Punjab ਤੇ ਚੰਡੀਗੜ੍ਹ ਸਮੇਤ ਦੇਸ਼ ਦੇ 500 ਤੋਂ ਵੱਧ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਲਈ ਮੋਦੀ ਨੇ ਰੱਖਿਆ ਨੀਂਹ ਪੱਥਰ (ਵੇਖੋ ਵੀਡੀਓ)
ਚੰਡੀਗੜ੍ਹ, 6 ਅਗਸਤ 2023- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ 500 ਤੋਂ ਵੱਧ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਲਈ 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਸ਼ੁਰੂ ਕਰਨ ਜਾ ਰਹੇ ਹਨ। ਇਸ ਯੋਜਨਾ ਤਹਿਤ ਚੰਡੀਗੜ੍ਹ ਰੇਲਵੇ ਸਮੇਤ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਇਹ ਰੇਲਵੇ ਸਟੇਸ਼ਨ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। ਪ੍ਰਧਾਨ ਮੰਤਰੀ ਮੋਦੀ ਵਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ 500 ਤੋਂ ਵੱਧ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਦਾ ਨੀਂਹ ਪੱਥਰ ਰੱਖਿਆ ਗਿਆ। ਵੇਖੋ ਵੀਡੀਓ- https://fb.watch/meYgMM8lmw/
'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਤਹਿਤ ਕੇਂਦਰ ਸਰਕਾਰ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਲਈ 500 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤਾਂ ਜੋ ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਦੇਸ਼ ਦੇ ਲੋਕਾਂ ਨੂੰ ਸਟੇਸ਼ਨਾਂ 'ਤੇ ਬਿਹਤਰ ਰੇਲ ਕਨੈਕਟੀਵਿਟੀ ਅਤੇ ਹਾਈਟੈੱਕ ਸਹੂਲਤਾਂ ਪ੍ਰਦਾਨ ਕਰ ਸਕਣ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇਸ ਯੋਜਨਾ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਵੇਖੋ ਵੀਡੀਓ- https://fb.watch/meYgMM8lmw/
ਇਨ੍ਹਾਂ ਰੇਲਵੇ ਸਟੇਸ਼ਨਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ
ਚੰਡੀਗੜ੍ਹ ਸਮੇਤ ਪੰਜਾਬ ਦੇ ਕੋਟਕਪੂਰਾ, ਸਰਹਿੰਦ, ਫਿਰੋਜ਼ਪੁਰ ਛਾਉਣੀ, ਅਬੋਹਰ, ਫਾਜ਼ਿਲਕਾ, ਪਠਾਨਕੋਟ ਸਿਟੀ, ਗੁਰਦਾਸਪੁਰ, ਜਲੰਧਰ ਛਾਉਣੀ, ਫਿਲੌਰ, ਕਪੂਰਥਲਾ, ਲੁਧਿਆਣਾ, ਢੰਡਾਰੀ ਕਲਾਂ, ਮਾਨਸਾ, ਪਟਿਆਲਾ, ਆਨੰਦਪੁਰ ਸਾਹਿਬ, ਰੂਪਨਗਰ, ਨੰਗਲ ਡੈਮ, ਧੂਰੀ, ਸੰਗਰੂਰ, ਮਲੇਰ ਕੋਟਲਾ, ਮੁਕਤਸਰ ਰੇਲਵੇ ਸਟੇਸ਼ਨਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ ਸਰਕੂਲੇਟਿੰਗ ਏਰੀਆ, ਵੇਟਿੰਗ ਹਾਲ, ਟਾਇਲਟ, ਲਿਫਟ, ਐਸਕੇਲੇਟਰ, ਸਫਾਈ, ਮੁਫਤ ਵਾਈ-ਫਾਈ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰੇਲਵੇ ਦੇ ਬੁਨਿਆਦੀ ਢਾਂਚੇ ਵਿੱਚ ਵੀ ਮਹੱਤਵਪੂਰਨ ਬਦਲਾਅ ਹੋਵੇਗਾ। ਵੇਖੋ ਵੀਡੀਓ- https://fb.watch/meYgMM8lmw/