ਹਰਿਆਣਾ ਨੇ ਪੰਜਾਬ ਯੂਨੀਵਰਸਿਟੀ 'ਚ ਹਿੱਸਾ ਮੰਗਿਆ, ਗਵਰਨਰ ਵਲੋਂ ਬੁਲਾਈ ਗਈ ਮੀਟਿੰਗ ਚ ਖੱਟਰ ਨੇ ਕੀਤੀ ਇਹ ਮੰਗ
ਚੰਡੀਗੜ੍ਹ, 1 ਜੂਨ 2023- ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਲ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਸ਼ਾਮਲ ਹੋਏ ਅਤੇ ਪੰਜਾਬ ਯੂਨੀਵਰਸਿਟੀ ਮਸਲੇ ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਗਵਰਨਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਹਰਿਆਣਾ ਨੇ ਮੰਗ ਕੀਤੀ ਕਿ, ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦਿੱਤੀ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਹਰਿਆਣਾ ਨੇ ਪੰਜਾਬ ਯੂਨੀਵਰਸਿਟੀ 'ਚ ਹਿੱਸਾ ਮੰਗਿਆ, ਗਵਰਨਰ ਵਲੋਂ ਬੁਲਾਈ ਗਈ ਮੀਟਿੰਗ ਚ ਖੱਟਰ ਨੇ ਕੀਤੀ ਇਹ ਮੰਗ (ਵੀਡੀਓ ਵੀ ਦੇਖੋ)
ਮੀਡੀਆ ਨਾਲ ਗੱਲਬਾਤ ਦੌਰਾਨ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਕੇਂਦਰੀ ਯੂਨੀਵਰਸਿਟੀ ਹੈ, ਜਿਸ ਵਿੱਚ ਹਰਿਆਣਾ ਦੇ ਕਾਲਜ ਦੀ ਵੀ ਮਾਨਤਾ ਹੋਣੀ ਚਾਹੀਦੀ ਹੈ। ਹਰਿਆਣਾ ਸਰਕਾਰ ਕੇਂਦਰ ਦੇ ਨਾਲ ਮਿਲ ਕੇ ਪੰਜਾਬ ਯੂਨੀਵਰਸਿਟੀ ਨੂੰ ਅੱਗੇ ਲੈ ਕੇ ਜਾਵੇਗੀ ਤਾਂ ਜੋ ਯੂਨੀਵਰਸਿਟੀ ਖੁਸ਼ਹਾਲ ਹੋ ਸਕੇ ਅਤੇ ਇਸ ਦੀਆਂ ਲੋੜਾਂ ਪੂਰੀਆਂ ਹੋ ਸਕਣ। ਦੂਜੇ ਪਾਸੇ, ਇਸ ਸਾਰੇ ਮਸਲੇ ਤੇ ਮੁੜ ਤੋਂ 5 ਜੂਨ ਨੂੰ ਅਹਿਮ ਮੀਟਿੰਗ ਹੋਵੇਗੀ।