DSGMC ਦੇ ਮੈਂਬਰਾਂ ਤੇ ਸਿੱਖ ਕੌਮ ਦੇ ਪ੍ਰਮੁੱਖ ਆਗੂਆਂ ਸਮੇਤ 1,000 ਤੋਂ ਵੱਧ ਉੱਘੀਆਂ ਸ਼ਖ਼ਸੀਅਤਾਂ ਨੇ ਭਾਜਪਾ 'ਚ ਕੀਤੀ ਸ਼ਿਰਕਤ
- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸਿੱਖ ਕੌਮ ਦੇ ਪ੍ਰਮੁੱਖ ਆਗੂਆਂ ਸਮੇਤ 1,000 ਤੋਂ ਵੱਧ ਉੱਘੀਆਂ ਸ਼ਖ਼ਸੀਅਤਾਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਦੀ ਹਾਜ਼ਰੀ ਵਿੱਚ ਪਾਰਟੀ 'ਚ ਮੈਂਬਰਸ਼ਿਪ ਪ੍ਰਾਪਤ ਕੀਤੀ
- ਇਹ ਇੱਕ ਇਤਿਹਾਸਕ ਪਲ ਹੈ ਜਦੋਂ ਇਕੱਠਿਆਂ ਸਿੱਖ ਭਾਈਚਾਰੇ ਦੀਆਂ 1,000 ਤੋਂ ਵੱਧ ਉੱਘੀਆਂ ਸ਼ਖਸੀਅਤਾਂ ਸਤਿਕਾਰਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਚੱਲ ਰਹੀ ਵਿਕਾਸ ਯਾਤਰਾ ਵਿੱਚ ਅਟੁੱਟ ਵਿਸ਼ਵਾਸ ਕਰਦੇ ਹੋਏ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੀਆਂ ਹਨ : ਸ਼੍ਰੀ ਨੱਡਾ
- ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਸਿੱਖ ਭਾਈਚਾਰੇ ਲਈ ਹਮੇਸ਼ਾ ਹੀ ਵਿਸ਼ੇਸ਼ ਲਗਾਉ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖਸੀਅਤਾਂ ਪ੍ਰਧਾਨ ਮੰਤਰੀ ਜੀ ਦੇ “ਵਿਕਸਿਤ ਭਾਰਤ” ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣਾ ਚਾਹੁੰਦੀਆਂ ਹਨ : ਸ਼੍ਰੀ ਨੱਡਾ
- ਇਹ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਹਨ ਜਿਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਲਈ ਐਫਸੀਆਰਏ ਦੀ ਆਗਿਆ ਪ੍ਰਦਾਨ ਕਰਵਾਈ, ਲੰਗਰ ਨੂੰ ਟੈਕਸ ਮੁਕਤ ਕੀਤਾ, ਵੀਰ ਬਾਲ ਦਿਵਸ ਮਨਾਉਣਾ ਸ਼ੁਰੂ ਕੀਤਾ ਅਤੇ ਕਰਤਾਰਪੁਰ ਕਾਰੀਡੋਰ ਖੁਲ੍ਹਵਾਇਆ ਅਤੇ 1984 ਦੇ ਸਿੱਖ ਦੰਗਿਆਂ ਦੀ ਜਾਂਚ ਲਈ SIT ਦਾ ਗਠਨ ਕਰਕੇ ਦੋਸ਼ੀਆਂ ’ਤੇ ਮੁਕੱਦਮਾ ਚਲਵਾਇਆ : ਸ਼੍ਰੀ ਨੱਡਾ
- ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਸਿੱਖ ਕੌਮ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਯਤਨ ਕਰਦੀ ਰਹੇਗੀ : ਸ਼੍ਰੀ ਨੱਡਾ।
- ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀਆਂ ਕਲਿਆਣਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਅਤੇ ਹਰ ਸਮਾਜ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਸਾਰੇ ਸ਼ਾਮਲ ਵਿਅਕਤੀ “ਵਿਕਸਿਤ ਭਾਰਤ” ਦੇ ਸੰਕਲਪ ਨੂੰ ਪੂਰਾ ਕਰਨ ਲਈ ਯੋਗਦਾਨ ਪਾਉਣਾ ਚਾਹੁੰਦੇ ਹਨ : ਸ਼੍ਰੀ ਨੱਡਾ
- ਸਿੱਖ ਕੌਮ ਲਈ ਕੰਮ ਕਰਨ ਲਈ ਦੂਸਰੀਆਂ ਪਾਰਟੀਆਂ ਨੇ ਕਾਫ਼ੀ ਵੱਡੇ-ਵੱਡੇ ਵਾਅਦੇ ਕੀਤੇ ਅਤੇ ਉਨ੍ਹਾਂ ਨੂੰ ਆਪਣੇ ਨਾਲ ਜੋੜਨ ਲਈ ਕਈ ਤਰ੍ਹਾਂ ਦੇ ਲਾਲਚ ਵੀ ਦਿੱਤੇ ਹਨ ਪਰ ਸਿੱਖ ਕੌਮ ਲਈ ਜੇਕਰ ਕਿਸੇ ਨੇ ਸੱਚਮੁੱਚ ਕੰਮ ਕੀਤਾ ਹੈ ਤਾਂ ਉਹ ਸਤਿਕਾਰਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਕੀਤਾ ਹੈ : ਸ਼੍ਰੀ ਨੱਡਾ
- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਦੀ ਮਾਣਮੱਤੀ ਹਾਜ਼ਰੀ ਵਿੱਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਿੱਖ ਕੌਮ ਦੇ ਪ੍ਰਮੁੱਖ ਆਗੂਆਂ ਸਮੇਤ 1000 ਤੋਂ ਵੱਧ ਉੱਘੀਆਂ ਸ਼ਖ਼ਸੀਅਤਾਂ ਨੇ ਪਾਰਟੀ ਦੇ ਕੇਂਦਰੀ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ, ਪਾਰਟੀ ਦੇ ਕੌਮੀ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸ਼੍ਰੀ ਵਰਿੰਦਰ ਸਚਦੇਵਾ ਵੀ ਹਾਜ਼ਰ ਸਨ।
ਨਵੀਂ ਦਿੱਲੀ, 27 ਅਪ੍ਰੈਲ 2024 - ਭਾਜਪਾ ਦੇ ਕੇਂਦਰੀ ਦਫਤਰ ਵਿਖੇ ਇਹ ਇੱਕ ਇਤਿਹਾਸਕ ਪਲ ਸੀ ਜਦੋਂ ਇਕੱਠਿਆਂ ਸਿੱਖ ਭਾਈਚਾਰੇ ਦੀਆਂ 1000 ਤੋਂ ਵੱਧ ਉੱਘੀਆਂ ਸ਼ਖਸੀਅਤਾਂ ਨੇ ਸਤਿਕਾਰਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਚੱਲ ਰਹੀ ਵਿਕਾਸ ਯਾਤਰਾ ਵਿੱਚ ਅਟੁੱਟ ਵਿਸ਼ਵਾਸ ਕਰਦਿਆਂ ਭਾਜਪਾ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੀ ਭੁਪਿੰਦਰ ਸਿੰਘ ਗਿੰਨੀ, ਸ਼੍ਰੀ ਰਮਨਦੀਪ ਸਿੰਘ ਥਾਪਰ, ਸ਼੍ਰੀ ਪਰਵਿੰਦਰ ਸਿੰਘ ਲੱਕੀ, ਸ਼੍ਰੀ ਮਨਜੀਤ ਸਿੰਘ ਔਲਖ, ਸ਼੍ਰੀ ਰਮਨਜੋਤ ਸਿੰਘ, ਸ਼੍ਰੀ ਜੈਸਮੀਨ ਸਿੰਘ ਨੌਨੀ ਅਤੇ ਸ਼੍ਰੀ ਹਰਜੀਤ ਸਿੰਘ ਪੱਪਾ ਵੀ ਇਸ ਮੌਕੇ ’ਤੇ ਭਾਜਪਾ ਪਰਿਵਾਰ ਨਾਲ ਸ਼ਾਮਿਲ ਹੋਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਨੂੰ ਮੈਂਬਰਸ਼ਿਪ ਪਰਚੀ ਦੇ ਕੇ ਅਤੇ ਪਟਿਕਾ ਪਹਿਨਾ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ ਗਿਆ। ਸਾਰਿਆਂ ਨੇ ਇੱਕ ਆਵਾਜ਼ ਵਿੱਚ ਦੇਸ਼ ਦੀ ਵਿਕਾਸ ਯਾਤਰਾ ਵਿੱਚ ਯੋਗਦਾਨ ਦੇਣ ਦਾ ਆਪਣਾ ਸੰਕਲਪ ਦੁਹਰਾਇਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1504217316974826
ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਸਿੱਖ ਕੌਮ ਨਾਲ ਹਮੇਸ਼ਾ ਹੀ ਵਿਸ਼ੇਸ਼ ਲਗਾਉ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਜੀ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਅਤੇ ਹਰ ਸਮਾਜ ਦੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਸਾਰੇ ਲੋਕ ਪ੍ਰਧਾਨ ਮੰਤਰੀ ਜੀ ਦੇ “ਵਿਕਸਿਤ ਭਾਰਤ” ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ।
ਨੱਡਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਸਿੱਖ ਭਰਾਵਾਂ ਨਾਲ ਮਿਲਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੇਵਾਦਾਰ ਵਜੋਂ ਪਾਰਟੀ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਪ੍ਰਗਟ ਕਰਦੀ ਹੈ। ਸਿੱਖ ਭਰਾਵਾਂ ਨੇ ਹਮੇਸ਼ਾ ਦੇਸ਼ ਦੀ ਭਲਾਈ ਅਤੇ ਸੁਰੱਖਿਆ ਲਈ ਆਪਣੇ ਆਪ ਨੂੰ ਸਮਰਪਿਤ ਕਰਦੇ ਹੋਏ ਦੇਸ਼ ਲਈ ਮਹੱਤਵਪੂਰਨ ਕੁਰਬਾਨੀਆਂ ਕੀਤੀਆਂ ਹਨ। ਭਾਜਪਾ ਨੇ ਦੇਸ਼ ਦੀ ਅਖੰਡਤਾ, ਏਕਤਾ ਅਤੇ ਸੁਰੱਖਿਆ ਨੂੰ ਅੱਗੇ ਤੋਰਿਆ ਹੈ, ਜਿਸ ਵਿੱਚ ਸਿੱਖ ਕੌਮ ਦਾ ਅਹਿਮ ਯੋਗਦਾਨ ਰਿਹਾ ਹੈ। ਸਿੱਖ ਕੌਮ ਲਈ ਕੰਮ ਕਰਨ ਲਈ ਦੂਸਰੀਆਂ ਪਾਰਟੀਆਂ ਨੇ ਵੱਡੇ-ਵੱਡੇ ਵਾਅਦੇ ਕੀਤੇ ਅਤੇ ਉਨ੍ਹਾਂ ਨੂੰ ਆਪਣੇ ਨਾਲ ਜੋੜਨ ਕਈ ਤਰ੍ਹਾਂ ਦੇ ਲਾਲਚ ਵੀ ਦਿੱਤੇ ਹਨ ਪਰ ਜੇਕਰ ਕਿਸੇ ਨੇ ਸੱਚਮੁੱਚ ਸਿੱਖ ਕੌਮ ਲਈ ਕੰਮ ਕੀਤਾ ਹੈ ਤਾਂ ਉਹ ਸਤਿਕਾਰਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਕੀਤਾ ਹੈ।
ਮਾਣਯੋਗ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਜੀ ਜਦੋਂ ਸੰਗਠਨ ਵਿੱਚ ਕੰਮ ਕਰ ਰਹੇ ਸਨ, ਉਦੋਂ ਲੰਬਾ ਸਮਾਂ ਪੰਜਾਬ ਦੇ ਇੰਚਾਰਜ ਰਹੇ ਅਤੇ ਉਹ ਪੰਜਾਬ ਦੇ ਲਗਭਗ ਸਾਰੇ ਸ਼ਹਿਰਾਂ ’ਚ ਗਏ ਹਨ ਅਤੇ ਉੱਥੇ ਬਹੁਤ ਲੰਮਾ ਸਮਾਂ ਰਹੇ ਹਨ। ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਦਾ ਪੰਜਾਬ ਨਾਲ ਵਿਸ਼ੇਸ਼ ਲਗਾਊ ਹੈ। ਬਹੁਤ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਐਫਸੀਆਰਏ ਕਾਨੂੰਨ ਵਿੱਚ ਸੋਧ ਕੀਤੀ ਜਾਵੇ ਅਤੇ ਸ੍ਰੀ ਤਖ਼ਤ ਹਰਿਮੰਦਰ ਸਾਹਿਬ ਲਈ ਦੁਨੀਆਂ ਭਰ ਦੇ ਲੋਕਾਂ ਨੂੰ ਸਹਿਯੋਗ ਕਰਨ ਦਾ ਮੌਕਾ ਮਿਲੇ ਪਰ ਪਿਛਲੀਆਂ ਸਰਕਾਰਾਂ ਨੇ ਅਜਿਹੇ ਅਹਿਮ ਕਾਰਜਾਂ ਨੂੰ ਤਰਜੀਹ ਨਹੀਂ ਦਿੱਤੀ। ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਐਫਸੀਆਰਏ ਵਿੱਚ ਸੋਧ ਕਰਕੇ ਦੁਨੀਆ ਭਰ ਦੇ ਸ਼ਰਧਾਲੂਆਂ ਲਈ ਹਰਿਮੰਦਰ ਸਾਹਿਬ ਨੂੰ ਆਪਣਾ ਸਹਿਯੋਗ ਕਰਨ ਦੀ ਰਾਹ ਨੂੰ ਆਸਾਨ ਬਣਾ ਦਿੱਤਾ। ਇਸੇ ਤਰ੍ਹਾਂ ਲੰਗਰ 'ਤੇ ਕੋਈ ਟੈਕਸ ਨਾ ਲਗਾਉਣ ਦਾ ਫੈਸਲਾ ਵੀ ਸ਼੍ਰੀ ਨਰਿੰਦਰ ਮੋਦੀ ਸਰਕਾਰ ਨੇ ਕੀਤਾ। ਦੇਸ਼ ਦੀ ਵੰਡ ਤੋਂ ਬਾਅਦ, ਜਿਸ ਵਿਚ ਸਾਡੀ ਸ਼ਰਧਾ ਹੈ, ਉਸ ਪਵਿੱਤਰ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਮੁਸ਼ਕਲ ਹੋ ਗਏ ਸਨ। 70 ਸਾਲਾਂ ਤੱਕ ਇਸ ਮੁੱਦੇ ਨੂੰ ਹੱਲ ਨਹੀਂ ਕੀਤਾ ਜਾ ਸਕਿਆ ਸੀ। ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਨੇ ਕਰਤਾਰਪੁਰ ਲਾਂਘੇ ਲਈ ਰਸਤਾ ਸਾਫ਼ ਕੀਤਾ ਅਤੇ ਅੱਜ ਸਾਡੇ ਸਿੱਖ ਭਾਈ ਆਸਾਨੀ ਨਾਲ ਉੱਥੇ ਜਾ ਕੇ ਮੱਥਾ ਟੇਕ ਸਕਦੇ ਹਨ। 350ਵਾਂ ਗੁਰੂ ਪੁਰਬ ਮਨਾਉਣ ਨੂੰ ਵੀ ਮਾਣਯੋਗ ਪ੍ਰਧਾਨ ਮੰਤਰੀ ਨੇ ਪ੍ਰਮੁੱਖਤਾ ਨਾਲ ਅੱਗੇ ਵਧਾਇਆ।
ਨੱਡਾ ਨੇ 1984 ਦੇ ਦੰਗਿਆਂ ਦੀਆਂ ਦੁਖਦਾਈ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਹਨ ਜਿਨ੍ਹਾਂ ਨੇ 1984 ਦੇ ਦੰਗਿਆਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਅਤੇ ਅੱਤਿਆਚਾਰਾਂ ਲਈ ਜ਼ਿੰਮੇਵਾਰ ਲੋਕਾਂ 'ਤੇ ਮੁਕੱਦਮਾ ਚਲਾਇਆ ਗਿਆ। ਨਤੀਜੇ ਵਜੋਂ 1984 ਦੇ ਦੰਗਿਆਂ ਦੇ ਦੋਸ਼ੀ ਅੱਜ ਜੇਲ੍ਹ ਵਿੱਚ ਹਨ। ਵੀਰ ਬਾਲ ਦਿਵਸ ਮਨਾ ਕੇ ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਨੇ ਸਿੱਖ ਕੌਮ ਦੇ ਯੋਗਦਾਨ ਨੂੰ ਦੇਸ਼ ਭਰ ਵਿੱਚ ਪ੍ਰਚਾਰਨ ਦਾ ਕੰਮ ਕੀਤਾ ਹੈ। ਸਿੱਖ ਕੌਮ ਦੇ ਯੋਗਦਾਨ ਨੂੰ ਪਹਿਚਾਣ ਅਤੇ ਉਨ੍ਹਾਂ ਦਾ ਬਣਦਾ ਸਤਿਕਾਰ ਸਿਰਫ਼ ਭਾਰਤੀ ਜਨਤਾ ਪਾਰਟੀ ਵਿੱਚ ਹੀ ਸੰਭਵ ਹੈ। ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਸਿੱਖ ਕੌਮ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਯਤਨ ਕਰਦੀ ਰਹੇਗੀ।
ਇਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨੇ ਕਿਹਾ ਕਿ ਸਤਿਕਾਰਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਅੱਜ ਸਿੱਖ ਕੌਮ ਸਮੇਤ ਸਮੁੱਚਾ ਦੇਸ਼ ਤਰੱਕੀ ਦੀਆਂ ਲੀਹਾਂ ‘ਤੇ ਅੱਗੇ ਵੱਧ ਰਿਹਾ ਹੈ ਅਤੇ ਦੇਸ਼ ਦੇ ਹਰ ਵਰਗ ਦਾ ਵਿਕਾਸ ਹੋ ਰਿਹਾ ਹੈ। ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਆਗੂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਅਤੇ ਮਾਣਯੋਗ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਦੇ ਮਾਰਗਦਰਸ਼ਨ ਵਿੱਚ ਰਾਸ਼ਟਰ ਨਿਰਮਾਣ ਦੀ ਇਸ ਯਾਤਰਾ ਵਿੱਚ ਯੋਗਦਾਨ ਪਾਉਣ ਲਈ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।
ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਵਰਿੰਦਰ ਸਚਦੇਵਾ ਨੇ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਦੇਸ਼ ਅੱਜ ‘ਵਿਕਸਿਤ ਭਾਰਤ’ ਬਣਨ ਦੇ ਸੰਕਲਪ ਵੱਲ ਵਧ ਰਿਹਾ ਹੈ। ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ 84 ਦੇ ਦੰਗਿਆਂ ਦੇ ਕਾਤਲਾਂ ਨੂੰ ਸਜ਼ਾਵਾਂ ਦੇ ਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਇਆ ਹੈ ਅਤੇ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹ ਕੇ ਸਿੱਖ ਕੌਮ ਦੀ ਸ਼ਰਧਾ ਨੂੰ ਸਤਿਕਾਰ ਦਿੱਤਾ ਹੈ।
ਭਾਜਪਾ ਦੇ ਕੌਮੀ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਪਿਛਲੇ 75 ਸਾਲਾਂ ਵਿੱਚ ਦੇਸ਼ ਵਿੱਚ ਵੱਡੀਆਂ ਤਬਦੀਲੀਆਂ ਲਿਆਂਦੀਆਂ ਹਨ। 1947 ਤੋਂ ਲੈ ਕੇ ਸਿੱਖਾਂ 'ਤੇ ਲਗਾਤਾਰ ਤਸ਼ੱਦਦ ਕੀਤਾ ਗਿਆ, ਨਵੰਬਰ 1984 'ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਕਾਂਗਰਸ ਦੇ ਰਾਜ ਦੌਰਾਨ ਸਿੱਖਾਂ ਨੂੰ ਜਿਉਂਦੇ ਸਾੜਿਆ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ 1984 ਦੇ ਸਿੱਖ ਦੰਗਿਆਂ ਦੇ ਕਾਤਲਾਂ ਨੂੰ ਸਜ਼ਾ ਦਿਵਾਈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਦੇਸ਼ ਦੇ ਹਰ ਵਰਗ, ਹਰ ਵਿਅਕਤੀ, ਹਰ ਧਰਮ, ਹਰ ਖੇਤਰ ਅਤੇ ਹਰ ਰਾਜ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ।