ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ 4 ਮਾਰਚ ਨੂੰ
ਚੰਡੀਗੜ੍ਹ, 27 ਫਰਵਰੀ 2024 - ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ 4 ਮਾਰਚ ਨੂੰ ਹੋਵੇਗੀ। ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸਾਰੀ ਚੋਣ ਪ੍ਰਕਿਰਿਆ ਨਵੇਂ ਸਿਰੇ ਤੋਂ ਹੋਵੇਗੀ
ਉਮੀਦਵਾਰਾਂ ਵੱਲੋਂ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਜਾਵੇਗੀ। ਉਮੀਦਵਾਰ 28 ਅਤੇ 29 ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/3765765936986269
ਉੱਥੇ ਹੀ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਭਲਕੇ 28 ਫਰਵਰੀ ਮੇਅਰ ਦਾ ਅਹੁਦਾ ਸੰਭਾਲਣਗੇ। ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਮੇਅਰ ਨੂੰ ਕੱਲ੍ਹ ਸਵੇਰੇ 10 ਵਜੇ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਡੀਸੀ ਵੱਲੋਂ ਅੱਜ 27 ਫਰਵਰੀ ਨੂੰ ਸਵੇਰੇ 10 ਵਜੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਕੱਲ੍ਹ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰਾਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਸੀ। ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਮੇਅਰ ਨੇ ਚਾਰਜ ਨਹੀਂ ਲਿਆ ਹੈ, ਇਸ ਲਈ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ ਅਤੇ ਡੀਸੀ ਦੇ ਹੁਕਮਾਂ 'ਤੇ ਰੋਕ ਲਗਾਈ ਜਾਵੇ। ਅੱਜ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।