← ਪਿਛੇ ਪਰਤੋ
ਬਾਰਸ਼ ਨਾਲ ਘਰ ਦੀ ਛੱਤ ਡਿੱਗਣ ਕਾਰਨ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਦਿੱਤਾ
ਸੰਜੀਵ ਜਿੰਦਲ
ਮਾਨਸਾ, 5 ਅਗਸਤ 2023 : ਹਲਕਾ ਵਿਧਾਇਕ ਸਰਦੂਲਗੜ੍ਹ ਅਤੇ SDM ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਨੇ ਪਿੰਡ ਸਾਧੂਵਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚਾਰ ਲੱਖ ਰੁਪਏ ਦਾ ਚੈੱਕ ਸੌਂਪਿਆ। ਵਿਧਾਇਕ ਨੇ ਦੱਸਿਆ ਕਿ ਪਿੰਡ ਸਾਧੂਵਾਲਾ ਵਿਖੇ ਪਿਛਲੇ ਦਿਨੀਂ ਹੋਈਆਂ ਬਾਰਿਸ਼ਾਂ ਨਾਲ ਸ੍ਰੀ ਕੁਲਵੰਤ ਸਿੰਘ ਦੇ ਘਰ ਦੀ ਛੱਤ ਡਿੱਗਣ ਕਾਰਨ ਉਨ੍ਹਾਂ ਦੇ ਪਿਤਾ ਨੰਬਰਦਾਰ ਅਜਾਇਬ ਸਿੰਘ ਦੀ ਮੌਤ ਹੋ ਗਈ ਸੀ ਜਿਸ ਲਈ ਅਜਾਇਬ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਇਲਾਕੇ ਦੇ ਲੋਕਾਂ ਨਾਲ ਖੜ੍ਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਹਰ ਪਰਿਵਾਰ ਦੀ ਸਹਾਇਤਾ ਕੀਤੀ ਜਾਵੇਗੀ।
Total Responses : 265