‘ਹਲਕਾ ਕੋਟਕਪੂਰਾ ਵਿੱਚ ‘ਆਪ’ ਦੀ ਚੋਣ ਮੁਹਿੰਮ ਨੂੰ ਹੁੰਗਾਰਾ’: ਪਿੰਡ ਦਾਨਾ ਰੋਮਾਣਾ ਦੇ ਮੌਜੂਦਾ ਸਰਪੰਚ ਭੁਪਿੰਦਰ ਸਿੰਘ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ
ਦੀਪਕ ਗਰਗ
ਕੋਟਕਪੂਰਾ, 27 ਅਪੈ੍ਰਲ 2024 :- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀਆਂ ਲੋਕਪੱਖੀ ਅਤੇ ਪੰਜਾਬ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕੇ ਦੇ ਪਿੰਡ ਦਾਨਾ ਰੋਮਾਣਾ ਦੇ ਮੌਜੂਦਾ ਕਾਂਗਰਸੀ ਸਰਪੰਚ ਭੁਪਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰਦਿਆਂ ਲੋਕ ਸਭਾ ਹਲਕਾ ਫਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੀ ਜਿੱਤ ਵਿੱਚ ਵੱਡਾ ਯੋਗਦਾਨ ਪਾਉਣ ਦਾ ਐਲਾਨ ਕੀਤਾ।
ਸਰਪੰਚ ਭੁਪਿੰਦਰ ਸਿੰਘ ਨਾਲ ਅਰਸ਼ਦੀਪ ਸਿੰਘ, ਅਮੋਲਕ ਸਿੰਘ, ਵਜ਼ੀਰ ਸਿੰਘ, ਜਸਪਾਲ ਸਿੰਘ, ਮੁਖਤਿਆਰ ਸਿੰਘ ਸਰਪੰਚ, ਰੌਣਕੀ ਸਿੰਘ, ਜਸਕੌਰ ਸਿੰਘ, ਲਵਪ੍ਰੀਤ ਸਿੰਘ, ਗੁਰਲਾਲ ਸਿੰਘ, ਬਲਰਾਜ ਸਿੰਘ, ਗੁਰਮੀਤ ਸਿੰਘ, ਤਜਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਇਕਬਾਲ ਸਿੰਘ ਆਦਿ ਨੇ ਵੀ ਆਪੋ-ਆਪਣੀਆਂ ਰਵਾਇਤੀ ਪਾਰਟੀਆਂ ਛੱਡ ਕੇ ‘ਆਪ’ ਪਰਿਵਾਰ ਦਾ ਹਿੱਸਾ ਬਣਦਿਆਂ ਕਿਹਾ ਕਿ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ, ਬਿਹਤਰ ਬਿਜਲੀ ਸਪਲਾਈ, ਫਸਲਾਂ ਦੀ ਚੁਕਾਈ, ਟੇਲਾਂ ਤੱਕ ਪਾਣੀ, ਥਰਮਲ ਪਲਾਂਟ ਦੀ ਖਰੀਦ, ਟੋਲ ਪਲਾਜ਼ੇ ਬੰਦ ਕਰਵਾਉਣ ਅਤੇ ਅਨੇਕਾਂ ਲੋਕਪੱਖੀ ਕਦਮ ਵੇਖ ਕੇ ਉਹਨਾਂ ਇਸ ਪਾਰਟੀ ਦਾ ਹਿੱਸਾ ਬਣਨ ਦਾ ਐਲਾਨ ਕੀਤਾ ਹੈ।
ਭੁਪਿੰਦਰ ਸਿੰਘ ਸਰਪੰਚ ਅਤੇ ਉਹਨਾਂ ਦੇ ਸਾਥੀਆਂ ਨੇ ਮੰਨਿਆ ਕਿ ਕੁਲਤਾਰ ਸਿੰਘ ਸੰਧਵਾਂ ਦੀ ਸਪੀਕਰ ਦੀ ਕਾਰਗੁਜਾਰੀ ਦੌਰਾਨ ਸਹਿਜ, ਸੰਜਮ, ਧੀਰਜ, ਸ਼ਹਿਣਸ਼ੀਲਤਾ ਅਤੇ ਨਿਮਰਤਾ ਵਾਲੇ ਗੁਣ ਹਰ ਇਕ ਨੂੰ ਪ੍ਰਭਾਵਿਤ ਕਰਦੇ ਹਨ। ਉਹਨਾਂ ਮੰਨਿਆ ਕਿ ਸਪੀਕਰ ਸੰਧਵਾਂ ਵਲੋਂ ਐਨੇ ਉੱਚੇ ਅਹੁਦੇ ’ਤੇ ਪਹੁੰਚਣ ਦੇ ਬਾਵਜੂਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਆਮ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਵਾਲਾ ਗੁਣ ਹਰ ਇਕ ਲਈ ਪ੍ਰੇਰਨਾ ਸਰੋਤ ਹੈ। ਉਹਨਾਂ ਕਿਹਾ ਕਿ ਉਹ ਸਪੀਕਰ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਨੂੰ ਮਜਬੂਤ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
ਸ਼ਾਮਲ ਆਗੂਆਂ ਨੂੰ ਜੀ ਆਇਆਂ ਕਹਿਣ ਲਈ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਹਾਜ਼ਰ ਆਗੂਆਂ ਦਾ ਸਿਰੋਪਾਓ ਪਾ ਕੇ ਸਨਮਾਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹਨਾਂ ਦਾ ਹਰ ਪੱਖੋਂ ਮਾਣ-ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਵਿੰਦਰ ਸਿੰਘ ਸ਼ਿੰਦਾ ਰੋਮਾਣਾ, ਅਮਰਜੀਤ ਸਿੰਘ ਮੈਂਬਰ, ਰਸਪਿੰਦਰ ਸਿੰਘ, ਸ਼ਾਮ ਸਿੰਘ, ਨਾਇਬ ਸਿੰਘ, ਗੁਰਦੌਰ ਸਿੰਘ, ਮਲਕੀਤ ਸਿੰਘ ਦਾਨਾ ਰੋਮਾਣਾ, ਗੁਰਬਿੰਦਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਪਿੰਦਰ ਸਿੰਘ ਸੰਧਵਾਂ ਅਤੇ ਦੀਪਕ ਮੋਂਗਾ ਆਦਿ ਵੀ ਹਾਜ਼ਰ ਸਨ।