ਪੰਜਾਬ ਵਜ਼ਾਰਤ ਨੂੰ ਮਿਲਣ ਜਾ ਰਹੇ ਨੇ ਦੋ ਨਵੇਂ ਮੰਤਰੀ, ਪੜ੍ਹੋ ਕੌਣ ?
ਚੰਡੀਗੜ੍ਹ, 30 ਮਈ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਪੰਜਾਬ ਵਜ਼ਾਰਤ ਨੂੰ ਮਿਲਣ ਜਾ ਰਹੇ ਨੇ ਦੋ ਨਵੇਂ ਮੰਤਰੀ, ਪੜ੍ਹੋ ਕੌਣ ? (ਵੀਡੀਓ ਵੀ ਦੇਖੋ)
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਨਿੱਜੀ ਆਧਾਰ 'ਤੇ ਅਸਤੀਫ਼ਾ ਦੇਣ ਵਾਲੇ ਡਾ: ਨਿੱਝਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਨ ਲਈ ਨਾਵਾਂ ਦਾ ਪ੍ਰਸਤਾਵ ਵੀ ਰੱਖਿਆ ਹੈ।
ਉਨ੍ਹਾਂ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਸੀ।