Congress Breaking: Gurinder Dhillon ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਹੋ ਸਕਦੇ ਨੇ ਉਮੀਦਵਾਰ! ਕਾਂਗਰਸ 'ਚ ਅੱਜ ਹੀ ਹੋਏ ਨੇ ਸ਼ਾਮਲ
ਗੁਰਪ੍ਰੀਤ ਸਿੰਘ
ਚੰਡੀਗੜ੍ਹ, 30 ਅਪ੍ਰੈਲ 2024- ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ। ਹੁਣ ਇਸ ਗੱਲ ਦੀ ਜ਼ੋਰਦਾਰ ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਸੀਟ ਤੋਂ ਗੁਰਿੰਦਰ ਢਿੱਲੋਂ ਨੂੰ ਉਮੀਦਵਾਰ ਬਣਾ ਸਕਦੀ ਹੈ। ਦੱਸ ਦਈਏ ਕਿ, ਕਾਂਗਰਸ ਪੰਜਾਬ ਦੇ ਅੰਦਰ 12 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਐਲਾਨਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ, ਕਾਂਗਰਸ ਫਿਰੋਜ਼ਪੁਰ ਤੋਂ ਢਿੱਲੋਂ ਨੂੰ ਉਮੀਦਵਾਰ ਹੋ ਸਕਦੇ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਗੁਰਿੰਦਰ ਸਿੰਘ ਢਿੱਲੋਂ ਨੇ ਹਾਲ ਹੀ ਵਿੱਚ VRS ਲਈ ਅਪਲਾਈ ਕੀਤਾ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਸੀ। ਉਸ ਸਮੇਂ ਤੋਂ ਹੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਜਲਦੀ ਹੀ ਰਾਜਨੀਤੀ ਵਿੱਚ ਆਉਣਗੇ। ਹਾਲਾਂਕਿ, ਉਸਨੇ ਖੁਦ ਇਸ ਦੀ ਪੁਸ਼ਟੀ ਕੀਤੇ ਬਿਨਾਂ, ਸਿਰਫ ਇੰਨਾ ਕਿਹਾ ਕਿ ਇਸ ਬਾਰੇ ਫੈਸਲਾ ਉਨ੍ਹਾਂ ਦਾ ਪਰਿਵਾਰ ਕਰੇਗਾ। ਵੀਆਰਐਸ ਤੋਂ ਸਿਰਫ਼ ਛੇ ਦਿਨ ਬਾਅਦ ਕਾਂਗਰਸ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਅਟਕਲਾਂ ਦੀ ਪੁਸ਼ਟੀ ਕੀਤੀ।
ਗੁਰਿੰਦਰ ਸਿੰਘ ਢਿੱਲੋਂ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰਨ ਉਪਰੰਤ ਕਾਂਗਰਸ ਹਾਈਕਮਾਂਡ ਦਾ ਸਵਾਗਤ ਕਰਦਿਆਂ ਕਿਹਾ ਕਿ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਸਨੇ ਪੰਜਾਬ ਵਿੱਚ ਅੱਤਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿੱਚ ਸੇਵਾ ਕੀਤੀ। VRS ਲੈਣ ਤੋਂ ਬਾਅਦ, ਉਸਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਪੋਸਟ ਕੀਤਾ ਅਤੇ ਲਿਖਿਆ ਕਿ ਹੁਣ ਉਹ ਪਿੰਜਰੇ ਤੋਂ ਮੁਕਤ ਅਤੇ ਆਜ਼ਾਦ ਮਹਿਸੂਸ ਕਰ ਰਿਹਾ ਹੈ। ਉਸ ਨੇ ਇਹ ਵੀ ਕਿਹਾ ਕਿ ਹੁਣ ਦੇਖਣਾ ਹੋਵੇਗਾ ਕਿ ਕਿਸਮਤ ਉਸ ਨੂੰ ਕਿੱਥੇ ਲੈ ਜਾਂਦੀ ਹੈ।
ਇਥੇ ਜਿਕਰ ਕਰਨਾ ਬਣਦਾ ਹੈ ਕਿ, ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਲੋਂ ਕਾਕਾ ਬਰਾੜ, ਅਕਾਲੀ ਦਲ ਵਲੋਂ ਵਰਦੇਵ ਮਾਨ ਬੌਬੀ ਮਾਨ ਅਤੇ ਬਸਪਾ ਵਲੋਂ ਸੁਰਿੰਦਰ ਕੰਬੋਜ ਨੂੰ ਮੈਦਾਨ ਵਿਚ ਉਤਾਰਿਆ ਹੋਇਆ ਹੈ। ਹਾਲਾਂਕਿ ਭਾਜਪਾ ਅਤੇ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਹਾਲੇ ਆਪਣਾ ਕੋਈ ਵੀ ਉਮੀਦਵਾਰ ਖੜਾ ਨਹੀਂ ਕੀਤਾ। ਅੱਜ ਗੁਰਿੰਦਰ ਸਿੰਘ ਦੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਚਰਚਾ ਹੈ ਕਿ, ਉਹ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ।