ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਹੜ੍ਹ ਪੀੜਤਾਂ ਲਈ ਖ਼ੁਰਾਕ ਰਾਹਤ ਸਮੱਗਰੀ ਦਾ ਟਰੱਕ ਰਵਾਨਾ
ਹਰਜਿੰਦਰ ਸਿੰਘ ਭੱਟੀ
- ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਖ਼ੁਰਾਕ ਰਾਹਤ ਕਿੱਟਾਂ ਤਿਆਰ ਕੀਤੀਆਂ
- 7000 ਕਿੱਟਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੀਆਂ
ਐੱਸ.ਏ.ਐੱਸ. ਨਗਰ, 12 ਜੁਲਾਈ 2023 - ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਸਹਿਯੋਗ ਨਾਲ ਵੱਖ ਵੱਖ ਮਿਲਕ ਪਲਾਂਟਾਂ ਵੱਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਦੇ ਸਬੰਧ ਵਿਚ ਮਿਲਕ ਪਲਾਂਟ ਮੋਹਾਲੀ, ਮਿਲਕ ਪਲਾਂਟ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ..........
ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਹੜ੍ਹ ਪੀੜਤਾਂ ਲਈ ਖ਼ੁਰਾਕ ਰਾਹਤ ਸਮੱਗਰੀ ਦਾ ਟਰੱਕ ਰਵਾਨਾ (ਵੀਡੀਓ ਵੀ ਦੇਖੋ)
ਇਹ ਜਾਣਕਾਰੀ ਮਿਲਕ ਪਲਾਂਟ ਮੋਹਾਲੀ ਵਿਖੇ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕਰਨ ਵੇਲੇ ਚੇਅਰਮੈਨ ਮਿਲਕਫੈੱਡ ਸ.ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਮਿਲਕ ਪਲਾਂਟਾਂ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਖ਼ੁਰਾਕ ਕਿੱਟਾਂ ਤਿਆਰ ਕੀਤੀਆਂ ਗਈਆਂ ਹਨ। 7000 ਕਿੱਟਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡ ਦਿੱਤੀਆਂ ਗਈਆਂ ਹਨ।
ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਹਾਲਾਤ ਦੌਰਾਨ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਮਾਨ ਦੀ ਯੋਗ ਕਾਰਵਾਈ ਹੇਠ ਮਿਲਕਫੈੱਡ ਅਤੇ ਮਾਰਕਫੈੱਡ ਵੱਲੋਂ ਉਨ੍ਹਾਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਲਈ ਪੰਜਾਬ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿਖੇ ਖਾਣ-ਪੀਣ ਦੀ ਰਾਹਤ ਸਮੱਗਰੀ ਤਿਆਰ ਕਰਨ ਅਤੇ ਸਪਲਾਈ ਕਰਨ ਲਈ ਸੈਂਟਰ ਸਥਾਪਿਤ ਕੀਤੇ ਗਏ ਹਨ।
ਹੁਣ ਤੱਕ ਮਿਲਕਫੈੱਡ ਨੂੰ ਸਰਕਾਰ ਤੋਂ 50 ਹਜ਼ਾਰ ਪੈਕਟ ਭੋਜਨ ਪੈਕੇਟਾਂ ਦੀ ਮੰਗ ਪ੍ਰਾਪਤ ਹੋਈ ਹੈ ਅਤੇ ਇਸ ਸਬੰਧੀ ਪੰਜਾਬ ਭਰ ਵਿਖੇ ਭੋਜਨ ਰਾਹਤ ਸਮੱਗਰੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੇ ਵਕਤ ਵਿੱਚ ਘਬਰਾਹਟ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਅਫ਼ਵਾਹਾਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। ਇਸ ਔਖੇ ਵਕਤ ਵਿੱਚ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ ਅਤੇ ਮਿਲਕਫੈੱਡ ਪੰਜਾਬ ਵੱਲੋਂ ਫੂਡ ਸਪਲਾਈ ਅਤੇ ਮਾਰਕਫੈੱਡ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਭੋਜਨ ਦੇ ਕੰਮ ਨੂੰ ਸੁਚਾਰੂ ਰੂਪ ਨਾਲ ਚਲਾਇਆ ਜਾ ਰਿਹਾ ਹੈ।
ਇਸ ਮੁਸ਼ਕਲ ਦੀ ਘੜੀ ਵਿੱਚ ਜਿੱਥੇ ਪੰਜਾਬ ਸਰਕਾਰ ਅਤੇ ਹੋਰ ਵੱਖ ਵੱਖ ਸੰਸਥਾਵਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਹ ਫੜ ਰਹੇ ਹਨ, ਉਥੇ ਹੀ ਮਿਲਕ ਪਲਾਂਟ ਵੱਲੋਂ ਵੀ ਆਪਣੇ ਇਸ ਉਪਰਾਲੇ ਨਾਲ ਆਪਣੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮੁਸ਼ਕਲ ਦੀ ਘੜੀ ਦੇ ਵਿੱਚ ਵੇਰਕਾ ਮਿਲਕ ਪਲਾਂਟਾਂ ਦਾ ਹਰ ਮੁਲਾਜ਼ਮ ਹੜ੍ਹ ਪੀੜਤਾਂ ਦੀ ਮਦਦ ਲਈ ਤਿਆਰ ਹੈ।
ਇਸ ਮੌਕੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਮਿਤ ਢਾਕਾ, ਪ੍ਰਦੀਪ ਮਲਹੋਤਰਾ, ਹਰਸੁਖਿੰਦਰ ਸਿੰਘ (ਬੱਬੀ ਬਾਦਲ), ਰਾਜ ਕੁਮਾਰ ਜਨਰਲ ਮੈਨੇਜਰ, ਸੰਜੀਵ ਕੁਮਾਰ, ਜਨਰਲ ਮੈਨੇਜਰ, ਦਿਲਬਾਗ ਸਿੰਘ ਸੈਣੀ, ਹਰੀਸ਼ ਕੌਸ਼ਲ, ਹਰਨੇਕ ਸਿੰਘ ਅਭੀਪੁਰ, ਮੇਜਰ ਸਿੰਘ, ਦਰਸ਼ਨ ਸਿੰਘ, ਨਰਿੰਦਰ ਸਿੰਘ ਝਾਮਪੁਰ, ਅਵਤਾਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਚੀਨਾ, ਡਾਇਰੈਕਟਰ ਮਿਲਕ ਪਲਾਂਟ ਮੋਹਾਲੀ ਸ. ਬੰਤ ਸਿੰਘ, ਸ਼੍ਰੀਮਤੀ ਪਰਮਜੀਤ ਕੌਰ, ਸ.ਗੁਰਿੰਦਰ ਸਿੰਘ, ਸ. ਬਲਜਿੰਦਰ ਸਿੰਘ, ਸ. ਮਨਿੰਦਰਪਾਲ ਸਿੰਘ, ਸ. ਜਸਵਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਰਣਜੀਤ ਸਿੰਘ, ਸ. ਮਨਜਿੰਦਰ ਸਿੰਘ, ਸ. ਹਰਮਿੰਦਰਪਾਲ ਸਿੰਘ, ਸ. ਹਰਕੇਤ ਸਿੰਘ, ਸ. ਸੁਰਜੀਤ ਸਿੰਘ, ਸ. ਅਮਰਜੀਤ ਸਿੰਘ, ਡੀ.ਜੀ.ਐਮ. ਸ਼੍ਰੀ ਮਨੋਜ ਕੁਮਾਰ ਸ੍ਰੀਵਾਸਤਵਾ ਆਦਿ ਹਾਜ਼ਰ ਸਨ।