ਸ਼ੰਭੂ ਬਾਰਡਰ ਤੋਂ ਦਿੱਲੀ ਕੂਚ- ਹਰਿਆਣੇ ਨੇ ਪੋਕਲੇਨ ਮਸ਼ੀਨਾਂ ਤੇ JCBs ਬਾਰੇ DGP ਪੰਜਾਬ ਨੂੰ ਲਿਖੀ ਚਿੱਠੀ - ਮੀਡੀਆ,ਬਜ਼ੁਰਗਾਂ , ਔਰਤਾਂ ਤੇ ਬੱਚਿਆਂ ਨੂੰ ਵੀ ਦੂਰ ਰੱਖਣ ਦੀ ਸਲਾਹ
ਸ਼ੰਭੂ ਬਾਰਡਰ, 20 ਫਰਵਰੀ 2024 - ਹਰਿਆਣਾ ਦੇ ਡੀਜੀਪੀ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ 'ਤੇ ਪੋਕਲੇਨ ਮਸ਼ੀਨ ਜੇਸੀਬੀ ਮਸ਼ੀਨਾਂ ਨੂੰ ਰੋਕਣ ਲਈ ਕਿਹਾ ਹੈ।
ਹਰਿਆਣਾ ਦੇ ਡੀਜੀਪੀ ਨੇ ਕਿਹਾ ਕਿ ਪੋਕਲੇਨ ਅਤੇ ਜੇਸੀਬੀ ਮਸ਼ੀਨਾਂ ਦੀ ਵਰਤੋਂ ਨਾਲ ਸਰਹੱਦ 'ਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਅਤੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਜਾਨ ਵੀ ਖਤਰੇ ਵਿੱਚ ਪੈ ਸਕਦੀ ਹੈ। ਕਿਹਾ ਗਿਆ ਹੈ ਕਿ ਇਨਾਹ ਮਸ਼ੀਨਾਂ ਦੇ ਮਾਲਕਾਂ ਨੂੰ ਮਸ਼ੀਨਾਂ ਦੇਣ ਤੋਂ ਵਰਜਿਆ ਜਾਵੇ ।
ਹਰਿਆਣਾ ਦੇ ਡੀਜੀਪੀ ਨੇ ਪੰਜਾਬ ਦੇ ਡੀਜੀਪੀ ਨੂੰ ਮੀਡੀਆ ਕਰਮੀਆਂ ਨੂੰ ਸਰਹੱਦ ਤੋਂ ਲਗਭਗ 1 ਕਿਲੋਮੀਟਰ ਦੂਰ ਰੋਕਣ ਦੀ ਅਪੀਲ ਕੀਤੀ ਹੈ। ਇੱਕ ਵੱਖਰੇ ਲੈਟਰ ਰਹਿਣ ਦੀ ਜੀ ਪੀ ਪੰਜਾਬ ਨੂੰ ਤਾਕੀਦ ਕੀਤੀ ਗਈ ਹੈ ਕਿ ਟੱਕਰ ਵਾਲੀ ਹਾਲਤ ਨੂੰ ਦੇਖਦੇ ਹੋਏ ਔਰਤਾਂ , ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਕ ਮੀਟਰ ਦੂਰ ਰੱਖਿਆ ਜਾਵੇ .
ਹਰਿਆਣਾ ਦੇ ਡੀਜੀਪੀ ਨੇ ਪੱਤਰ ਲਿਖ ਕੇ ਕਿਹਾ ਕਿ ਮੀਡੀਆ ਵਾਲਿਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਸਰਹੱਦ ਤੋਂ 1 ਕਿਲੋਮੀਟਰ ਪਹਿਲਾਂ ਹੀ ਰੋਕਿਆ ਜਾਵੇ। ਹਾਲ ਹੀ ਵਿੱਚ ਸ਼ੰਭੂ ਬਾਰਡਰ 'ਤੇ ਇੱਕ ਪੱਤਰਕਾਰ ਜ਼ਖ਼ਮੀ ਹੋ ਗਿਆ ਸੀ।