DC ਨੇ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ
-ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਸਾਕਸ਼ੀ ਸਾਹਨੀ
-ਲੋਕਾਂ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
-ਕਿਹਾ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਫਲੱਡ ਕੰਟਰੋਲ ਰੂਮ ਨੰਬਰ 01752350550 'ਤੇ ਕੀਤਾ ਜਾਵੇ ਸੰਪਰਕ
ਪਟਿਆਲਾ/ਰਾਜਪੁਰਾ/ਘਨੌਰ, 22 ਜੁਲਾਈ 2023 - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਖੇਤਰ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਲਾਛੜੂ, ਸਰਾਲਾ, ਮਾੜੀਆਂ, ਲੋਹਸਿੰਬਲੀ, ਨਨਹੇੜੀ, ਅਤੇ ਰਾਜਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ ਡੀ ਐਮ ਰਾਜਪੁਰਾ ਪਰਲੀਨ ਕੌਰ ਬਰਾੜ, ਡੀਡੀਪੀਓ ਅਮਨਦੀਪ ਕੌਰ ਤੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਘੱਗਰ ਦੇ ਨੁਕਸਾਨੇ ਖੇਤਰਾਂ ਦੀ ਤੁਰੰਤ ਰਿਪੇਅਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਸੜਕਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਪਿੰਡਾਂ ਦਾ ਸੰਪਰਕ ਬਦਲਵੇ ਰਾਹਾਂ ਰਾਹੀਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰ ਵਿੱਚ ਵਰਖਾ ਹੋਣ ਨਾਲ ਘੱਗਰ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਇਸ ਲਈ ਸਬੰਧਤ ਵਿਭਾਗ ਤੁਰੰਤ ਲੋੜੀਦੇ ਪ੍ਰਬੰਧ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਸਾਕਸ਼ੀ ਸਾਹਨੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਖੁਦ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਤੇ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਹੇਠ ਹੈ ਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ 'ਤੇ ਤਾਇਨਾਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕੀਤਾ ਜਾਵੇ।
ਉਨ੍ਹਾਂ ਐਸ.ਡੀ.ਐਮਜ਼ ਅਤੇ ਸੰਬਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 24 ਘੰਟੇ ਮੁਸਤੈਦ ਰਹਿਣ ਲਈ ਕਿਹਾ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਪਾਣੀ ਦੀ ਨਿਕਾਸੀ ਨਾਲੋ ਨਾਲ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।
ਅਲਰਟ:
ਘਨੌਰ ਹਲਕੇ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਘੱਗਰ ਦੇ ਕਿਨਾਰਿਆਂ, ਬੰਨ੍ਹੇ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਟਾਂਗਰੀ ਨੇੜਲੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ ਡਵੀਜ਼ਨ ਦੇ ਪਿੰਡਾਂ ਸੱਸੀ, ਸੱਸਾ ਆਦਿ ਪਿੰਡਾਂ ਨੂੰ ਵੀ ਸੁਚੇਤ ਕੀਤਾ ਗਿਆ ਹੈ।
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ, ਖਾਸਕਰ ਜਿੱਥੇ ਪਹਿਲਾਂ ਹੜ੍ਹ ਆਇਆ ਸੀ, ਉਨ੍ਹਾਂ ਸਾਰੇ ਖੇਤਰਾਂ ਲਈ ਪੂਰੀ ਤਰ੍ਹਾਂ ਚੌਕਸ ਹੈ। ਪ੍ਰਸ਼ਾਸਨ ਵਲੋਂ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ - ਫਿਲਹਾਲ ਵੱਡੀ ਨਦੀ ਸਬੰਧੀ ਚਿੰਤਾ ਦੀ ਕੋਈ ਗੱਲ ਨਹੀਂ ਹੈ।ਇਸ ਲਈ ਲੋਕ ਹੜ੍ਹ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇਵੀਯਕੀਨਨਾਕਰਨ