ਕਾਂਗਰਸ ਨੇ ਚਾਰ ਲੋਕ ਸਭਾ ਸੀਟਾਂ ਲਈ ਸੰਭਾਵੀ ਉਮੀਦਵਾਰ ਕੀਤੇ ਤੈਅ
ਚੰਡੀਗੜ੍ਹ, 29 ਅਪ੍ਰੈਲ, 2024: ਕਾਂਗਰਸ ਪਾਰਟੀ ਵੱਲੋਂ ਪੰਜ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ।
ਸਿਆਸੀ ਹਲਕਿਆਂ ਵਿਚ ਚਲਦੀਆਂ ਚਰਚਾਵਾਂ ਦੇ ਵਿਚਾਲੇ ਪਾਰਟੀ ਨੇ ਕੁਝ ਸੰਭਾਵੀ ਉਮੀਦਵਾਰਾਂ ਦੇ ਨਾਂ ਤੈਅ ਕੀਤੇ ਹਨ। ਬਾਬੂਸ਼ਾਹੀ ਨੈਟਵਰਕ ਦੀ ਜਾਣਕਾਰੀ ਮੁਤਾਬਕ ਇਹਨਾਂ ਹੀ ਉਮੀਦਵਾਰਾਂ ਨੂੰ ਪਾਰਟੀ ਲੋਕ ਸਭਾ ਚੋਣਾਂ ਵਿਚ ਉਤਾਰੇਗੀ।
ਪੜ੍ਹੋ ਸੰਭਾਵੀ ਉਮੀਦਵਾਰਾਂ ਦੀ ਸੂਚੀ:
ਲੁਧਿਆਣਾ: ਅਮਰਿੰਦਰ ਸਿੰਘ ਰਾਜਾ ਵੜਿੰਗ
ਆਨੰਦਪੁਰ ਸਾਹਿਬ: ਵਿਜੇ ਇੰਦਰ ਸਿੰਗਲਾ
ਖਡੂਰ ਸਾਹਿਬ: ਰਾਣਾ ਇੰਦਰ ਪ੍ਰਤਾਪ ਪੁੱਤਰ ਰਾਣਾ ਗੁਰਜੀਤ ਸਿੰਘ
ਗੁਰਦਾਸਪੁਰ: ਸੁਖਜਿੰਦਰ ਸਿੰਘ ਰੰਧਾਵਾ
ਇਹ ਉਮੀਦਵਾਰ ਪਾਰਟੀ ਦੀ ਚੋਣ ਕਮੇਟੀ ਦੀ 27 ਅਪ੍ਰੈਲ ਨੂੰ ਹੋਈ ਮੀਟਿੰਗ ਵਿਚ ਤੈਅ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ 29 ਅਪ੍ਰੈਲ ਨੂੰ ਚੋਣ ਕਮੇਟੀ ਦੀ ਦੁਬਾਰਾ ਮੀਟਿੰਗ ਹੋਵੇਗੀ ਜਿਸ ਵਿਚ ਅੰਤਿਮ ਮੋਹਰ ਲਗਾਈ ਜਾਵੇਗੀ।
ਇਸ ਤੋਂ ਪਹਿਲਾਂ ਪਾਰਟੀ ਹੁਸ਼ਿਆਰਪੁਰ ਤੋਂ ਯਾਮਿਨੀ ਗੌਮਰ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ, ਅੰਮ੍ਰਿਤਸਰ ਤੋਂ ਮੌਜੂਦਾ ਐਮ ਪੀ ਗੁਰਜੀਤ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਐਮ ਪੀ ਡਾ. ਅਮਰ ਸਿੰਘ, ਬਠਿੰਡਾ ਤੋਂ ਜੀਤਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਚੋਣ ਮੈਦਾਨ ਵਿਚ ਉਤਾਰ ਚੁੱਕੀ ਹੈ।