'ਆਪ' ਦੀ ਸਰਕਾਰ ਨੇ ਇੱਕ ਸਾਲ ਵਿੱਚ ਹੀ ਪੂਰੇ ਕੀਤੇ ਚਾਰ ਵਾਅਦੇ , ਬਾਕੀ ਵਾਅਦੇ ਵੀ ਛੇਤੀ ਹੀ ਪੂਰੇ ਕੀਤੇ ਜਾ ਰਹੇ - ਬਰਸਟ
- 'ਆਪ' ਵਲੋਂ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਜਾਰੀ
- 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਲੰਧਰ ਦੇ ਵਾਰਡ ਨੰਬਰ 39 ਵਿੱਚ ਜਨਸਭਾ ਨੂੰ ਕੀਤਾ ਸੰਬੋਧਨ
- ਕਿਹਾ, 'ਆਪ' ਦੀ ਸਰਕਾਰ ਨੇ ਇੱਕ ਸਾਲ ਵਿੱਚ ਹੀ ਪੂਰੇ ਕੀਤੇ ਚਾਰ ਵਾਅਦੇ , ਬਾਕੀ ਵਾਅਦੇ ਵੀ ਛੇਤੀ ਹੀ ਪੂਰੇ ਕੀਤੇ ਜਾ ਰਹੇ ਹਨ
- 'ਆਪ' ਦੀ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ, 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੋਟ ਪਾਉਣ ਦੀ ਕੀਤੀ ਅਪੀਲ
ਜਲੰਧਰ, 5 ਮਈ 2023 - ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਜਲੰਧਰ ਦੇ ਵਾਰਡ ਨੰਬਰ 39 ਵਿਖੇ ਕੀਤੀ ਗਈ ਜਨਸਭਾ ਦੌਰਾਨ 'ਆਪ' ਪੰਜਾਬ ਦੇ ਜਨਲਰ ਸਕੱਤਰ ਸਰਦਾਰ ਹਰਚੰਦ ਸਿੰਘ ਬਰਸਟ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜਨਸਭਾ ਨੂੰ ਸੰਬੋਧਨ ਕੀਤਾ। 'ਆਪ' ਜਨਲਰ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਜਨਸਭਾ ਦੌਰਾਨ ਹਾਜ਼ਰ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੂੰ 'ਆਪ' ਵਲੋ ਸੂਬੇ ਵਿੱਚ ਕਰਵਾਏ ਜਾ ਰਹੇ ਲੋਕਭਲਾਈ ਦੇ ਕੰਮਾਂ ਬਾਰੇ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਉਨ੍ਹਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮੁਹਈਆ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਥੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ 8-10 ਹਜ਼ਾਰ ਦੇ ਲਗਪਗ ਕਾਮਿਆਂ ਲਈ ਇਹ ਇੱਕ ਵੱਡੀ ਸਹੂਲਤ ਹੈ। ਇਸ ਨੀਤੀ ਦੇ ਲਾਗੂ ਹੋ ਜਾਣ ਤੋਂ ਬਾਅਦ 85 ਤੋ 90 ਫ਼ੀਸਦ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵਲੋ ਇਨ੍ਹਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਇਹ ਬਹੁਤ ਵੱਡਾ ਸਹਾਰਾ ਹੈ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦੇ ਹੋਏ ਦੱਸਿਆ ਕਿ ਕਿਵੇਂ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਬਾਨੀ 'ਤੇ ਅਡਾਨੀ ਨੂੰ ਕੌਡੀਆਂ ਦੇ ਭਾਅ ਜਮੀਨਾਂ ਲੀਜ਼ 'ਤੇ ਦਿੱਤੀਆਂ ਅਤੇ ਬਾਹਰਲੇ ਮੁਲਕਾਂ ਦੇ ਬੈਂਕਾਂ ਤੋਂ ਕਰਜ਼ਾ ਦਵਾਇਆ ਗਿਆ। ਉਨ੍ਹਾਂ ਕਿਹਾ ਕਿ ਜਿਹੜਾ ਟੈਕਸ ਦਾ ਪੈਸਾ ਪੰਜਾਬ ਦੇ ਵਿਕਾਸ ਲਈ ਲੱਗਣਾ ਸੀ, ਉਹ ਪੈਸੇ ਲੁੱਟਣ ਵਾਲੇ ਸਰਮਾਏਦਾਰ ਵਿਜੈ ਮਾਲੀਆ ਵਾਂਗ ਵਿਦੇਸ਼ ਭੱਜਣ ਦੀ ਫਿਰਾਕ ਵਿਚ ਹਨ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੇ ਸਿਰ 30 ਲੱਖ ਕਰੋੜ ਰੁਪਏ ਦਾ ਕਰਜ਼ਾ ਚੜਾਇਆ ਗਿਆ ਹੈ। ਪਰ ਇਸ ਦੇ ਬਾਵਜੂਦ 'ਆਪ' ਦੀ ਸਰਕਾਰ ਵਲੋਂ ਆਰਥਿਕ ਤੰਗੀ ਹੋਣ ਦੇ ਬਾਵਜੂਦ ਵੀ ਸਾਰੇ ਵਰਗਾ ਦੇ ਪਰਿਵਾਰਾਂ ਨੂੰ ਸਹੂਲਤਾਂ 'ਤੇ ਰੋਜ਼ਗਾਰ ਦੇ ਸਾਧਨ ਮੁਹਈਆ ਕਰਵਾਏ ਗਏ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਨਸਭਾ ਨੂੰ ਸੰਬੋਧਨ ਦੌਰਾਨ ਅੱਗੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਕਿਸਾਨਾਂ ਦੀਆਂ ਸਮੱਸਿਆਵਾ ਦਾ ਹੱਲ ਕੀਤਾ 'ਤੇ ਨਾਲ ਹੀ 28 ਹਜਾਰ ਤੋਂ ਵੱਧ ਰੈਗੂਲਰ ਭਰਤੀਆਂ ਕਰਵਾਈਆਂ, ਕੱਚੇ ਕਾਮੇ ਪੱਕੇ ਕੀਤੇ, ਬਿਜਲੀ ਦੇ ਬਿਲ ਜ਼ੀਰੋ ਕੀਤੇ, ਸਭ ਤੋ ਜਰੂਰੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜੀਰੋ ਟੌਲਰੈਂਸ ਪਾਲਿਸੀ ਲਾਗੂ ਕੀਤੀ, ਜਿਸ ਵਿੱਚ 380 ਤੋ ਵੱਧ ਭ੍ਰਿਸ਼ਟ ਅਧਿਕਾਰੀਆ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਖੇਡਾ ਦੇ ਪੱਧਰ ਨੂੰ ਉੱਚਾ ਚੁਕਣ ਲਈ ਖੇਡ ਮੈਦਾਨ, ਖੇਡ ਕਿੱਟਾ, ਖਿਡਾਰੀਆਂ ਲਈ ਪੋਸ਼ਟਿਕ ਖੁਰਾਕ ਦਾ ਪ੍ਰਬੰਧ ਵੀ ਆਉਣ ਵਾਲੇ ਕੁਝ ਸਮੇ ਵਿੱਚ ਕੀਤਾ ਜਾਏਗਾ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਜਿਹੜੇ 5 ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਸਨ, ਉਹਨਾਂ ਵਿੱਚੋ 4 ਵਾਅਦੇ ਪਹਿਲੇ ਸਾਲ ਪੂਰੇ ਕਰ ਦਿੱਤੇ ਗਏ ਹਨ। ਸੂਬੇ ਦੀਆਂ ਭੈਣਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮੁਹਈਆ ਕਰਵਾਏ ਜਾਣ ਦਾ ਵਾਅਦਾ ਵੀ ਬਹੁਤ ਜਲਦ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਵਲ 'ਆਪ' ਦੀ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਲਈ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਜਿਤਾਉਣ ਤਾਂਕਿ ਜਲੰਧਰ ਹਲਕੇ ਦੀ ਅਵਾਜ ਪਾਰਲੀਮੈਂਟ ਵਿੱਚ ਪੁੱਜ ਸਕੇ। ਇਸ ਮੌਕੇ ਸ਼ਰਨ ਪਾਲ ਮੱਕੜ ਚੇਅਰਮੈਨ, ਸੁਭਾਸ਼ ਟਾਂਗਰੀ ਸਾਬਕਾ ਡਿਪਟੀ ਮੇਅਰ, ਸ਼ੋਭਾ ਭਗਤ, ਆਤਮ ਪ੍ਰਕਾਸ਼ ਬਬਲੂ, ਹਰਭਜਨ ਸਿੰਘ, ਸੁਭਾਸ਼ ਪ੍ਰਭਾਕਰ 'ਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਸ਼ਾਮਿਲ ਰਹੇ।