ਬੀਬੀ ਜਗੀਰ ਕੌਰ ਵੱਲੋਂ SGPC ਚੋਣਾਂ ਲੜਨ ਲਈ ਵੱਖਰੀ ਪਾਰਟੀ ਬਣਾਉਣ ਦਾ ਐਲਾਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 3 ਜੂਨ 2023 - ਧਾਰਮਿਕ ਡੇਰਾ ਸੰਤ ਪ੍ਰੇਮ ਸਿੰਘ ਮੁਰਾਰੇ ਵਾਲੇ ਵਿਖੇ ਕਰਵਾਏ ਜਾ ਰਹੇ ਸਾਲਾਨਾ ਮੇਲੇ ਦੀ ਸਮਾਪਤੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਤਰਫ਼ੋਂ ਹੋਣ ਵਾਲੀਆਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਭਾਗ ਲੈਣ ਦਾ ਐਲਾਨ ਕੀਤਾ ਗਿਆ। ਇਸ ਦੇ ਲਈ ਬੀਬੀ ਜਗੀਰ ਅਕਾਲੀ ਵੱਲੋਂ ਸ਼੍ਰੋਮਣੀ ਅਕਾਲੀ ਪੰਥ ਦੇ ਨਾਂ 'ਤੇ ਬੋਰਡ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਬੀਬੀ ਨੇ ਕਿਹਾ ਕਿ ਗੁਰਦੁਆਰਿਆਂ ਦੀ ਸੇਵਾ ਕਰਨ ਲਈ ਸਾਨੂੰ ਨੂੰ ਰਵਾਇਤੀ ਪਾਰਟੀਆਂ ਤੋਂ ਮੁਕਤ ਹੋਣਾ ਪਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ......
ਬੀਬੀ ਜਗੀਰ ਕੌਰ ਵੱਲੋਂ SGPC ਚੋਣਾਂ ਲੜਨ ਲਈ ਵੱਖਰੀ ਪਾਰਟੀ ਬਣਾਉਣ ਦਾ ਐਲਾਨ (ਵੀਡੀਓ ਵੀ ਦੇਖੋ)
ਵਿਧਾਨ ਸਭਾ ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਅਤੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ ਬਰਸੀ ਮੋਕੇ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ ਕੀਤਾ। ਜਿਸ ਨੂੰ ਸਮਾਗਮ ’ਚ ਮੌਜੂਦ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ’ਚ ਨਿਘਾਰ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਬੋਰਡ ਦੀ ਅਗਵਾਈ ’ਚ ਅਗਾਮੀ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਤੇ ਬਆਦ ’ਚ ਬੋਰਡ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਤੇ ਖ਼ੁਦ ਮੁਖਤਿਆਰ ਕਰਨਾ ਬੋਰਡ ਦਾ ਪਹਿਲਾ ਟੀਚਾ ਹੋਵੇਗਾ।