ਸ਼ੰਭੂ ਬਾਰਡਰ ਤੇ ਧਰਨੇ ਦੌਰਾਨ ਜਾਨ ਗਵਾਉਣ ਵਾਲੇ ਕਿਸਾਨ ਗਿਆਨ ਸਿੰਘ ਦਾ ਜੱਦੀ ਪਿੰਡ ਚਾਚੋਕੇ ਵਿਖੇ ਕੀਤਾ ਗਿਆ ਅੰਤਮ ਸਸਕਾਰ
ਰਿਪੋਰਟਰ: ਰੋਹਿਤ ਗੁਪਤਾ
ਗੁਰਦਾਸਪੁਰ, 17 ਫਰਵਰੀ 2024 - ਸ਼ੰਭੂ ਬਾਰਡਰ ਤੇ ਧਰਨੇ ਦੌਰਾਨ ਜਾਨ ਗਵਾਉਣ ਵਾਲੇ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਚਾਚੋਕੇ ਪਹੁੰਚੀ ਜਿਥੋਂ ਦੇ ਸ਼ਮਸ਼ਾਨਘਾਟ ਵਿਚ ਕਿਸਾਨ ਗਿਆਨ ਸਿੰਘ ਦਾ ਅੰਤਮ ਸੰਸਕਾਰ ਕੀਤਾ ਗਿਆ ਇਸ ਮੌਕੇ ਤੇ ਐਸ ਕੇ ਐਮ (ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਮੋਰਚਾ ਦੇ ਸੂਬਾਈ ਆਗੂ ਪਹੁੰਚੇ ਜਿਹਨਾਂ ਵਿਚ ਬਲਵੰਤ ਸਿੰਘ ਬਹਿਰਾਮਕੇ, ਬੀਬੀ ਸੁਖਵਿੰਦਰ ਕੌਰ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਫ਼ੂਲ, ਪਰਮਜੀਤ ਕੁਮਾਰ ਰਾਸ਼ਟਰੀ ਕਿਸਾਨ ਸੰਗਠਨ ਪਹੁੰਚੇ. 2:00 ਵਜੇ ਦੇ ਕਰੀਬ ਮ੍ਰਿਤਕ ਕਿਸਾਨ ਗਿਆਨ ਸਿੰਘ ਦਾ ਅੰਤਮ ਸੰਸਕਾਰ ਕੀਤਾ ਗਿਆ।
ਇਸ ਮੌਕੇ ਤੇ ਵੱਡੀ ਗਿਣਤੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ, ਰਾਜਨੀਤਕ ਅਤੇ ਸਮਾਜਿਕ ਸਖਸ਼ੀਅਤੀਆਂ ਸੰਸਕਾਰ ਮੌਕੇ ਸ਼ਾਮਲ ਹੋਏ. ਇਸ ਮੌਕੇ ਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲ ਮੰਗ ਕੀਤੀ ਕਿ ਸਰਾਕਰ ਸ਼ਹੀਦ ਕਿਸਾਨ ਗਿਆਨ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।