ਕੇਂਦਰ ਵੱਲੋਂ ਕਿਸਾਨ ਆਗੂਆਂ ਨੂੰ ਪੰਜਵੇਂ ਗੇੜ ਦੀ ਗੱਲਬਾਤ ਲਈ ਸੱਦਾ
ਨਵੀਂ ਦਿੱਲੀ, 21 ਫਰਵਰੀ, 2024: ਕੇਂਦਰ ਸਰਕਾਰ ਨੇ ਸੰਘਰਸ਼ ਕਰ ਰਹੀਆਂ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਪੰਜਵੀਂ ਗੇੜ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਇਕ ਟਵੀਟ ਕਰ ਕੇ ਲਿਖਿਆ ਕਿ ਸਰਕਾਰ ਚੌਥੇ ਗੇੜ ਦੀ ਗੱਲਬਾਤ ਤੋਂ ਬਾਅਦ ਪੰਜਵੇਂ ਗੇੜ ਵਿਚ ਸਾਰੇ ਮੁੱਦੇ ਜਿਵੇਂ ਕਿ ਐਮ ਐਸ ਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮਸਲਾ, ਐਫ ਆਈ ਆਰ ’ਤੇ ਗੱਲਬਾਤ ਲਈ ਤਿਆਰ ਹੈ। ਮੈਂ ਦੁਬਾਰਾ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੰਦਾ ਹਾਂ। ਸਾਨੂੰ ਸ਼ਾਂਤੀ ਬਣਾ ਕੇ ਰੱਖਣੀ ਚਾਹੀਦੀ ਹੈ।