ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ: ਨਰਾਇਣ ਦੱਤ
ਦਲਜੀਤ ਕੌਰ
ਬਰਨਾਲਾ, 23 ਫਰਬਰੀ, 2024: 21 ਫਰਬਰੀ ਨੂੰ ਖਨੌਰੀ ਬਾਰਡਰ ਉੱਪਰ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਕੀਤੇ ਸ਼ੁਭਕਰਨ ਸਿੰਘ ਦੇ ਵਿਰੁੱਧ ਅੱਜ ਸਮੁੱਚੇ ਭਾਰਤ ਵਿੱਚ 'ਵਿਰੋਧ ਦਿਵਸ' ਮਨਾਇਆ ਜਾ ਗਿਆ। ਕਾਲੇ ਬਿੱਲੇ, ਕਾਲੇ ਝੰਡੇ ਲਹਿਰਾਏ ਅਤੇ ਅਮਿਤ ਸ਼ਾਹ, ਖੱਟਰ ਅਤੇ ਅਨਿੱਲ ਵਿੱਜ ਦੇ ਪੁਤਲੇ ਫੂਕੇ ਗਏ। ਇਨਕਲਾਬੀ ਕੇਂਦਰ ਪੰਜਾਬ ਦੀ ਪਹਿਲਕਦਮੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੋਦੀ- ਅਮਿਤ ਸ਼ਾਹ-ਮਨੋਹਰ ਲਾਲ ਖੱਟਰ ਅਤੇ ਅਨਿੱਲ ਵਿੱਜ ਖਿਲਾਫ਼ ਵਿਸ਼ਾਲ ਰੈਲੀਆਂ ਕੀਤੀਆਂ ਗਈਆਂ।
ਇਨ੍ਹਾਂ ਪੁਤਲੇ ਫੂਕ ਮੁਜ਼ਾਹਰਿਆਂ ਦੀ ਅਗਵਾਈ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ, ਡਾ. ਰਜਿੰਦਰ ਪਾਲ, ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕੀਤੀ। ਬੁਲਾਰਿਆਂ ਨੇ ਹਕੂਮਤਾਂ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਮੋਦੀ ਹਕੂਮਤ ਦਾ ਕਿਸਾਨਾਂ ਦੇ ਹੱਕੀ ਸੰਘਰਸ਼ ਉੱਪਰ ਕੀਤਾ ਜਾ ਰਿਹਾ ਜਬਰ ਉਸ ਦੀ ਅਰਥੀ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗਾ। ਪੰਜਾਬ ਦਾ ਵਿਰਸਾ ਸ਼ਹਾਦਤਾਂ ਦੇ ਬਾਵਜੂਦ ਵੀ ਜੂਝ ਮਰਨ ਦਾ ਵਿਰਸਾ ਹੈ। ਮੋਦੀ ਹਕੂਮਤ ਦੀਆਂ ਅਰਥੀਆਂ ਇਤਿਹਾਸਕ ਦਿਹਾੜੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਾਲੇ ਬਿੱਲੇ ਲਾ ਕੇ ਘਰਾਂ ਅੱਗੇ ਕਾਲੇ ਝੰਡੇ ਝੁਲਾਏ ਗਏ, ਵਿਸ਼ਾਲ ਰੈਲੀਆਂ ਕੀਤੀਆਂ ਗਈਆਂ।
ਇਸ ਮੌਕੇ ਬੁਲਾਰਿਆਂ ਸੁਖਵਿੰਦਰ ਸਿੰਘ, ਬਲਵੰਤ ਸਿੰਘ ਠੀਕਰੀਵਾਲਾ, ਜਗਰਾਜ ਟੱਲੇਵਾਲ, ਮਨਜੀਤ ਰਾਜ, ਬਲਦੇਵ ਮੰਡੇਰ, ਸੁਰਿੰਦਰ ਕੁਮਾਰ, ਜਤਿੰਦਰ ਸੰਘੇੜਾ, ਵਹਿਗੁਰੂ ਸਿੰਘ, ਹਰਚਰਨ ਚਹਿਲ, ਬੂਟਾ ਸਿੰਘ ਫਰਵਾਹੀ, ਰਮਨਦੀਪ ਕੌਰ ਆਦਿ ਬੁਲਾਰਿਆਂ ਨੇ ਮੰਗ ਕੀਤੀ ਕਿ 23 ਸਾਲਾ ਨੌਜਵਾਨ ਸੁਭਕਰਨ ਸਿੰਘ ਦੇ ਕਤਲ ਦਾ ਪਰਚਾ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ਼ ਦਰਜ ਕੀਤਾ ਜਾਵੇ।