ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ ਜਾਣਕਾਰੀ
ਖਡੂਰ ਸਾਹਿਬ, 24 ਅਪ੍ਰੈਲ 2024 - ਵਾਰਿਸ ਪੰਜਾਬ ਦੇ ਸੰਸਥਾਪਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਦੀ ਸੰਸਥਾ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਕੁਝ ਵਿਅਕਤੀਆਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿੱਚ ਰੱਖਿਆ ਗਿਆ ਹੈ।
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕੀਤੀ, ਜਿੱਥੋਂ ਉਨ੍ਹਾਂ ਮੀਡੀਆ ਨਾਲ ਇੱਕ ਆਵਾਜ਼ੀ ਸੰਦੇਸ਼ ਸਾਂਝਾ ਕੀਤਾ। ਜਿਸ ਵਿੱਚ ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਲਈ ਸਹਿਮਤ ਹੋ ਗਏ ਹਨ ਅਤੇ ਉਹ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜਨਗੇ।