ਦੇਸ਼ ਦੀ ਆਜ਼ਾਦੀ ਵੇਲੇ ਵੀ ਕਰਤਾਰਪੁਰ ਭਾਰਤ ਆ ਸਕਦਾ ਸੀ ਲੇਕਿਨ ਕਰਤਾਰਪੁਰ ਕੋਰੀਡੋਰ ਖੁੱਲ੍ਹਵਾਉਣ ਦਾ ਮੌਕਾ ਮਿਲਿਆ ਸਿਰਫ ਮੋਦੀ ਸਰਕਾਰ ਨੂੰ - ਤਰੁਣ ਚੁੱਘ
- ਦੇਸ਼ ਤੋੜਨ ਵਾਲੇ ਬਿਆਨ ਦੇਣ ਵਾਲੇ ਘਨਈਆ ਕੁਮਾਰ ਨੂੰ ਟਿਕਟ ਦੇ ਕੇ ਦੇਸ਼ ਜੋੜਨ ਦੀਆਂ ਗੱਲਾਂ ਕਰਦੇ ਹਨ ਅਰਵਿੰਦ ਕੇਜਰੀਵਾਲ - ਤਰੁਣ ਚੁੱਘ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 28 ਅਪ੍ਰੈਲ 2024 - ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਪੰਜਾਬ ਵਿੱਚ ਵੀ ਮਾਹੌਲ ਪੂਰੀ ਤਰੀਕੇ ਭਖ ਚੁੱਕਾ ਹੈ ਅਤੇ ਅੰਮ੍ਰਿਤਸਰ ਦੇ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਜਿਸ ਦੇ ਚਲਦੇ ਉਹਨਾਂ ਵੱਲੋਂ ਅੱਜ ਬੂਥ ਪੱਧਰ ਤੇ ਮੀਟਿੰਗਾਂ ਕੀਤੀਆਂ ਗਈਆਂ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਹੈ ਕਿ ਇਸ ਵਾਰ ਅੰਮ੍ਰਿਤਸਰ ਚੋਂ ਭਾਜਪਾ ਨੂੰ ਵੱਡੀ ਲੀਡ ਨਾਲ ਜਿੱਤ ਹਾਸਿਲ ਹੋਵੇਗੀ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਲੇਕਿਨ ਪੰਜਾਬ ਵਿੱਚ ਉਹਨਾਂ ਦੀ ਇੱਕੋ ਹੀ ਪੋਲਸੀ ਚੱਲ ਰਹੀ ਹੈ ਕਿ ਕਿਸ ਤਰੀਕੇ ਪੰਜਾਬ ਨੂੰ ਲੁੱਟਿਆ ਜਾ ਸਕੇ ਅਤੇ ਕਰਪਸ਼ਨ ਫੈਲਾਈ ਜਾ ਸਕੇ ਉਹਨਾਂ ਕਿਹਾ ਕਿ ਦਿੱਲੀ ਵਿੱਚ ਵੀ ਅਰਵਿੰਦ ਕੇਜਰੀਵਾਲ ਇਸੇ ਸੋਚ ਤੇ ਚੱਲ ਰਹੇ ਸਨ ਤਾਂ ਹੀ ਅੱਜ ਉਹ ਜੇਲ ਦੇ ਵਿੱਚ ਬੰਦ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦੋਗਲੀ ਰਣਨੀਤੀ ਸਾਹਮਣੇ ਆਈ ਹੈ ਦਿੱਲੀ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਨਾਲ ਯਾਰੀ ਨਿਭਾ ਰਹੀ ਹੈ ਤੇ ਪੰਜਾਬ ਵਿੱਚ ਆ ਕੇ ਕਾਂਗਰਸ ਨੂੰ ਚੋਰ ਕਹਿ ਰਹੀ ਹੈ ਪਿਛਲੇ ਦਿਨੀ ਭਾਜਪਾ ਦੇ ਵਿੱਚ ਸ਼ਾਮਿਲ ਹੋਏ ਦਿੱਲੀ ਕਮੇਟੀ ਦੇ ਆਗੂਆਂ ਤੇ ਬੋਲਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਹੱਕ ਹੈ ਕਿ ਉਹ ਜਿਸ ਮਰਜ਼ੀ ਪਾਰਟੀ ਵਿੱਚ ਸ਼ਾਮਿਲ ਹੋ ਸਕਦਾ ਹੈ।
ਅਸਾਮ ਦੀ ਜੇਲ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੁਣਾਵ ਲੜਨ ਤੇ ਤਰੁਣ ਚੁੱਘ ਨੇ ਕਿਹਾ ਕਿ ਹਰ ਇੱਕ ਨੂੰ ਚੋਣ ਲੜਨ ਦਾ ਹੱਕ ਹੈ ਉਸ ਦੇ ਹੱਥ ਕਮਾਂਡ ਦੇਣੀ ਹੈ ਜਾਂ ਨਹੀਂ ਇਹ ਦੇਸ਼ ਦੇ ਵੋਟਰ ਚੰਗੀ ਤਰ੍ਹਾਂ ਜਾਣਦੇ ਹਨ ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਆਜ਼ਾਦੀ ਸਮੇਂ ਹੀ ਭਾਰਤ ਵਿੱਚ ਆ ਸਕਦਾ ਸੀ ਪਰ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਅਗਰ ਮਿਲਿਆ ਤੇ ਉਹ ਸਿਰਫ ਮੋਦੀ ਸਰਕਾਰ ਦੇ ਹੁੰਦਿਆਂ ਹੀ ਸੰਭਵ ਹੋਇਆ ਹੈ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਜੋ ਦੇਸ਼ ਨੂੰ ਤੋੜਨ ਦੀਆਂ ਗੱਲਾਂ ਕਰਦੇ ਸਨ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਉਸ ਘਨਈਆ ਕੁਮਾਰ ਨੂੰ ਟਿਕਟ ਦੇ ਕੇ ਦੇਸ਼ ਦੇ ਹੱਕ ਜੋ ਬੋਲਣ ਦੀਆਂ ਗੱਲਾਂ ਕਰ ਰਹੇ ਹਨ ਇਸ ਤੋਂ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਚਿਹਰਾ ਸਾਫ ਦਿਖਾਈ ਦਿੰਦਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਚ ਬੋਲਦੀ ਰਹੀ ਹੈ ਤੇ ਕਿਸਾਨਾਂ ਦੇ ਹੱਕ ਵਿੱਚ ਹੀ ਮੋਦੀ ਸਰਕਾਰ ਨੇ ਕਈ ਫੈਸਲੇ ਲਿੱਤੇ ਹਨ। ਲੇਕਿਨ ਜੋ ਹੁਣ ਭਾਜਪਾ ਦੇ ਨੇਤਾਵਾਂ ਦਾ ਵਿਰੋਧ ਕਰ ਰਹੇ ਹਨ ਉਹ ਕਿਸਾਨ ਨਹੀਂ ਹਨ।