ਕੈਨੇਡਾ 'ਚ 22 ਸਾਲਾ ਪੰਜਾਬਣ ਮੁਟਿਆਰ ਦੀ ਮੌਤ
- ਬਰਨਾਲਾ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
- ਮ੍ਰਿਤਕ ਇਕ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਈ ਸੀ
- ਪਰਿਵਾਰ ਨੂੰ ਮ੍ਰਿਤਕ ਦੇ ਇਕ ਦੋਸਤ ਨੇ ਫੋਨ 'ਤੇ ਮਨਪ੍ਰੀਤ ਦੀ ਮੌਤ ਦੀ ਸੂਚਨਾ ਦਿੱਤੀ
- ਪਰਿਵਾਰ ਨੇ ਇੱਕ ਏਕੜ ਜ਼ਮੀਨ ਵੇਚ ਕੇ ਲੜਕੀ ਨੂੰ ਵਿਦੇਸ਼ ਭੇਜਿਆ, ਪਰਿਵਾਰ ਛੋਟੀ ਖੇਤੀ ਕਰਦਾ ਹੈ
- ਪੀੜਤ ਪਰਿਵਾਰ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮ੍ਰਿਤਕ ਲੜਕੀ ਦੀ ਲਾਸ਼ ਪੰਜਾਬ ਲਿਆਉਣ ਦੀ ਅਪੀਲ ਕੀਤੀ ਜਾ ਰਹੀ ਹੈ
ਬਰਨਾਲਾ, 9 ਅਗਸਤ 2023 - ਇਸ ਮੌਕੇ 'ਤੇ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਨਪ੍ਰੀਤ ਕੌਰ 22 ਅਗਸਤ 2022 ਨੂੰ ਕੈਨੇਡਾ ਪੜ੍ਹਨ ਗਈ ਸੀ। ਉਹ ਇੱਕ ਸਾਲ ਤੋਂ ਟਰੋਟੋ, ਕੈਨੇਡਾ ਵਿੱਚ ਰਹਿ ਰਹੀ ਸੀ। ਜਿੱਥੇ ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਜਾਂਦੀ ਸੀ। ਅੱਜ ਸਵੇਰੇ ਉਸ ਨੂੰ ਕੈਨੇਡਾ ਤੋਂ ਫ਼ੋਨ ਆਇਆ ਕਿ ਉਸ ਦੀ ਸਿਹਤ ਖ਼ਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਸ ਨੇ ਆਪਣੇ ਕਮਰੇ 'ਚ ਰਹਿ ਰਹੀ ਗੁਆਂਢੀ ਲੜਕੀ ਨਾਲ ਸੰਪਰਕ ਕੀਤਾ। ਜਿਸ ਨੇ ਦੱਸਿਆ ਕਿ ਮਨਪ੍ਰੀਤ ਕੰਮ ਤੋਂ ਆਈ ਸੀ ਅਤੇ ਉਸ ਨੂੰ ਉਲਟੀਆਂ ਆਉਣ ਲੱਗੀਆਂ। ਜਦੋਂ ਉਸ ਦੀ ਸਿਹਤ ਵਿਗੜ ਗਈ ਤਾਂ ਐਂਬੂਲੈਂਸ ਬੁਲਾਈ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ..........
ਕੈਨੇਡਾ 'ਚ 22 ਸਾਲਾ ਪੰਜਾਬਣ ਮੁਟਿਆਰ ਦੀ ਮੌਤ (ਵੀਡੀਓ ਵੀ ਦੇਖੋ)
ਉਨ੍ਹਾਂ ਦੱਸਿਆ ਕਿ ਮਨਪ੍ਰੀਤ ਨੂੰ ਪਹਿਲਾਂ ਕੋਈ ਬਿਮਾਰੀ ਨਹੀਂ ਸੀ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਸੀ। ਉਹ ਪੜ੍ਹਾਈ ਵਿੱਚ ਵੀ ਹੁਸ਼ਿਆਰ ਸੀ ਅਤੇ ਕੈਨੇਡਾ ਵਿੱਚ ਆਪਣੇ ਕਾਲਜ ਵਿੱਚ ਪਹਿਲੇ ਨੰਬਰ ’ਤੇ ਰਹੀ। ਮਨਪ੍ਰੀਤ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਕੈਨੇਡਾ ਭੇਜ ਦਿੱਤਾ ਹੈ। ਪਰਿਵਾਰ ਛੋਟੀ ਖੇਤੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੇਟੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਦੇ ਨੁਮਾਇੰਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੋਵਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਸਾਡੀ ਧੀ ਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।