ਅੰਮ੍ਰਿਤਪਾਲ ਨੂੰ ਮਿਲਣ ਪਤਨੀ ਪਹੁੰਚੀ ਡਿਬਰੂਗੜ੍ਹ ਜੇਲ੍ਹ
ਜਗਤਾਰ ਸਿੰਘ
ਪਟਿਆਲਾ 4 ਮਈ 2023: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਆਸਾਮ ਪਹੁੰਚੀ ਪਤਨੀ ਕਿਰਨਦੀਪ ਕੌਰ।
ਇਜਾਜ਼ਤ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਸੋਮਵਾਰ ਨੂੰ ਹੀ ਘਰੋਂ ਚਲੀ ਗਈ ਸੀ। ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵਕੀਲਾਂ ਦਾ ਇੱਕ ਜਥਾ ਵੀ ਡਿਬਰੂਗੜ੍ਹ ਲਈ ਰਵਾਨਾ ਹੋਇਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਸੋਮਵਾਰ ਨੂੰ ਹੀ ਸੜਕ ਰਾਹੀਂ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਈ ਸੀ। ਉਹ ਸੋਮਵਾਰ ਸ਼ਾਮ ਤੋਂ ਵੀਰਵਾਰ ਸਵੇਰ ਤੱਕ ਦਿੱਲੀ ਵਿੱਚ ਰੁਕੀ ਰਹੀ। ਉਹ ਵੀਰਵਾਰ ਸਵੇਰੇ ਹੀ ਦਿੱਲੀ ਤੋਂ ਅਸਾਮ ਲਈ ਰਵਾਨਾ ਹੋ ਗਈ ਹੈ। ਦੂਜੇ ਪਾਸੇ ਵੀਰਵਾਰ ਨੂੰ ਚਾਚਾ ਅਤੇ ਚਚੇਰੇ ਭਰਾ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਏ ਸਨ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਕੇ ਇਸ ਕੇਸ ਵਿੱਚ ਫਸੇ ਸਿੱਖਾਂ ਨੂੰ ਇਕਜੁੱਟ ਹੋ ਕੇ ਕੇਸ ਲੜਨ ਦੀ ਸਲਾਹ ਦਿੱਤੀ ਸੀ।