ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ, ਹਰਦੀਪ ਸਿੰਘ ਪੁਰੀ ਨੇ ਕੀਤਾ ਦਾਅਵਾ (ਵੀਡੀਓ ਵੀ ਦੇਖੋ)
ਨਵੀਂ ਦਿੱਲੀ, 10 ਅਪ੍ਰੈਲ 2024- ਸਾਬਕਾ ਅਕਾਲੀ ਮੰਤਰੀ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਸੰਬੰਧੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਾਅਵਾ ਕੀਤਾ ਹੈ ਕਿ ਉਹ ਕੱਲ੍ਹ ਤੱਕ ਆਈਏਐਸ ਅਫਸਰ ਸਨ, ਹੁਣ ਇਹ ਸਾਬਕਾ ਆਈਏਐਸ ਬਣ ਗਏ ਹਨ, ਕਿਉਂਕਿ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਹੋ ਗਿਆ ਹੈ। ਹਰਦੀਪ ਪੁਰੀ ਨੇ ਇਹ ਦਾਅਵਾ ਅੱਜ ਪਰਮਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਸਮੇਤ ਭਾਜਪਾ ਵਿਚ ਸ਼ਾਮਲ ਹੋਣ ਸਮੇਂ ਪ੍ਰੈਸ ਕਾਨਫਰੰਸ 'ਚ ਕੀਤਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/853854113133223
ਉਨ੍ਹਾਂ ਦੇ ਸ਼ਾਮਿਲ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਸੀ ਕਿ, "ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..."