ਦਰਬਾਰ ਸਾਹਿਬ 'ਚ ਲੰਗਰ ਘੁਟਾਲਾ: SGPC ਵੱਲੋਂ 2 ਮੁਲਾਜ਼ਮ ਸਸਪੈਂਡ
ਦਰਬਾਰ ਸਾਹਿਬ ਦੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਘਪਲੇ ਚ SGPC ਨੇ 2 ਸੇਵਾਦਾਰਾਂ ਨੂੰ ਕੀਤਾ ਮੁਅੱਤਲ
ਲੰਗਰ ਦੀਆਂ ਸੁੱਕੀਆਂ ਰੋਟੀਆਂ ਦੇ ਘਪਲੇ ਚ ਹਜੇ ਵੀ ਜਾਂਚ ਬਾਕੀ ਹੈ - SGPC ਸਕੱਤਰ
ਗੁਰਪ੍ਰੀਤ ਰਾਜਪੂਤ
ਅੰਮ੍ਰਿਤਸਰ ,2 ਜੁਲਾਈ 2023 : ਦਰਬਾਰ ਸਾਹਿਬ ਦੇ ਲੰਗਰ ਵਿੱਚ ਸੁੱਕੀਆਂ ਰੋਟੀਆਂ ਜੂਠ ਬਰੇਨ ਰੁਲਦਾ ਚੜ੍ਹਾਵਾ ਮਹੀਨਾ ਅਤੇ ਚੌਲਾਂ ਦੇ ਸਮਾਨ ਵਿੱਚ ਹੋਇਆ ਘਪਲਾ 1 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ 1 ਅਪ੍ਰੈਲ, 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ਵਿੱਚ ਆ ਗਈ ਹੈ ਦੋ ਸੇਵਾਦਾਰਾਂ ਨੂੰ ਮੁਅੱਤਲ ਕਰਕੇ ਪੈਸੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ......
ਦਰਬਾਰ ਸਾਹਿਬ 'ਚ ਲੰਗਰ ਘੁਟਾਲਾ: SGPC ਵੱਲੋਂ 2 ਮੁਲਾਜ਼ਮ ਸਸਪੈਂਡ (ਵੀਡੀਓ ਵੀ ਦੇਖੋ)
SGPC ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2019 ਵਿੱਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੀ ਸੱਚਾਈ ਪਾਰਦਰਸ਼ੀ ਢੰਗ ਨਾਲ ਸੰਗਤਾਂ ਦੇ ਸਾਹਮਣੇ ਰੱਖੀ ਜਾਵੇਗੀ ਇਸ ਦੀ ਜਾਂਚ ਚੱਲ ਰਹੀ ਹੈ, ਜੋ ਵੀ ਬੇਨਿਯਮੀਆਂ ਦਾ ਦੋਸ਼ੀ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਦੀ ਫਲਾਇੰਗ ਟੀਮ ਵੱਲੋਂ ਉਜਾਗਰ ਕੀਤਾ ਗਿਆ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਦਰਅਸਲ, ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ, ਠੇਕਿਆਂ ਅਤੇ ਭੇਟਾ-ਚੌਲਾਂ ਆਦਿ ਦੀ ਵਿਕਰੀ ਵਿੱਚ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ ਪਹਿਲਾਂ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ। ਜਾਂਚ 'ਚ ਸਾਹਮਣੇ ਆਇਆ ਕਿ ਨਿਲਾਮੀ ਤੋਂ ਬਾਅਦ ਜੋ ਪੈਸੇ ਜਮ੍ਹਾ ਕੀਤੇ ਜਾਣੇ ਚਾਹੀਦੇ ਸਨ, ਉਹ ਜਮ੍ਹਾ ਨਹੀਂ ਕਰਵਾਏ ਗਏ। ਮਾਮਲੇ ਨੂੰ ਉਜਾਗਰ ਕਰਨ ਵਾਲੀਆਂ ਫਲਾਇੰਗ ਟੀਮਾਂ ਬਾਰੀਕੀ ਨਾਲ ਜਾਂਚ ਵਿੱਚ ਜੁਟੀਆਂ ਹੋਈਆਂ ਹਨ।