ਵੱਡੀ ਖ਼ਬਰ: ਸ਼ੁਭਕਰਨ ਦੇ ਪੋਸਟਮਾਰਟਮ ਤੋਂ ਬਾਅਦ ਕਰਾਂਗੇ ਪਰਚਾ ਦਰਜ- ਭਗਵੰਤ ਮਾਨ
ਚੰਡੀਗੜ੍ਹ, 21 ਫਰਵਰੀ 2024 - ਖਨੌਰੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਦੀ ਕਥਿਤ ਬੇਰਹਿਮ ਕਾਰਵਾਈ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪੁਲੀਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।
ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ੁਭਕਰਨ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ। ਜੋ ਵੀ ਅਧਿਕਾਰੀ ਜ਼ਿੰਮੇਵਾਰ ਹੋਇਆ ਉਹਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੈਨੂੰ ਦੁਖ ਹੈ ਕਿ ਮੇਰੇ ਸੂਬੇ ਦਾ ਨੌਜਵਾਨ ਦੁਨੀਆ ਵਿਚ ਨਹੀਂ ਰਿਹਾ, ਮੈਨੂੰ ਇਹ ਗੱਲ ਸਮਝ ਨਹੀਂ ਆ ਰਹੀ ਕਿ, ਲੜਾਈ ਸਾਡੀ ਕੇਂਦਰ ਸਰਕਾਰ ਨਾਲ ਹੈ, ਫਿਰ ਹਰਿਆਣਾ ਕਿਸਾਨਾਂ ਨੂੰ ਕਿਉਂ ਰੋਕ ਰਿਹਾ ? ਸ਼ੁਭਰਕਣ ਦੇ ਪਰਿਵਾਰ ਨਾਲ ਖੜ੍ਹਾ ਹੋਵਾਂਗਾ, ਆਰਥਿਕ ਤੇ ਸਮਾਜਿਕ ਤੌਰ ਤੇ ਖੜ੍ਹਾ ਹੋਵਾਂਗਾ। ਕਾਨੂੰਨ ਵਿਵਸਥਾ ਹਰਿਆਣਾ ਪੁਲਿਸ ਖਰਾਬ ਕਰ ਰਹੀ ਹੈ।