ਸੰਗਰੂਰ ਵਿਖੇ ਆਪ ਦੇ ਉਮੀਦਵਾਰ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ
- ਪਾਰਲੀਮੈਂਟ ਦੀ ਸਮੁੱਚੀ ਲੀਡਰਸ਼ਿਪ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪ੍ਰਣ ਦੁਹਰਾਇਆ
- 13-0 ਦੇ ਮਿਸ਼ਨ ਵਿੱਚ ਸੰਗਰੂਰ ਦੇ ਵੋਟਰ ਸਭ ਤੋਂ ਅੱਗੇ ਵਧ ਕੇ ਯੋਗਦਾਨ ਪਾਉਣਗੇ
ਦਲਜੀਤ ਕੌਰ
ਸੰਗਰੂਰ, 30 ਅਪ੍ਰੈਲ, 2024: ਅੱਜ ਸੰਗਰੂਰ ਵਿਖੇ ਪਾਰਲੀਮੈਂਟ ਚੋਣਾਂ ਵਿੱਚ ਸੰਗਰੂਰ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸੰਗਰੂਰ, ਬਰਨਾਲਾ, ਮਾਲੇਰਕੋਟਲਾ ਜ਼ਿਲ੍ਹਿਆਂ ਦੀ ਸਮੁੱਚੀ ਲੀਡਰਸ਼ਿਪ ਅਤੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦਿਆਂ ਸਣੇ ਸਮੂਹ ਪਾਰਟੀ ਵਰਕਰ ਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਪੁੱਜੇ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ, ਕੁਲਵੰਤ ਸਿੰਘ ਪੰਡੋਰੀ, ਜਮੀਲ ਉਰ ਰਹਿਮਾਨ ਤੇ ਲਾਭ ਸਿੰਘ ਉੱਗੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਪਾਰਲੀਮੈਂਟ ਸੀਟ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਇਸ ਵਾਰ ਸੰਗਰੂਰ ਹਲਕੇ ਦੇ ਸੂਝਵਾਨ ਤੇ ਜੁਝਾਰੂ ਲੋਕ ਸਿੱਧ ਕਰ ਦੇਣਗੇ ਅਤੇ 13-0 ਦੇ ਮਿਸ਼ਨ ਵਿੱਚ ਸੰਗਰੂਰ ਦੇ ਵੋਟਰ ਸਭ ਤੋਂ ਵੱਧ ਯੋਗਦਾਨ ਪਾਉਣਗੇ।
ਮੀਤ ਹੇਅਰ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਇਸ ਮਾਣਮੱਤੀ ਸੀਟ ਦੀ ਨੁਮਾਇੰਦਗੀ ਕਰਨ ਦਾ ਮਾਣ ਦਿੱਤਾ। ਉਨ੍ਹਾਂ ਕਿਹਾ ਕਿ ਸੰਗਰੂਰ ਨੇ ਪੂਰੇ ਦੇਸ਼ ਨੂੰ ਬਦਲਵੀਂ ਰਾਜਨੀਤੀ ਦਾ ਰਾਹ ਦਿਖਾਇਆ ਹੈ ਅਤੇ ਰਵਾਇਤੀ ਪਾਰਟੀਆਂ ਦੀ ਦਲਦਲ ਵਿੱਚੋਂ ਸੂਬੇ ਨੂੰ ਕੱਢਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸੂਬੇ ਦੇ ਫੰਡ ਰੋਕ ਕੇ ਪੰਜਾਬ ਦੇ ਵਿਕਾਸ ਦੇ ਰਾਹ ਵਿੱਚ ਰੋੜਾ ਅੜਕਾਇਆ ਹੈ ਅਤੇ ਹੁਣ ਸਾਡੀ ਵਾਰੀ ਹੈ ਕਿ ਪਾਰਲੀਮੈਂਟ ਵਿੱਚ 13 ਸੀਟਾਂ ਜਿਤਾ ਕੇ ਪੰਜਾਬ ਨੂੰ ਵਿਕਾਸ ਦੀ ਪੱਟੜੀ ਉਤੇ ਚੜ੍ਹਾਵਾਂਗੇ।
ਇਸ ਮੌਕੇ ਮੁੱਖ ਮੰਤਰੀ ਦੇ ਓ ਐਸ ਡੀ ਉਂਕਾਰ ਸਿੰਘ, ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ, ਸੰਗਰੂਰ ਜ਼ਿਲਾ ਦੇ ਪ੍ਰਧਾਨ ਗੁਰਮੇਲ ਸਿੰਘ ਘਰਾਚੋੰ, ਬਰਨਾਲਾ ਜ਼ਿਲੇ ਦੇ ਪ੍ਰਧਾਨ ਗੁਰਦੀਪ ਸਿੰਘ ਬਾਠ, ਮਾਲੇਰਕੋਟਲਾ ਜ਼ਿਲੇ ਦੇ ਪ੍ਰਧਾਨ ਸ਼ਾਕਿਬ ਅਲੀ ਰਾਜਾ ਵੀ ਹਾਜ਼ਰ ਸਨ।