ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸਮੇਤ ਹੋਰ ਆਗੂਆਂ 'ਤੇ ਹਲਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਫੜ੍ਹਿਆ 'ਆਪ' ਦਾ ਝਾੜੂ
- 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ
- 'ਆਪ' ਪਾਰਟੀ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ: ਹਰਚੰਦ ਸਿੰਘ ਬਰਸਟ
ਜਲੰਧਰ, 4 ਮਈ 2023 - ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈਕੇ 'ਆਪ' ਨੂੰ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਵਿੱਚ ਵੱਡੀ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ। ਜਿਵੇਂ ਜਿਵੇਂ ਚੋਣ ਦਾ ਦਿਨ ਨੇੜੇ ਆ ਰਿਹਾ ਹੈ, 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਪਾਰਟੀ ਵਲੋਂ ਵਿੱਢੀ ਗਈ ਚੋਣ ਮੁਹਿੰਮ ਨੂੰ ਲੈਕੇ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਬਹੁਜਨ ਮੁਕਤੀ ਪਾਰਟੀ ਦੇ ਮੀਤ ਪ੍ਰਧਾਨ ਸਮੇਤ ਸਮੇਤ ਹੋਰ ਆਗੂ 'ਤੇ ਹਲਕੇ ਦੇ ਵੱਡੀ ਗਿਣਤੀ ਲੋਕ 'ਆਪ' ਵਿੱਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਦੇ ਇਥੇ ਗੁਰੂ ਰਵਿਦਾਸ ਚੌਂਕ ਵਿਖੇ ਬਣਾਏ ਗਏ ਚੋਣ ਵਿੱਚ ਪਾਰਟੀ ਦੀ ਕੀਤੀ ਗਈ ਇੱਕ ਮੀਟਿੰਗ ਦੌਰਾਨ ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਮੇਸ਼ ਲਾਲ ਕਾਲਾ ਸਮੇਤ ਹਲਕੇ ਦੇ ਹੋਰ ਲੋਕਾਂ ਨੇ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਦਾ ਲੜ ਫੜ੍ਹਿਆ। 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ।
'ਆਪ' ਦੇ ਚੋਣ ਦਫਤਰ ਵਿਸਾਖੇ ਪਾਰਟੀ ਵਿੱਚ ਸ਼ਾਮਲ ਹੋ ਵਾਲਿਆਂ ਵਿੱਚ ਬਹੁਜਨ ਮੁਕਤੀ ਪਾਰਟੀ ਦੇ ਮੀਤ ਪ੍ਰਧਾਨ ਰਮੇਸ਼ ਲਾਲ ਕਾਲਾ, ਜੋ 10 ਸਾਲ ਬਹੁਜਨ ਸਮਾਜ ਪਾਰਟੀ ਵਿੱਚ ਸ੍ਰੀ ਕਾਸ਼ੀ ਰਾਮ ਦੇ ਨਾਲ ਕੰਮ ਕਰ ਚੁਕੇ ਹਨ ਅਤੇ 10 ਸਾਲ 11 ਅਸ਼ੋਕ ਰੋਡ ਦਫਤਰ ਨਵੀ ਦਿੱਲੀ ਵਿਖੇ ਭਾਜਪਾ ਵਿੱਚ ਸੈਂਟਰ ਦੇ ਮੈਂਬਰ ਰਹੇ ਹਨ। ਉਹ ਪਿਛਲੇ 6 ਸਾਲ ਤੋਂ ਬਹੁਜਨ ਮੁਕਤੀ ਪਾਰਟੀ ਦੇ ਮੀਤ ਪ੍ਰਧਾਨ ਪੰਜਾਬ ਸਨ। ਇਨ੍ਹਾਂ ਵਲੋਂ ਬਾਬਾ ਸਾਹਿਬ ਅੰਬੇਦਕਰ ਕਾਲਜ ਬਣਾਇਆ ਗਿਆ। ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਮੇਸ਼ ਲਾਲ ਕਾਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈਕੇ ਕਿਹਾ ਕਿ ਉਹ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸਤੋਂ ਇਲਾਵਾ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬੂਟਾ ਮੰਡੀ ਬਾਬਾ ਸਤਪਾਲ ਸੀਨੀਅਰ ਆਗੂ, ਬਲਵਿੰਦਰ ਕੁਮਾਰ ਪ੍ਰਧਾਨ ਯੂਥ ਵਿੰਗ ਬਹੁਜਨ ਮੁਕਤੀ ਪਾਰਟੀ, ਗੁਰਪਾਲ ਪਾਲਾ ਪ੍ਰਧਾਨ ਖੁਰਲਾ ਕਿੰਗਰਾ, ਰਾਜ ਕੁਮਾਰ ਪ੍ਰਧਾਨ ਟਾਵਰ, ਬਾਵਾ ਪ੍ਰਧਾਨ ਖਾਂਬਰਾਂ ਕਲੋਨੀ, ਆਨੰਦ ਬੱਲੀ ਪ੍ਰਧਾਨ ਖਾਂਬਰਾਂ ਜਲੰਧਰ ਤੇਤੇ ਵੱਡੀ ਗਿਣਤੀ ਵਿੱਚ ਹੋਰ ਸਾਥੀ ਵੀ ਮੌਜੂਦ ਸਨ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਬਹੁਜਨ ਮੁਕਤੀ ਪਾਰਟੀ ਦੇ ਆਗੂਆਂ ਅਤੇ ਹੋਰ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਵਰਗੇ ਹੋਰ ਉੱਘੇ ਲੀਡਰਾਂ ਅਤੇ ਆਮ ਲੋਕਾਂ ਦਾ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਲਈ 'ਆਪ' ਦੀ ਹੱਕ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰਨਗੇ ਅਤੇ ਆਮ ਆਦਮੀ ਸਰਕਾਰ ਦੀ ਨੀਤੀਆ ਨੂੰ ਘਰ ਘਰ ਤੱਕ ਪਹੁੰਚਾਉਣਗੇ।