5 ਜੂਨ ਨੂੰ ਦਲ ਖਾਲਸਾ ਵੱਲੋਂ ਕੀਤਾ ਜਾਵੇਗਾ ਅਕਾਲੀ ਫੂਲਾ ਸਿੰਘ ਗੁਰਦੁਆਰੇ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ
- 6 ਜੂਨ ਨੂੰ ਅੰਮ੍ਰਿਤਸਰ ਬੰਦ ਕਰਨ ਦੀ ਦਲ ਖਾਲਸਾ ਵੱਲੋਂ ਦਿੱਤੀ ਕਾਲ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 1 ਜੂਨ 2023 - ਜੂਨ 1984, ਸਾਕਾ ਨੀਲਾ ਦੀ ਵਰ੍ਹੇਗੰਢ ਨੇੜੇ ਆਉਂਦਿਆਂ ਹੀ ਸਿੱਖ ਜਥੇਬੰਦੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅੱਜ ਦਲ ਖਾਲਸਾ ਨੇ ਫੌਜੀ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ ਅਤੇ 5 ਜੂਨ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ ਦੂਜੇ ਪਾਸੇ ਇਸ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਨੀਮ ਫੌਜੀ ਬਲ ਤੇ ਪੁਲੀਸ ਪਹਿਲਾਂ ਹੀ ਤਾਇਨਾਤ ਕਰ ਦਿੱਤੀ ਗਈ ਹੈ ਅੱਜ ਇਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦਲ ਖਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ ਨੇ ਆਖਿਆ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਨੂੰ ਵਾਪਰਿਆਂ 39 ਸਾਲ ਹੋਣ ਵਾਲੇ ਹਨ ਪਰ ਇਸ ਦੇ ਅੱਜ ਵੀ ਜਖ਼ਮ ਅੱਲੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਪੰਜ ਜੂਨ ਦੀ ਸ਼ਾਮ ਨੂੰ ਆਜ਼ਾਦੀ ਮਾਰਚ ਕੱਢਿਆ ਜਾਵੇਗਾ, ਜਿਸ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਹਿਯੋਗ ਦਿੱਤਾ ਜਾਵੇਗਾ ਇਹ ਮਾਰਚ ਬੁਰਜ ਅਕਾਲੀ ਫੂਲਾ ਸਿੰਘ ਦੇ ਗੁਰਦੁਆਰਾ ਤੋਂ ਸ਼ੁਰੂ ਹੋ ਕੇ ਹਾਲ ਬਾਜ਼ਾਰ ਰਸਤੇ ਅਕਾਲ ਤਖ਼ਤ ਪੁੱਜ ਕੇ ਸਮਾਪਤ ਹੋਵੇਗਾ, ਜਿੱਥੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
5 ਜੂਨ ਨੂੰ ਦਲ ਖਾਲਸਾ ਵੱਲੋਂ ਕੀਤਾ ਜਾਵੇਗਾ ਅਕਾਲੀ ਫੂਲਾ ਸਿੰਘ ਗੁਰਦੁਆਰੇ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ (ਵੀਡੀਓ ਵੀ ਦੇਖੋ)