ਮੇਰਾ ਚੋਣ ਲੜਨ ਦਾ ਮੁੱਖ ਮਕਸਦ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣਾ : ਡਾ: ਅਮਰ ਸਿੰਘ
ਕਿਹਾ, ਤਨਦੇਹੀ ਅਤੇ ਇਮਾਨਦਾਰੀ ਨਿਭਾਉਂਦਿਆਂ ਆਪਣੇ' ਕਾਰਜਕਾਲ ਦੌਰਾਨ ਹਲਕੇ ਅੰਦਰ ਕੋਈ ਵੀ ਵਿਕਾਸ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 22 ਅਪ੍ਰੈਲ 2024: ਲੋਕ ਸਭਾ ਹਲਕਾ ਫਤਿਹਗੜ੍ਹ ਦੇ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਿਭਾਉਂਦਿਆਂ ਆਪਣੇ' ਕਾਰਜਕਾਲ ਦੌਰਾਨ ਹਲਕੇ ਅੰਦਰ ਕੋਈ ਵੀ ਵਿਕਾਸ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਿਸ ਕਰਕੇ ਹੀ ਕਾਂਗਰਸ ਪਾਰਟੀ ਤੇ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਲੋਕਾਂ ਦੇ ਪਿਆਰ ਨਾਲ ਦੂਸਰੀ ਵਾਰ ਟਿਕਟ ਦੇ ਕੇ ਹੋਰ ਵਿਕਾਸ ਕਰਨ ਲਈ ਹਲਕੇ ਅੰਦਰ ਭੇਜਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਲੋਕ ਸਭਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਸੰਸਦ ਡਾਕਟਰ ਅਮਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਇਲਾਕੇ ਦੇ ਲੋਕਾਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਕਾਲਜ ਆਈ ਟੀ ਆਈ ਨਵਾਂ ਬੱਸ ਸਟੈਂਡ, ਜੱਚਾ ਬੱਚਾ ਕੇਂਦਰ,, ਸ਼ਹਿਰ ਅੰਦਰ ਹਰ ਗਲੀ ਮੁਹੱਲੇ ਸੀਵਰੇਜ ਤੇ ਪਾਰਕਾਂ ਆਦਿ ਤੋਂ ਇਲਾਵਾ ਪਿੰਡਾਂ 'ਚ ਬਿਜਲੀ ਗਰਿੱਡ ਆਦਿ ਦੀ ਸਹੂਲਤ ਦਿੱਤੀ ਗਈ ਹੈ ਤੇ ਇਸ ਤੋਂ ਇਲਾਵਾ ਬਾਕੀ ਵਿਧਾਨ ਸਭਾ ਹਲਕਿਆਂ ਅੰਦਰ ਵੀ ਕਰੋੜਾਂ ਦੇ ਵਿਕਾਸ ਕੀਤੇ ਜਾ ਚੁੱਕੇ ਹਨ। ਉਹਨਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਤੇ ਮੇਰਾ ਹਮੇਸ਼ਾ ਮੁੱਖ ਮਕਸਦ ਵਿਧਾਨ ਸਭਾ ਹਲਕਿਆਂ ਦਾ ਵਿਕਾਸ ਕਰਨਾ ਸੀ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਕੋਈ ਮੁੱਦਾ ਨਹੀਂ ਉਹ ਸਿਰਫ਼ ਲੋਕਾਂ ਨੂੰ ਝੂਠੇ' ਵਾਅਦੇ ਤੇ ਦਾਅਵਾ ਕਰ ਲੋਕਾਂ ਨੂੰ ਗੁੰਮਰਾਹ ਕਰ ਰਹੇ ਜਦ ਕਿ ਉਨ੍ਹਾਂ ਦਾ ਮੁੱਖ ਮਕਸਦ ਹਲਕੇ' ਦਾ ਵਿਕਾਸ ਕਰਨਾ ਹੈ ਇਹ ਵਿਕਾਸ ਕਰਨ ਦਾ ਕਾਰਜ ਚੱਲਦਾ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰਾਂ ਇਕਜੁੱਟ ਹੈ। ਉਨਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਇਸ ਵਾਰ ਕਾਂਗਰਸ ਨੂੰ ਜਿਤਾਉਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਖਤਰਾ ਪੈਦਾ ਹੋ ਗਿਆ ਹੈ ਜਿਸ ਨੂੰ ਬਚਾਉਣ ਲਈ ਲੋਕਾਂ ਨੂੰ ਹੀ ਅੱਗੇ ਆਉਣਾ ਪਵੇਗਾ।