ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਅੰਦਰ ਪਹਿਲਾਂ ਦੀ ਤਰ੍ਹਾਂ ਬਰਕਰਾਰ ਹਨ ਪ੍ਰਬੰਧ — DC
- ਹੜ੍ਹਾਂ ਸਬੰਧੀ ਸਹਾਇਤਾ ਲਈ 01638—262153 *ਤੇ ਕੀਤਾ ਜਾਵੇ ਸੰਪਰਕ
ਫਾਜ਼ਿਲਕਾ, 23 ਜੁਲਾਈ 2023 - ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ *ਤੇ ਲਗਾਤਾਰ ਨਜਰਸਾਣੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਪਈਆਂ ਬਰਸਾਤਾਂ ਕਾਰਨ ਜ਼ੋ ਸਰਹੱਦੀ ਪਿੰਡ ਹੜ੍ਹਾਂ ਦੀ ਚਪੇਟ ਵਿਚ ਆਏ ਸਨ ਉਨ੍ਹਾਂ ਪਿੰਡਾਂ ਅੰਦਰ ਪਹਿਲਾਂ ਦੀ ਤਰ੍ਹਾਂ ਅਜੇ ਵੀ ਪ੍ਰਬੰਧ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਸਥਿਤੀ ਅਜੇ ਪੂਰੀ ਤਰ੍ਹਾਂ ਕਾਬੂ ਹੇਠ ਹੈ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀ, ਜੇ.ਸੀ.ਬੀ. ਮਸ਼ੀਨਾਂ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪੱਖੋਂ ਪ੍ਰੇਸ਼ਾਨੀ ਨਾ ਆਵੇ, ਇਸ ਲਈ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਪਿੰਡ ਝੰਗੜ ਭੈਣੀ, ਦੋਨਾ ਨਾਨਕਾ ਦੇ ਨਾਲ—ਨਾਲ ਹੋਰਨਾਂ ਸਰਹੱਦੀ ਪਿੰਡਾਂ ਵਿਚ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾ ਲਗਾਤਾਰ ਚੈਕਅਪ ਕੈਂਪ ਲਗਾ ਕੇ ਲੋਕਾਂ ਦਾ ਚੈਕਅਪ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖ ਦੇ ਨਾਲ—ਨਾਲ ਪਸ਼ੂਆਂ ਦੀ ਜਾਂਚ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਤਾਇਨਾਤ ਹਨ ਤਾਂ ਜ਼ੋ ਕਿਸੇ ਵੀ ਪਸ਼ੁ ਦਾ ਮੌਸਮੀ ਬਿਮਾਰੀ ਕਰਕੇ ਨੁਕਸਾਨ ਨਾ ਹੋਵੇ।ਉਨ੍ਹਾਂ ਕਿਹਾ ਕਿ ਵੱਖ—ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮੇਂ—ਸਮੇਂ *ਤੇ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ *ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੜ੍ਹਾ ਸਬੰਧੀ ਕਿਸੇ ਵੀ ਸਹਾਇਤਾ ਲਈ 24 ਘੰਟੇ ਚਾਲੂ ਹੜ੍ਹ ਕੰਟਰੋਲ ਰੂਮ *ਤੇ 01638—262153 *ਤੇ ਸੰਪਰਕ ਕੀਤਾ ਜਾ ਸਕਦਾ ਹੈ।