SGPC ਚੋਣਾਂ ਨੂੰ ਲੈ ਕੇ ਭਗਵੰਤ ਮਾਨ ਨੇ ਦਿੱਤੀ ਵੱਡੀ ਅਪਡੇਟ, ਨਾਲੇ ਸੀਨੀਅਰ ਆਈਏਐਸ ਅਫ਼ਸਰ ਨੂੰ ਦਿੱਤੀ ਗੁਰਦੁਆਰਾ ਚੋਣਾਂ ਦੀ ਜਿੰਮੇਵਾਰੀ
ਚੰਡੀਗੜ੍ਹ, 4 ਅਕਤੂਬਰ 2023- ਭਗਵੰਤ ਸਰਕਾਰ ਵੱਲੋਂ ਸ੍ਰੋਮਣੀ ਕਮੇਟੀ ਲਈ ਵੋਟਾਂ ਬਣਾਏ ਜਾਣ ਬਾਰੇ ਗੰਭੀਰਤਾ ਦਾ ਇਸ ਗੱਲ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ, ਇੱਕ ਸੀਨੀਅਰ ਆਈਏਐਸ ਅਫ਼ਸਰ ਅਤੇ ਸੈਕਟਰੀ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਕਮਿਸ਼ਨਰ ਗੁਰਦੁਆਰਾ ਇਲੈਕਸ਼ਨਸ ਪੰਜਾਬ ਲਾਇਆ ਗਿਆ ਹੈ।
ਇਸੇ ਦੌਰਾਨ ਸੀਐਮ ਭਗਵੰਤ ਮਾਨ ਦੇ ਵੱਲੋਂ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਸਾਂਝੀ ਕਰਦਿਆਂ ਸੋਸ਼ਲ ਮੀਡੀਆ ਤੇ ਲਿਖਿਆ ਕਿ, ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਦੂਜੇ ਪਾਸੇ, ਬਾਬੂਸ਼ਾਹੀ ਨਾਲ ਗੱਲਬਾਤ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ.) ਐਸ.ਐਸ ਸਾਰੋਂ ਨੇ ਦੱਸਿਆ ਕਿ, ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ, ਇਹ ਵੋਟਾਂ ਕਮਿਸ਼ਨ ਵਲੋਂ ਪਹਿਲਾਂ ਹੀ ਨਿਰਧਾਰਿਤ ਕੀਤੇ ਪ੍ਰੋਫ਼ਾਰਮੇ ਨੂੰ ਭਰ ਕੇ ਬਣਾਈਆਂ ਜਾ ਸਕਦੀਆਂ ਹਨ, ਜੋ ਕਿ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਪ੍ਰੋਫਾਰਮਾ ਭੇਜਿਆ ਜਾ ਚੁੱਕਾ ਹੈ। Breaking:Preparations for SGPC General Elections Started; Chief Election Commissioner, Gurdwara Elections orders preparing of Votes (Watch Video)
https://drive.google.com/file/d/1Rdpu84f5roi8xyhK_7M1uML9CP_3Co2v/view?usp=share_link