ਅਸੀਂ ਸਿਧਾਂਤਾਂ ਦੇ ਨਾਲ ਖੜ੍ਹੇ ਹਾਂ, ਇਸ ਲਈ ਨਹੀਂ ਹੋਇਆ ਅਲਾਇੰਸ - ਸੁਖਬੀਰ ਬਾਦਲ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 26 ਮਾਰਚ 2024 - ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਵਿੱਚ ਹੋ ਰਹੇ ਗੱਠਜੋੜ ਨੂੰ ਲੈ ਕੇ ਜਿੱਦਾਂ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਆਪਣਾ ਰਵਈਆ ਦੱਸਿਆ ਗਿਆ ਹੈ। ਉਸ ਤੋਂ ਬਾਅਦ ਨਾਲ ਹੀ ਹੁਣ ਅਕਾਲੀ ਦਲ ਵੱਲੋਂ ਵੀ ਆਪਣਾ ਰੁੱਖ ਚੇਂਜ ਕਰ ਦਿੱਤਾ ਗਿਆ ਹੈ। ਉੱਥੇ ਹੀ ਸੁਨੀਲ ਕੁਮਾਰ ਜਾਖੜ ਵੱਲੋਂ ਅਕਾਲੀ ਦਲ ਤੇ ਨਾ ਸਮਝੌਤਾ ਨਾ ਕਰਨ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਇਸ ਦਾ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਉੱਥੇ ਹੀ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਦੇ ਗਲਵਾਲੀ ਵਿੱਚ ਪਹੁੰਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਿੱਚ ਸਮਝੌਤਾ ਨਾ ਹੋਣ ਨੂੰ ਲੈ ਕੇ ਕਿਸਾਨੀ ਅੰਦੋਲਨ ਨੂੰ ਵੱਡਾ ਮੁੱਦਾ ਦੱਸਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿਨ 'ਤੇ ਕਲਿੱਕ ਕਰੋ,.,,,,,
https://www.facebook.com/BabushahiDotCom/videos/1113221966692726
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਗਲਵਾਲੀ ਵਿਖੇ ਪਹੁੰਚੇ ਜਿੱਥੇ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤ ਜਨਤਾ ਪਾਰਟੀ ਉੱਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ। ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ ਹੀ ਇੱਕ ਇਸ ਤਰ੍ਹਾਂ ਦੀ ਪਾਰਟੀ ਹੈ ਜੋ ਕਿ ਕਿਸਾਨਾਂ ਦੇ ਨਾਲ ਅਤੇ ਸਿਧਾਂਤਾਂ ਦੇ ਨਾਲ ਖੜੀ ਹੈ। ਉਹਨਾਂ ਨੇ ਕਿਹਾ ਕਿ ਜੋ ਵੀ ਪਾਰਟੀ ਸਾਡੇ ਨਾਲ ਸਮਝੌਤਾ ਕਰੇਗੀ ਉਹ ਅਕਾਲੀ ਦਲ ਦੇ ਸੰਵਿਧਾਨ ਦੇ ਨਾਲ ਅਤੇ ਸਿਧਾਂਤ ਦੇ ਨਾਲ ਜੁੜੀ ਹੋਏਗੀ ਤਾਂ ਹੀ ਸਮਝੌਤਾ ਹੋ ਸਕੇਗਾ। ਉਹਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਅਸੀਂ ਕਦੀ ਵੀ ਭਾਰਤੀ ਜਨਤਾ ਪਾਰਟੀ ਦੇ ਨਾਲ ਸਮਝੌਤਾ ਨਹੀਂ ਕਰ ਸਕਦੇ। ਉੱਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਵਾਰ ਫਿਰ ਤੋਂ ਪਾਰਟੀ ਜਨਤਾ ਪਾਰਟੀ ਦੇ ਉੱਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ ਹਨ।
ਇੱਥੇ ਦੱਸਣ ਯੋਗ ਹੈ ਕੀ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਣ ਵਾਲੇ ਗਠਜੋੜ ਨੂੰ ਲੈ ਕੇ ਇਕ ਆਸਰਾਈਆਂ ਤੇਜ ਕੀਤੀਆਂ ਗਈਆਂ ਸਨ। ਲੇਕਿਨ ਅੱਜ ਸਵੇਰੇ ਹੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਇਸ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਸੇ ਵੀ ਤਰਹਾਂ ਦੇ ਸਮਝੌਤੇ ਦੀ ਗੱਲ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਇਸ ਉੱਤੇ ਆਪਣੀ ਤਿੱਖੀ ਪ੍ਰਤਿਕਿਰਿਆ ਦਿੱਤੀ ਗਈ ਹੈ। ਅਤੇ ਇਸ ਦਾ ਸਭ ਤੋਂ ਵੱਡਾ ਕਾਰਨ ਸਿਧਾਂਤ ਦੱਸਿਆ ਗਿਆ ਹੈ। ਹੁਣ ਵੇਖਣਾ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਨੂੰ ਅਤੇ ਕਦੋਂ ਤੱਕ ਉਹਦੀ ਸੀ ਸੀਟਾਂ ਜਾਰੀ ਕੀਤੇ ਜਾਂਦੀਆਂ ਹਨ ਅਤੇ ਕੀ ਇਸ ਨੂੰ ਲੈ ਕੇ ਸ਼ਬਦੀ ਜੰਗ ਤੇਜ਼ ਹੁੰਦੀ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ।