ਜਨਮ ਅਸ਼ਟਮੀ ਨਾਲ ਸੰਬੰਧਿਤ ਧਾਰਮਿਕ ਫਲੈਕਸ ਉਤਾਰੇ ਜਾਣ ਦੇ ਵਿਰੋਧ 'ਚ ਹਿੰਦੂ ਆਗੂਆਂ ਨੇ ਘੇਰਿਆ ਥਾਣਾ
ਮਾਮਲੇ ਵਿੱਚ ਕਾਂਗਰਸ ਨਾਲ ਸਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਦਾ ਨਾਮ ਆਉਣ ਕਾਰਨ ਦੇਰ ਰਾਤ ਤੱਕ ਮਾਹੌਲ ਰਿਹਾ ਤਨਾਅਪੂਰਨ
ਰੋਹਿਤ ਗੁਪਤਾ
ਗੁਰਦਾਸਪੁਰ, 1 ਸਤੰਬਰ 2023 : ਗੁਰਦਾਸਪੁਰ ਸ਼ਹਿਰ ਅੰਦਰ ਸਨਾਤਨ ਚੇਤਨਾਂ ਮੰਚ ਦੇ ਜਨਮ ਅਸ਼ਟਮੀ ਨਾਲ ਸੰਬੰਧਿਤ ਧਾਰਮਿਕ ਫਲੈਕਸ ਬੋਰਡ ਪਾੜੇ ਜਾਣ ਦੇ ਰੋਸ਼ ਵਿਚ ਵੱਖ ਵੱਖ ਹਿੰਦੂ ਜਥੇਬੰਦੀਆਂ ਵੱਲੋਂ ਥਾਣੇ ਦੇ ਮੂਹਰੇ ਭਾਰੀ ਹੰਗਾਮਾ ਕੀਤਾ ਗਿਆ ਅਤੇ ਇਸ ਦੌਰਾਨ ਕਈ ਵਾਰ ਪੁਲੀਸ ਅਧਿਕਾਰੀਆਂ ਨਾਲ ਹਿੰਦੂ ਜਥੇਬੰਦੀਆਂ ਦੇ ਆਗੂਆਂ ਦੀ ਬਹਿਸਬਾਜੀ ਵੀ ਹੋਈ ਕਿਉਂਕਿ ਅਨੂ ਗੰਡੋਤਰਾ ਅਤੇ ਹਿੰਦੂ ਆਗੂਆਂ ਵਲੋਂ ਸਿੱਧਾ-ਸਿੱਧਾ ਦੋਸ਼ ਲਗਾਇਆ ਜਾ ਰਿਹਾ ਸੀ ਕਿ ਅਜਿਹਾ ਕਾਂਗਰਸ ਪਾਰਟੀ ਨਾਲ ਸਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਦੀ ਸ਼ਹਿ ਤੇ ਕੀਤਾ ਗਿਆ ਹੈ ਅਤੇ ਇਹ ਗੱਲ ਮੌਕੇ ਤੇ ਮੌਜੂਦ ਪੁਲਿਸ ਮੁਲਾਜਮਾਂ ਦੇ ਸਾਹਮਣੇ ਫਲੈਕਸ ਬੋਰਡ ਉਤਾਰਦੇ ਰੰਗੇ ਹੱਥੀ ਫੜੇ ਗਏ ਨੌਜਵਾਨ ਨੇ ਮੰਨੀ ਵੀ ਹੈ ਇਸ ਲਈ ਨਗਰ ਕੌਂਸਲ ਪ੍ਰਧਾਨ ਦੇ ਖਿਲਾਫ਼ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ ਪਰ ਪੁਲਸ ਅਧਿਕਾਰੀ ਇਹ ਗੱਲ ਮੰਨਣ ਨੂੰ ਤਿਆਰ ਨਹੀਂ ਸਨ। ਦੱਸ ਦਈਏ ਕਿ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਸਥਾਨਕ ਵਿਧਾਇਕ ਅਤੇ ਕਾਂਗਰਸ ਦੇ ਤੇਜ਼ ਤਰਾਰ ਨੌਜਵਾਨ ਆਗੂ ਵਰਿੰਦਰਮੀਤ ਸਿੰਘ ਪਾਹੜਾ ਦੇ ਛੋਟੇ ਭਰਾ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.........
ਜਨਮ ਅਸ਼ਟਮੀ ਨਾਲ ਸੰਬੰਧਿਤ ਧਾਰਮਿਕ ਫਲੈਕਸ ਉਤਾਰੇ ਜਾਣ ਦੇ ਵਿਰੋਧ 'ਚ ਹਿੰਦੂ ਆਗੂਆਂ ਨੇ ਘੇਰਿਆ ਥਾਣਾ (ਵੀਡੀਓ ਵੀ ਦੇਖੋ)
ਮਾਹੌਲ ਜ਼ਿਆਦਾ ਗਰਮ ਹੋਣ ਤੇ ਮੌਕੇ 'ਤੇ ਪੁਲਿਸ ਸਟੇਸ਼ਨ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਅੱਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਜਗਰੂਪ ਸੇਖਵਾਂ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤੇ ਜਿਸ ਤੋਂ ਬਾਅਦ ਦੇਰ ਰਾਤ ਡੇਢ ਵਜੇ ਸਿਟੀ ਗੁਰਦਾਸਪੁਰ ਪੁਲਿਸ ਵੱਲੋਂ ਤਿੰਨ ਦੋਸ਼ੀਆਂ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਜਿਨ੍ਹਾਂ ਵਿੱਚੋਂ ਦੋ ਦੋਸ਼ੀ ਗ੍ਰਿਫਤਾਰ ਵੀ ਕਰ ਲਏ ਗਏ ਹਨ।
ਵੀਓ_ਜਾਣਕਾਰੀ ਦਿੰਦਿਆਂ ਸਨਾਤਨ ਚੇਤਨਾ ਮੰਚ ਦੇ ਚੇਅਰਮੈਨ ਅਨੁ ਗੰਡੋਤਰਾ ਅਤੇ ਸ਼ਿਵ ਸੈਨਾ ਬਾਲ ਠਾਕਰੇ ਆਗੂ ਹਰਵਿੰਦਰ ਸੋਨੀ ਨੇ ਦੱਸਿਆ ਕਿ 6 ਸਤੰਬਰ ਨੂੰ ਸਨਾਤਨ ਚੇਤਨਾ ਮੰਚ ਵੱਲੋਂ ਜਨਮ ਅਸ਼ਟਮੀ ਨਾਲ ਸਬੰਧਿਤ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਆਈਜੀ ਨਰਿੰਦਰ ਭਾਰਗਵ ਅਤੇ ਰਮਨ ਬਹਿਲ ਆਮ ਆਦਮੀ ਪਾਰਟੀ ਦੇ ਆਗੂ ਨੇ ਵੀ ਸ਼ਿਰਕਤ ਕਰਨੀ ਸੀ।ਜਿਸ ਸਬੰਧੀ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਫਲੈਕਸ ਬੋਰਡ ਲਗਾਏ ਗਏ ਸਨ। ਸ਼ਾਮ ਨੂੰ ਉਹਨਾਂ ਨੂੰ ਜਾਣਕਾਰੀ ਮਿਲੀ ਕਿ ਕੁੱਜੀ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਧਾਰਮਿਕ ਫਲੈਕਸ ਬੋਰਡ ਉਤਾਰੇ ਜਾ ਰਹੇ ਹਨ। ਜਦੋਂ ਸ਼ਾਮ ਅੱਠ ਵਜੇ ਮੌਕੇ ਤੇ ਪਹੁੰਚੇ ਤਾਂ ਫਿਸ਼ ਪਾਰਕ ਦੇ ਨੇੜਿਉ ਇਕ ਨੌਜਵਾਨ ਨੂੰ ਮੌਕੇ ਤੇ ਫਲੈਕਸ ਉਤਾਰਦੇ ਰੰਗੇ ਹੱਥੀ ਫੜਿਆ। ਇਨ੍ਹਾਂ ਫਲੈਕਸਾਂ ਤੇ ਭਗਵਾਨ ਸ੍ਰੀ ਕ੍ਰਿਸ਼ਨ ਲਾਲ ਸਬੰਧਿਤ ਧਾਰਮਿਕ ਚਿੰਨ ਵੀ ਸਨ ਜਿੰਨਾਂ ਦੀ ਬੋਰਡ ਉਤਾਰਨ ਵਾਲਿਆਂ ਵੱਲੋਂ ਬੇਅਦਬੀ ਕੀਤੀ ਗਈ। ਮੌਕੇ ਤੇ ਉਸ ਵਿਅਕਤੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਤੇ ਉਸਦੇ ਇੱਕ ਹੋਰ ਸਾਥੀ ਨੂੰ ਫੜ ਲਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਇਹਨਾਂ ਦੇ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਬੋਰਡ ਉਤਾਰਨ ਅਤੇ ਫਾੜਨ ਦੇ ਨਿਰਦੇਸ਼ ਦੇਣ ਵਾਲੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਅਧਿਕਾਰੀਆਂ ਖਿਲਾਫ ਵੀ ਮਾਮਲੇ ਵਿੱਚ ਕਾਰਵਾਈ ਕਰਨੀ ਚਾਹੀਦੀ ਹੈ।
ਉੱਥੇ ਹੀ ਮੌਕੇ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹਨਾਂ ਨੂੰ ਫਲੈਕਸ ਬੋਰਡ ਫਾੜੇ ਜਾਣ ਦੀ ਜਾਣਕਾਰੀ ਹਿੰਦੂ ਆਗੂਆਂ ਕੋਲੋਂ ਮਿਲੀ।ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਜੇਕਰ ਅਜਿਹਾ ਨਗਰ ਕੌਂਸਲ ਦੇ ਪ੍ਰਧਾਨ ਦੀ ਸ਼ਹਿ ਤੇ ਕੀਤਾ ਗਿਆ ਹੈ ਤਾਂ ਉਨਾੰ ਦੇ ਖਿਲਾਫ਼ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਧਾਰਮਿਕ ਅਤੇ ਸਾਂਝੇ ਸਮਾਗਮ ਦੇ ਬੋਰਡ ਫਾੜੇ ਜਾਂ ਉਤਾਰੇ ਨਹੀਂ ਜਾ ਸਕਦੇ ਕਿਉਂਕਿ ਇਨ੍ਹਾਂ ਦਾ ਇਸ਼ਤਿਹਾਰਬਾਜੀ ਨਾਲ ਕੋਈ ਲਿੰਕ ਨਹੀਂ ਹੁੰਦਾ ਹੈ ਇਸ ਲਈ ਇਹਨਾਂ ਦਾ ਕਿਰਾਇਆ ਨਹੀਂ ਲਿਆ ਜਾਂਦਾ। ਉਨ੍ਹਾਂ ਕਿਹਾ ਕਿ ਇਹ ਸਾਫ ਤੌਰ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਹੈ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਾਉਣ ਦੇ ਮਾਮਲੇ ਵਿੱਚ ਉਹ ਹਿੰਦੂ ਸੰਗਠਨਾਂ ਦੇ ਆਗੂਆਂ ਦੇ ਨਾਲ ਖੜੇ ਹਨ।
ਉੱਥੇ ਹੀ ਫਿਲਹਾਲ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਅਤੇ ਪੁਲਸ ਅਧਿਕਾਰੀਆਂ ਵੱਲੋਂ ਮਾਮਲੇ ਵਿੱਚ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਗਈ ਹੈ ਪਰ ਦੇ ਰਾਤ ਡੇਢ ਵਜੇ ਦੇ ਕਰੀਬ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਦੇ ਬਿਆਨਾ ਦੇ ਆਧਾਰ ਤੇ 2 ਨੌਜਵਾਨਾਂ ਖਿਲਾਫ ਨਾਮ ਸਮੇਤ ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ 295,506 ਅਤੇ 34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।