9 ਸਾਲ ਦੇ ਸਨਮਦੀਪ ਸਿੰਘ ਨੇ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤਿਆ
ਰੋਹਿਤ ਗੁਪਤਾ
ਗੁਰਦਾਸਪੁਰ , 6 ਮਈ 2023 : ਗੁਰਦਾਸਪੁਰ ਦੇ ਰਹਿਣ ਵਾਲੇ ਸਨਮਦੀਪ ਸਿੰਘ ਨੇ ਦੁਬਈ ਵਿਖੇ ਅੱਠ ਦੇਸ਼ਾਂ ਵਿਚਕਾਰ ਹੋਈ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਚੀਨ ਦੇ ਖਿਡਾਰੀ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ।ਉਹ 2 ਘੰਟੇ ਕਰਾਟੇ ਦੀ ਸਿੱਖਿਆ ਲੈਂਦਾ ਹੈ,ਉਸਦਾ ਟੀਚਾ ਸਖਤ ਮਿਹਨਤ ਕਰਨਾ ਅਤੇ ਓਲੰਪਿਕ ਵਿੱਚ ਖੇਡਣਾ ਹੈ ਅਤੇ ਦੇਸ਼ ਲਈ ਗੋਲਡ ਮੈਡਲ ਜਿੱਤਣ ਦਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
9 ਸਾਲ ਦੇ ਸਨਮਦੀਪ ਸਿੰਘ ਨੇ ਦੁਬਈ 'ਚ ਹੋਈ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤਿਆ (ਵੀਡੀਓ ਵੀ ਦੇਖੋ)
ਜਾਣਕਾਰੀ ਦਿੰਦੇ ਹੋਏ ਖਿਡਾਰੀ ਸਨਮਦੀਪ ਸਿੰਘ ਨੇ ਦੱਸਿਆ ਕਿ ਉਹ ਪੰਜਵੀਂ ਜਮਾਤ ਵਿੱਚ ਪੜਦਾ ਹੈ ਅਤੇ ਉਸ ਨੇ ਦੁਬਈ ਵਿਖੇ ਹੋਈ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਹਿੱਸਾ ਲਿਆ ਸੀ।ਇਸ ਕਰਾਟੇ ਚੈਂਪੀਅਨਸ਼ਿਪ ਵਿੱਚ ਅੱਠ ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ। ਜਿਸ ਵਿੱਚ ਸਨਮਦੀਪ ਸਿੰਘ ਨੇ ਚੀਨ ਦੇ ਖਿਡਾਰੀ ਨੂੰ ਹਰਾ ਕੇ ਮੈਡਲ ਜਿੱਤਿਆ ਹੈ।ਸਨਮਦੀਪ ਸਿੰਘ ਨੇ ਆਪਣੀ ਜਿੱਤ ਦਾ ਸਿਹਰਾ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਤੋਂ ਇਲਾਵਾ ਆਪਣੇ ਕੋਚ ਦਵਿੰਦਰ ਸਿੰਘ ਨੂੰ ਦਿੱਤਾ ਹੈ ਜਿਨ੍ਹਾਂ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਦੀ ਬਦੌਲਤ ਅੱਜ ਉਹ ਮੈਡਲ ਹਾਸਿਲ ਕਰਨ ਵਿਚ ਕਾਮਯਾਬ ਹੋ ਸਕਿਆ ਹੈ।ਉਸ ਨੇ ਕਿਹਾ ਕਿ ਉਹ ਰੋਜ਼ਾਨਾ 2 ਘੰਟੇ ਕਰਾਟੇ ਦੀ ਪ੍ਰੈਕਟਿਸ ਕਰਦਾ ਹੈ ਅਤੇ ਉਸ ਦਾ ਟੀਚਾ ਹੈ ਕਿ ਸਖ਼ਤ ਮਿਹਨਤ ਕਰਕੇ ਓਲੰਪਿਕ ਵਿਚ ਖੇਡ ਕੇ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰੇ
ਇਸ ਮੌਕੇ ਜਨਮਦੀਪ ਦੇ ਦਾਦਾ ਨਰਿੰਦਰ ਸਿੰਘ ਮਾਨਾ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਅਮਨਦੀਪ ਸਿੰਘ ਨੇ ਵੀ ਖੇਡਾਂ ਵਿੱਚ ਨਾਮਣਾ ਖੱਟਿਆ ਹੈ ਅਤੇ ਉਨਾਂ ਦਾ ਪੋਤਰਾ ਸਨਮਦੀਪ ਸਿੰਘ ਜੋ ਕਿ 9 ਸਾਲ ਦਾ ਹੈ, ਨੇ ਦੁਬਈ ਵਿੱਚ ਕਰਾਟੇ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਿਆ ਹੈ। ਉਸ ਨੇ ਇਹ ਪ੍ਰਾਪਤੀ ਕਰਕੇ ਸਕੂਲ, ਦੇਸ਼ ਅਤੇ ਆਪਣੇ ਪਰਿਵਾਰ ਦਾ ਵੀ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ 'ਤੇ ਖੇਡਾਂ 'ਚ ਮੈਡਲ ਹਾਸਿਲ ਕਰਨਾ ਬਹੁਤ ਮੁਸ਼ਕਿਲ ਹੈ। ਕਿਉਂਕਿ ਵਿਦੇਸ਼ੀ ਧਰਤੀ 'ਤੇ ਖੇਡ ਖੇਡਣ ਲਈ ਮਨੋਬਲ ਅਤੇ ਆਤਮ ਵਿਸ਼ਵਾਸ ਦਾ ਹੋਣਾ ਬਹੁਤ ਜ਼ਰੂਰੀ ਹੈ। ਪਰ ਸਨਮਦੀਪ ਸਿੰਘ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਆਪਣੇ ਵਿਰੋਧੀ ਨੂੰ ਹਰਾ ਕੇ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਉਸ ਨੂੰ ਹੋਰ ਸਖ਼ਤ ਮਿਹਨਤ ਕਰਾਉਣਗੇ ਤਾਂ ਜੋ ਉਹ ਓਲੰਪਿਕ ਖੇਡ ਸਕੇ |