਦੇ ਕੰਮਾਂ ਤੋਂ ਹਲਕੇ ਦੇ ਲੋਕਾਂ 'ਚ 'ਆਪ' ਉਮੀਦਵਾਰ ਰਿੰਕੂ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ: ਰਾਜਵਿੰਦਰ ਕੌਰ ਥਿਆੜਾ
ਜਲੰਧਰ, 30 ਅਪਰੈਲ 2023 - ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਮੀਟਿੰਗਾਂ ਦਾ ਦੌਰ ਜਾਰੀ ਹੈ। ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਲਕਾ ਜਲੰਧਰ ਕੈਂਟ ਅਧੀਨ ਪੈਂਦੇ ਪਿੰਡ ਸੋਫੀ ਵਿਖੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਅਤੇ ਲੋਕਾਂ ਵਲੋਂ ਵੱਡੇ ਪੱਧਰ 'ਤੇ ਮਿਲ ਰਹੇ ਸਮਰਥਨ ਨੂੰ ਲੈਕੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। 'ਆਪ' ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਦੀ ਅਗੁਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਆਗੂਆਂ 'ਤੇ ਵਰਕਰਾਂ ਦਾ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਆਉਣ ਵਾਲੀ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
ਆਮ ਆਦਮੀ ਪਾਰਟੀ ਦੀ ਪੰਜਾਬ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇ ਇੱਕ ਇਮਾਨਦਾਰ ਸੋਚ 'ਤੇ ਨੀਅਤ ਸਾਫ ਹੋਵੇ ਤਾਂ ਸਾਰੇ ਕੰਮ ਸੰਭਵ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ 'ਆਪ' ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਉਹ ਸਾਰੇ ਕੰਮ ਕੇਵਲ ਇੱਕ ਸਾਲ ਵਿੱਚ ਹੀ ਕਰਕੇ ਦਿਖਾ ਦਿੱਤੇ, ਜੋ ਕੰਮ ਪਿਛਲੀਆਂ ਨਿਕੰਮੀਆਂ ਸਰਕਾਰਾਂ ਦਸ਼ਕਾਂ ਦੌਰਾਨ ਵੀ ਨਹੀਂ ਕਰਵਾ ਸਕੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਹੁਤ ਖੁਸ਼ ਹਨ ਅਤੇ ਇਹ ਜਾਣ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਸਰਕਾਰ ਹੀ ਪੰਜਾਬ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ।
'ਆਪ' ਪੰਜਾਬ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਮੀਟਿੰਗ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਜਲੰਧਰ ਜਿਨਿ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ 'ਆਪ' ਉਮੀਦਵਾਰ ਨੂੰ ਜਿਤਾਉਣ ਲਈ ਖਾਸ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜਲੰਧਰ ਹਲਕੇ ਦੇ ਸੂਝਵਾਨ ਲੋਕ ਆਪਣੀ ਵੋਟ ਦਾ ਗਲਤ ਇਸਤੇਮਾਲ ਨਹੀਂ ਕਰਨਗੇ ਅਤੇ ਆਪਣੀ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਤੇ ਪਾ ਕੇ ਪਾਰਟੀ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਜਿਤਾ ਕੇ ਲੋਕ ਸਭਾ ਭੇਜਣਗੇ, ਤਾਂ ਜੋ ਜਲੰਧਰ ਹਲਕੇ ਦਾ ਵਿਕਾਸ ਹੋ ਸਕੇ। ਇਸ ਮੋਕੇ ਚੇਅਰਮੈਨ ਮੰਗਲ ਸਿੰਘ, ਯੂਥ ਮੀਤ ਪ੍ਰਧਾਨ ਗੁਰਿੰਦਰ ਸਿੰਘ ਸਿੰਘ ਸ਼ੇਰਗਿੱਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਬਲਵੀਰ ਪੰਨੂ ਅਤੇ ਰਜਨੀਸ਼ ਦਹੀਆ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।