ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ
ਗੁਰਪ੍ਰੀਤ ਸਿੰਘ
- ਸਤਿਕਾਰ ਕਮੇਟੀ ਵੱਲੋਂ ਪਹੁੰਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਜ਼ਦੀਕ ਗੁਰਦੁਆਰਾ ਸਾਹਿਬ ਵਿੱਚ ਕੀਤੇ ਗਏ ਸਸ਼ੋਭਿਤ
ਅੰਮ੍ਰਿਤਸਰ, 19 ਮਈ 2023 - ਪੰਜਾਬ ਵਿਚ ਬੇ-ਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਉੱਥੇ ਹੀ ਕੁਝ ਦਿਨ ਪਹਿਲਾਂ ਪੰਜਾਬ ਵਿੱਚ ਇੱਕ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਦੇ ਸਰੋਵਰ ਦੇ ਨਜ਼ਦੀਕ ਸ਼ਰਾਬ ਪੀਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਉਸ ਔਰਤ ਨੂੰ ਇਕ ਵਿਅਕਤੀ ਵੱਲੋਂ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ ਅਤੇ ਅੱਜ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਵਿੱਚ ਅੰਮ੍ਰਿਤਸਰ ਦੇ ਇੱਕ ਪੋਸ਼ ਇਲਾਕੇ ਦੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਅਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਵਾਸਤੇ ਸਤਿਕਾਰ ਕਮੇਟੀ ਵੱਲੋਂ ਪਹੁੰਚ ਕੇ ਆਪਣੀ ਕਾਰਵਾਈ ਕੀਤੀ ਗਈ।
ਵੀਡੀਓ ਦੇਖਣ ਲਈ ਹੇਠਾਂ ਦਿਤੇ ਲਿੰਕ 'ਤੇ ਕਲਿੱਕ ਕਰੋ.....
ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ (ਵੀਡੀਓ ਵੀ ਦੇਖੋ)
ਅੱਜ ਅੰਮ੍ਰਿਤਸਰ ਦੇ ਵਿੱਚ ਵੀ ਗ੍ਰੀਨ ਐਵੇਨਿਊ ਇਲਾਕੇ ਚ ਇੱਕ ਘਰ ਦੇ ਅੰਦਰ ਕੁਝ ਗੁਟਕਾ ਸਾਹਿਬ ਜੋ ਕਿ ਅਗਨਭੇਟ ਹੋਏ ਹਨ। ਉਨ੍ਹਾਂ ਦੀ ਬੇਅਦਬੀ ਅਤੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਪਤਾ ਲੱਗਣ ਤੋਂ ਬਾਅਦ ਸਤਿਕਾਰ ਕਮੇਟੀ ਵੱਲੋਂ ਪਹੁੰਚ ਕੇ ਪਰਿਵਾਰ ਦੇ ਨਾਲ ਗੱਲਬਾਤ ਕਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਅਗਨ ਭੇਟ ਗੁਟਕਾ ਸਾਹਿਬ ਨੂੰ ਨਜ਼ਦੀਕ ਗੁਰਦੁਆਰਾ ਸਾਹਿਬ ਵਿੱਚ ਸ਼ਸ਼ੋਬਿਤ ਕੀਤਾ ਗਿਆ। ਇਸ ਮੌਕੇ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਮੌਜ਼ੂਦ ਰਹੇ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਪਰਿਵਾਰ ਵੱਲੋਂ ਕਿਸੇ ਵੀ ਤਰਾਂ ਦੀ ਮਰਿਆਦਾ ਦਾ ਪਾਲਣ ਨਹੀਂ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਵੇਖਦੇ ਹੋਏ ਸਤਿਕਾਰ ਕਮੇਟੀ ਵੱਲੋਂ ਅੱਜ ਇਥੇ ਪਹੁੰਚ ਕੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਨੂੰ ਲਿਜਾ ਕੇ ਨਜ਼ਦੀਕ ਗੁਰਦੁਆਰਾ ਸਾਹਿਬ ਦੇ ਵਿੱਚ ਸ਼ਸ਼ੋਭਿਤ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਸਤਿਕਾਰ ਕਮੇਟੀ ਦੇ ਆਗੂਆਂ ਨੂੰ ਇਨ੍ਹਾਂ ਪਰਿਵਾਰਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕਰਨ ਵਾਸਤੇ ਕਿਹਾ ਗਿਆ ਹੈ, ਉਥੇ ਦੂਸਰੇ ਪਾਸੇ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਦਾ ਕਹਿਣਾ ਹੈ ਕਿ ਜਦੋਂ ਉਹ ਇਸ ਘਰ ਦੇ ਵਿੱਚ ਪਹੁੰਚੇ ਤਾਂ ਉਹਨਾਂ ਨੂੰ ਪਤਾ ਲੱਗਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਹੋ ਰਹੀ ਹੈ ਅਤੇ ਜਦੋਂ ਉਨ੍ਹਾਂ ਵੱਲੋਂ ਪਰਿਵਾਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਫ ਕਿਹਾ ਕਿ ਉਹਨਾਂ ਵੱਲੋਂ ਮੀਟ ਅਤੇ ਮਾਸ ਦਾ ਸੇਵਨ ਕੀਤਾ ਜਾਂਦਾ ਹੈ ਓਥੇ ਅੱਗੇ ਬੋਲਦੇ ਹੋਏ ਕਿਹਾ ਕਿ ਇਹ ਗੁਰੂ ਗ੍ਰੰਥ ਸਾਹਿਬ 328 ਸਰੂਪਾਂ ਦੇ ਵਿੱਚ ਇੱਕ ਹੋਰ ਸਰੂਪ ਨਜ਼ਰ ਆ ਰਿਹਾ ਹੈ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਬਹਾਲ ਲਈ ਉਚਿਤ ਕਦਮ ਚੁੱਕਣੇ ਚਾਹੀਦੇ ਹਨ। ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪਰ ਸ਼੍ਰੋਮਣੀ ਕਮੇਟੀ ਇਸ ਤਰਾਂ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਵੱਲੋਂ ਇਸ ਦਾ ਫੰਡ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਵਾਸਤੇ ਅਤੇ ਚੋਣਾਂ ਦੇ ਵਿੱਚ ਇਸਤੇਮਾਲ ਕਰਦੇ ਹਨ ਅੱਗੇ ਬੋਲਦੇ ਹੋਏ ਉਨਾਂ ਕਿਹਾ ਕਿ ਇਹ ਸਰੂਪ ਵੀ 328 ਸਰੂਪਾਂ ਵਿਚੋਂ ਇਕ ਸਰੂਪ ਹੋ ਸਕਦਾ ਹੈ ਕਿਉਂਕਿ ਇਹ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਿੰਟਿੰਗ ਪ੍ਰੈਸ ਵਿੱਚੋ ਹੀ ਛਪਿਆ ਹੋਇਆ ਹੈ।
ਕਮੇਟੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬੜੇ ਦੁਖੀ ਹਿਰਦੇ ਨਾਲ ਦੱਸਣਾ ਪੈ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਇੱਕ ਬੀਬੀ ਨੂੰ ਇਕ ਨੌਜਵਾਨ ਵੱਲੋਂ ਗੋਲੀ ਮਾਰੀ ਗਈ ਸੀ ਤਾਂ ਉਸ ਬੀਬੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਿਸੇ ਵੀ ਤਰਾਂ ਦਾ ਪਰਚਾ ਨਹੀਂ ਦਰਜ ਕਰਵਾਇਆ ਗਿਆ ਅਤੇ ਬੜੇ ਅਫਸੋਸ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਵੱਲੋਂ ਉਸ ਨੌਜਵਾਨ ਉਤੇ ਪਰਚਾ ਦਰਜ ਕਰਵਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੇ ਖੁਦ ਮੁਲਾਜ਼ਮ ਉਸ ਔਰਤ ਦਾ ਸੋਧਾ ਲਾ ਹੁੰਦੇ ਤਾਂ ਸ਼ਾਇਦ ਉਹ ਸੰਗਤ ਦੀਆਂ ਨਜ਼ਰਾਂ ਵਿੱਚ ਹੀਰੋ ਬੰਦੇ ਅਤੇ ਫਿਰ ਕੋਈ ਵੀ ਕਾਰਵਾਈ ਨਾ ਕਰਾਉਂਦੇ ਕਿਉਂਕਿ ਜਦੋਂ ਹਰਿਮੰਦਰ ਸਾਹਿਬ ਦੇ ਅੰਦਰ ਇਕ ਵਿਅਕਤੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਤਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਉਸ ਨੂੰ ਸੋਧਾ ਲਗਾਇਆ ਗਿਆ ਸੀ।