ਮਸਕਟ ਵਿੱਚ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਪਰਿਵਾਰਿਕ ਮੈਂਬਰਾਂ ਨੇ ਹੁਣ ਲੋਕਾਂ ਤੋਂ ਮੰਗੀ ਮਦਦ
ਮਸਕਟ ਵਿੱਚ ਫਸੇ ਦੋ ਨੌਜਵਾਨਾਂ ਨੂੰ ਬਚਾਉਣ ਲਈ ਲੱਗਣੇ ਹਨ ਲੱਖਾਂ ਰੁਪਏ ਪਰਿਵਾਰ ਨੇ ਲੋਕਾਂ ਕੋਲੋਂ ਲਗਾਈ ਗੁਹਾਰ ਕੀਤੀ ਜਾਵੇ ਮਦਦ
ਅੰਮ੍ਰਿਤਸਰ ,8 ਜੁਲਾਈ 2023 : ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਸੀ l ਜਿਸ ਵਿੱਚ ਮਸਕਟ ਗਏ ਦੋ ਨੌਜਵਾਨਾਂ ਵੱਲੋਂ ਇਕ ਨੌਜਵਾਨ ਦਾ ਕਤਲ ਕਰ ਦੇਣ ਦੀ ਸਜ਼ਾ ਦਿੱਤੀ ਗਈ ਸੀ l ਜਿਸ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਮਸਕਟ ਜਾ ਕੇ ਉਹਨਾਂ ਵੱਲੋਂ ਉਹਨਾਂ ਮੁੰਡਿਆਂ ਦੇ ਨਾਲ ਅਤੇ ਇਕ ਵਕੀਲ ਦੇ ਨਾਲ ਸਲਾਹਕਾਰ ਬੱਚਿਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ l ਓਥੇ ਹੀ ਅੱਜ ਉਸ ਪਰਵਾਰ ਵੱਲੋਂ ਇਕ ਵਾਰ ਫਿਰ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਵਾਸਤੇ ਲੋਕਾਂ ਅੱਗੇ ਗੁਹਾਰ ਲਗਾਈ ਹੈ ਕਿ ਬੱਚਿਆਂ ਦੇ ਕੇਸ ਲੜਨ ਵਾਸਤੇ ਬਹੁਤ ਸਾਰੇ ਪੈਸਿਆਂ ਦੀ ਜ਼ਰੂਰਤ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੀ ਮਦਦ ਵਾਸਤੇ ਅੱਗੇ ਆਉਣ ਤਾਂ ਜੋ ਕਿ ਉਨ੍ਹਾਂ ਦੇ ਬੱਚਿਆਂ ਤੇ ਜੋ ਝੂਠਾ ਕਤਲ ਦਾ ਮਾਮਲਾ ਹੈ l ਉਸ ਨੂੰ ਲੈ ਕੇ ਵਕੀਲ ਦੇ ਨਾਲ ਮਿਲ ਕੇ ਇਸ ਕੇਸ ਨੂੰ ਜਿੱਤਿਆ ਜਾ ਸਕੇ ਉੱਥੇ ਹੀ ਪਰਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਹੁਣ ਪੰਜਾਬ ਦੇ ਲੋਕਾਂ ਨੂੰ ਅਤੇ NRI ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ l
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
Muscat 'ਚ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਪਰਿਵਾਰਿਕ ਮੈਂਬਰਾਂ ਨੇ ਹੁਣ ਲੋਕਾਂ ਤੋਂ ਮੰਗੀ ਮਦਦ (ਵੀਡੀਓ ਵੀ ਦੇਖੋ)
ਪੰਜਾਬ ਵਿੱਚ ਬਹੁਤ ਸਾਰੇ ਇਸ ਤਰਾਂ ਦੇ ਨੌਜਵਾਨ ਜੋ ਕਿ ਆਪਣੀ ਰੋਜ਼ੀ ਰੋਟੀ ਕਮਾਉਣ ਵਾਸਤੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਹੋ ਕੇ ਵਿਦੇਸ਼ਾਂ ਵਿੱਚ ਜਾ ਕੇ ਇਸ ਦੀ ਨੌਕਰੀ ਦੀ ਭਾਲ ਕਰਦੇ ਹਨ l ਉਥੇ ਹੀ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਸੀ l ਜਦੋਂ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਨੌਜਵਾਨ ਇੱਕ ਏਜੰਟ ਦੇ ਰਾਹੀਂ ਫਸ ਗਏ ਸਨ ਅਤੇ ਉਥੇ ਉਨ੍ਹਾਂ ਵੱਲੋਂ ਇੱਕ ਵਿਅਕਤੀ ਦਾ ਕਤਲ ਕਰਨਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਸ ਪਰਿਵਾਰ ਵੱਲੋਂ ਲਗਾਤਾਰ ਰਾਜਨੀਤਿਕ ਲੀਡਰਾਂ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ l ਤਾਂ ਜੋ ਕਿ ਉਨ੍ਹਾਂ ਦੇ ਬੱਚੇ ਘਰ ਵਾਪਸ ਆ ਸਕਣ ਅੱਜ ਇਕ ਪ੍ਰੈਸ ਵਾਰਤਾ ਕੀਤੀ ਗਈ l ਜਿਸ ਵਿੱਚ ਬੱਚਿਆਂ ਨੂੰ ਬਚਾਉਣ ਵਾਸਤੇ ਉਨ੍ਹਾਂ ਵੱਲੋਂ ਲੋਕਾਂ ਅੱਗੇ ਗੁਹਾਰ ਲਗਾਈ ਬਹੁਤ ਸਾਰੇ ਪੈਸਿਆਂ ਦੀ ਜ਼ਰੂਰਤ ਹੈ ਉਹਨਾਂ ਦੇ ਬੱਚੇ ਦਾ ਮਸਕਟ ਦੇ ਵਿੱਚ ਕੇਸ ਲੜਨ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਜਿੰਨੇ ਵੀ ਪੈਸੇ ਸਨ ਉਹ ਵਿਦੇਸ਼ ਭੇਜਣ ਵਾਲੇ ਏਜੰਟਾਂ ਨੂੰ ਦੇ ਚੁੱਕੇ ਹਨ l ਅਤੇ ਉਨ੍ਹਾਂ ਕੋਲੋਂ ਹੁਣ ਆਪਣੇ ਬੱਚੇ ਨੂੰ ਬਚਾਉਣ ਵਾਸਤੇ ਕੋਈ ਵੀ ਪੈਸਾ ਨਹੀਂ ਹੈ ਬਾਕੀ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਦਾ ਧੰਨਵਾਦ ਵੀ ਕੀਤਾ ਗਿਆ ਕਿ ਉਹਨਾਂ ਵੱਲੋਂ ਪਹਿਲਕਦਮੀ ਮਸਕਟ ਜਾ ਕੇ ਉਨ੍ਹਾਂ ਦੇ ਬੱਚਿਆਂ ਦੇ ਨਾਲ ਮੁਲਾਕਾਤ ਕੀਤੀ ਹੈ ਉਨ੍ਹਾਂ ਕਿਹਾ ਕਿ ਅਸੀਂ ਹੋਰ ਰਾਜਨੀਤਕ ਲੀਡਰਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਵੀ ਉਨ੍ਹਾਂ ਦੇ ਬੱਚਿਆਂ ਨੂੰ ਬਚਾਉਣ ਵਾਸਤੇ ਹਰ ਇਕ ਸੰਭਵ ਕੋਸ਼ਿਸ਼ ਕਰਨ ਪਰਵਾਰਕ ਮੈਂਬਰਾਂ ਦਾ ਕਹਿਣਾ ਹੈ l ਕਿ ਪੈਸੇ ਨਾ ਹੋਣ ਕਰਕੇ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਫਾਂਸੀ ਦੀ ਸਜਾ ਹੋਵੇ ਉਹਨਾਂ ਨੇ ਕਿਹਾ ਕਿ ਉਹ ਹਰੇਕ ਉਸ ਵਿਅਕਤੀ ਦੇ ਸਾਹਮਣੇ ਆਪਣੇ ਬੱਚੇ ਨੂੰ ਬਚਾਉਣ ਵਾਸਤੇ ਭੀਖ ਮੰਗਦੇ ਹਨ ਓਹਨਾ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਬਚਾਉਣ ਵਾਸਤੇ ਪੈਸੇ ਦੀ ਕਮੀ ਨਾ ਹੋਵੇ ਕਿਹਾ ਕਿ ਸਰਬੱਤ ਦੇ ਪਲਾ ਟਰੱਸਟ ਤੇ ਮੁਖੀ ਐਸਪੀਐਸ ਓਬਰਾਏ ਤੇ ਨਾਲ ਵੀ ਮੁਲਾਕਾਤ ਕਰਨ ਜਾ ਰਹੇ ਹਨ l ਤਾਂ ਜੋ ਕਿ ਉਹਨਾਂ ਨੂੰ ਇਸ ਸਾਰੀ ਸਥਿਤੀ ਦੱਸ ਇਸ ਦਾ ਹੱਲ ਕੱਢਿਆ ਜਾ ਸਕੇ l
ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਨਜ਼ਦੀਕ ਅਜਨਾਲਾ ਦੇ ਦੋ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਸੀ ਉਹਨਾਂ ਨੂੰ ਫਾਂਸੀ ਦੀ ਸਜ਼ਾ ਲੱਗਣ ਦੀ ਗੱਲ ਕਹੀ ਜਾ ਰਹੀ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਲੀਡਰਾਂ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਮਸਕਟ ਜਾ ਕੇ ਉਹ ਬੱਚਿਆਂ ਦੇ ਨਾਲ ਮੁਲਾਕਾਤ ਕਰਕੇ ਵੀ ਆਏ ਹਨ ਉਥੇ ਹੀ ਪਰਿਵਾਰ ਵੱਲੋਂ ਇੱਕ ਵਾਰ ਫਿਰ ਤੋਂ ਐਨਆਰਆਈ ਅਤੇ ਪੰਜਾਬ ਦੇ ਲੋਕਾਂ ਅੱਗੇ ਗੁਹਾਰ ਲਗਾਈ ਗਈ ਹੈ ਕਿ ਉਹ ਉਨ੍ਹਾਂ ਦੇ ਬੱਚਿਆਂ ਨੂੰ ਬਚਾਉਣ ਵਾਸਤੇ ਕੋਈ ਨਾ ਕੋਈ ਸੇਵਾ ਕਰਨ ਅਤੇ ਪੈਸੇ ਦੀ ਕਮੀ ਕਰਕੇ ਉਨ੍ਹਾਂ ਦੇ ਬੱਚਿਆਂ ਨੂੰ ਕਿਤੇ ਫਾਂਸੀ ਨਾ ਚੜ੍ਹਿਆ ਜਾਵੇ ਅਤੇ ਉਹਨਾਂ ਵੱਲੋਂ ਲੋਕਾਂ ਅਤੇ ਇਹਨਾਂ ਲਈ ਅੱਗੇ ਅਪੀਲ ਕੀਤੀ ਗਈ ਹੈ ਕਿ ਉਹ ਉਨ੍ਹਾਂ ਦੀ ਮਾਲੀ ਸਹਾਇਤਾ ਕਰਨ ਤਾਂ ਜੋ ਕਿ ਉਹਦੇ ਪੈਸੇ ਦੇ ਕੇ ਉਹ ਆਪਣੇ ਬੱਚਿਆਂ ਦੀ ਜਾਨ ਨੂੰ ਬਚਾਇਆ ਜਾ ਸਕੇ