ਅਮਿਤ ਸ਼ਾਹ ਦੀ ਗੁਰਦਾਸਪੁਰ 'ਚ ਵਿਸ਼ਾਲ ਰੈਲੀ, ਸਿੱਖਾਂ ਦੇ ਗਾਏ ਸੋਹਲੇ, ਮੋਦੀ ਸਰਕਾਰ ਦੀਆਂ ਗਿਣਾਈਆਂ ਪ੍ਰਾਪਤੀਆਂ (ਵੇਖੋ ਵੀਡੀਓ)
ਗੁਰਦਾਸਪੁਰ, 18 ਜੂਨ 2023- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗੁਰਦਾਸਪੁਰ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆ ਜਿਥੇ ਸਿੱਖਾਂ ਤੇ ਪੰਜਾਬੀਆਂ ਦੇ ਸੋਹਲੇ ਗਾਏ ਗਏ, ਉਥੇ ਹੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਤੇ ਪ੍ਰਾਪਤੀਆਂ ਵੀ ਗਿਣਾਈਆਂ।
ਅਮਿਤ ਸ਼ਾਹ ਨੇ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਵਿੱਚ ਦੇਸ਼ ਭਗਤੀ, ਬਰਾਬਰੀ ਅਤੇ ਸਦਭਾਵਨਾ ਦਾ ਪਾਠ ਪੜ੍ਹਾਇਆ। ਇਸ ਦੇ ਚੱਲਦਿਆਂ ਪੰਜਾਬ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਹਰ ਸੰਕਟ ਵਿੱਚ ਪੂਰੇ ਦੇਸ਼ ਦੀ ਰਾਖੀ ਕੀਤੀ ਹੈ।
ਪੰਜਾਬ ਅਜਿਹਾ ਸੂਬਾ ਹੈ, ਜਿੱਥੇ ਤਿਰੰਗੇ ਦੇ ਤਿੰਨੋਂ ਰੰਗ ਨਜ਼ਰ ਆਉਂਦੇ ਹਨ। ਪੀਲਾ ਰੰਗ ਸ਼ਹੀਦਾਂ ਦੀ ਕੁਰਬਾਨੀ ਦੇ ਅਰਥਾਂ ਵਿੱਚ ਦੇਖਿਆ ਜਾਂਦਾ ਹੈ, ਚਿੱਟਾ ਰੰਗ ਗੁਰੂਆਂ ਦੇ ਸ਼ਾਂਤੀ ਅਤੇ ਸਦਭਾਵਨਾ ਦੇ ਸੰਦੇਸ਼ ਵਿੱਚ ਦਿਖਾਈ ਦਿੰਦਾ ਹੈ ਅਤੇ ਜਦੋਂ ਅੰਨ ਦੇਣ ਵਾਲਾ ਕਿਸਾਨ ਦੇਸ਼ ਦੇ ਗੋਦਾਮ ਭਰਦਾ ਹੈ ਤਾਂ ਸਾਨੂੰ ਹਰਾ ਰੰਗ ਵੀ ਦਿਖਾਈ ਦਿੰਦਾ ਹੈ।
ਅਮਿਤ ਸ਼ਾਹ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਤੇ ਵੀ ਤਿੱਖਾ ਹਮਲਾ ਕੀਤਾ। ਸ਼ਾਹ ਨੇ ਕਿਹਾ ਕਿ, ਮੈਂ ਆਪਣੀ ਪੂਰੀ ਜ਼ਿੰਦਗੀ ਵਿੱਚ ਕਦੇ ਵੀ ਆਮ ਆਦਮੀ ਪਾਰਟੀ ਵਰਗੀ ਖਾਲੀ ਵਾਅਦਿਆਂ ਵਾਲੀ ਸਰਕਾਰ ਨਹੀਂ ਦੇਖੀ।
ਸ਼ਾਹ ਨੇ ਦੋਸ਼ ਲਾਇਆ ਕਿ, ਭਗਵੰਤ ਮਾਨ ਇਸ ਵੇਲੇ ਕੇਜਰੀਵਾਲ ਦਾ ਪਾਈਲਟ ਬਣ ਕੇ ਘੁੰਮ ਰਿਹਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਭੋਰਾ ਫਿਕਰ ਨਹੀਂ।