ਹੁਸ਼ਿਆਰਪੁਰ: ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ
- ਵੀਡੀਓਗ੍ਰਾਫੀ ਤਹਿਤ ਹੋਈ ਸਾਰੀ ਪ੍ਰਕਿਰਿਆ, ਸਿਆਸੀ ਪਾਰਟੀਆਂ ਨੇ ਪ੍ਰਗਟਾਈ ਸੰਤੁਸ਼ਟੀ
ਹੁਸ਼ਿਆਰਪੁਰ, 2 ਮਈ 2024 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਲੋਕ ਸਭਾ ਚੋਣਾਂ 2024 ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਈ.ਵੀ.ਐਮਜ਼ ਅਤੇ ਵੀ.ਵੀ.ਪੈਟਜ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਈ.ਵੀ.ਐਮਜ਼ ਅਤੇ ਵੀ.ਵੀ.ਪੈਟਜ਼ ਮਸ਼ੀਨਾਂ ਨੂੰ ਚੋਣ ਕਮਿਸ਼ਨ ਵੱਲੋਂ ਬਣਾਏ ਗਏ ਸਾਫਟਵੇਅਰ ਨਾਲ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਈ.ਵੀ.ਐਮ ਮੈਨੇਜਮੈਂਟ ਵਿਵਸਥਾ ਦੁਆਰਾ ਮਸ਼ੀਨਾਂ ਦੀ ਵੰਡ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀ ਗਈ। ਵੀਡੀਓਗ੍ਰਾਫੀ ਤਹਿਤ ਹੋਈ ਇਸ ਸਾਰੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ, ਡੀ.ਡੀ.ਐਫ ਜੋਇਆ ਸਿਦੀਕੀ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 1563 ਪੋÇਲੰਗ ਬੂਥ ਹਨ ਅਤੇ ਇਸ ਲਈ 7 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ ਵਿਚ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਉਨ੍ਹਾਂ ਦੇ ਅਸੈਂਬਲੀ ਸੈਗਮੈਂਟ ਵਿਚ ਆਉਂਦੇ ਪੋÇਲੰਗ ਸਟੇਸ਼ਨਾਂ ਦੀ ਗਿਣਤੀ ਤੋਂ ਇਲਾਵਾ 20 ਫੀਸਦੀ ਬੈਲਟ ਯੂਨਿਟ, 20 ਫੀਸਦੀ ਕੰਟਰੋਲ ਯੂਨਿਟ ਅਤੇ 30 ਫੀਸਦੀ ਵੀ.ਵੀ.ਪੈਟਜ਼ ਰਿਜ਼ਰਵ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਨੂੰ 251 ਪੋÇਲੰਗ ਬੂਥਾਂ ਲਈ 301 ਬੀ.ਯੂ, 301 ਸੀ.ਯੂ ਅਤੇ 326 ਵੀ.ਵੀ. ਪੈਟ ਮਸ਼ੀਨਾਂ ਅਲਾਟ ਕੀਤੀਆਂ ਗਈਆਂ। ਦਸੂਹਾ ਦੇ 224 ਪੋÇਲੰਗ ਬੂਥਾਂ ਲਈ 268 ਬੀ.ਯੂ, 268 ਸੀ.ਯੂ ਅਤੇ 291 ਵੀ.ਵੀ. ਪੈਟ ਮਸ਼ੀਨਾਂ, ਉੜਮੁੜ ਦੇ 221 ਪੋÇਲੰਗ ਬੂਥਾਂ ਲਈ 265 ਬੀ.ਯੂ, 265 ਸੀ.ਯੂ ਅਤੇ 287 ਵੀ.ਵੀ. ਪੈਟ ਮਸ਼ੀਨਾਂ, ਸ਼ਾਮ ਚੁਰਾਸੀ ਦੇ 220 ਪੋÇਲੰਗ ਬੂਥਾਂ ਲਈ 264 ਬੀ.ਯੂ, 264 ਸੀ.ਯੂ ਅਤੇ 286 ਵੀ.ਵੀ ਪੈਟ ਮਸ਼ੀਨਾਂ, ਹੁਸ਼ਿਆਰਪੁਰ ਦੇ 214 ਪੋÇਲੰਗ ਬੂਥਾਂ ਲਈ 256 ਬੀ.ਯੂ, 256 ਸੀ.ਯੂ ਅਤੇ 278 ਵੀ.ਵੀ. ਪੈਟ ਮਸ਼ੀਨਾਂ, ਚੱਬੇਵਾਲ ਦੇ 204 ਪੋÇਲੰਗ ਬੂਥਾਂ ਲਈ 246 ਬੀ.ਯੂ, 246 ਸੀ.ਯੂ ਅਤੇ 266 ਵੀ.ਵੀ. ਪੈਟ ਮਸ਼ੀਨਾਂ ਅਲਾਟ ਕੀਤੀਆਂ ਗਈਆਂ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਸ਼ੀਨਾਂ ਦੀ ਸੈਗਰੀਗੇਸ਼ਨ ਕਰਵਾ ਕੇ 3 ਮਈ ਅਤੇ 4 ਮਈ 2024 ਨੂੰ ਸਵੇਰੇ ਸਾਢੇ 8 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਵੋਟਿੰਗ ਮਸ਼ੀਨਾਂ ਸਮੂਹ ਸਹਾਇਕ ਅਫ਼ਸਰਾਂ ਨੂੰ ਦਿੰਤੀਆਂ ਜਾਣਗੀਆਂ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੁੂੰ ਕਿਹਾ ਕਿ ਉਕਤ ਮਿਤੀਆਂ ਵਿਚ ਦਿੱਤੇ ਗਏ ਸਮੇਂ ’ਤੇ ਵੋਟਿੰਗ ਮਸ਼ੀਨਾਂ ਦੇਣ ਲਈ ਵੇਅਰ ਹਾਊਸ ਖੋਲਿ੍ਹਆ ਅਤੇ ਬੰਦ ਕੀਤਾ ਜਾਣਾ ਹੈ। ਇਸ ਲਈ ਨਿਸਚਿਤ ਸਮੇਂ ਵਿਚ ਉਨ੍ਹਾਂ ਦੇ ਪ੍ਰਤੀਨਿਧ ਜ਼ਰੂਰ ਪਹੁੰਚਣ। ਇਸ ਦੌਰਾਨ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜ਼ਦਗੀ ਭਰਨ ਲਈ ਇਕ-ਇਕ ਸੈੱਟ ਮੁਹੱਈਆ ਕਰਵਾਇਆ ਤਾਂ ਜੋ ਉਹ ਆਪਣੇ ਸੰਭਾਵਿਤ ਉਮੀਦਵਾਰਾਂ ਨੂੰ ਸੈੱਟ ਮੁਹੱਈਆ ਕਰਵਾ ਸਕਣ।
ਕੋਮਲ ਮਿੱਤਲ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਸ਼ਡਿਊਲ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸ਼ਡਿਊਲ ਮੁਤਾਬਿਕ ਵੋਟਾਂ ਲਈ ਨੋਟੀਫਿਕੇਸ਼ਨ 7 ਮਈ 2024 ਨੂੰ ਜਾਰੀ ਹੋਵੇਗਾ ਅਤੇ ਇਸੇ ਦਿਨ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 14 ਮਈ 2024 ਹੋਵੇਗੀ। ਉਕਤ ਮਿਤੀਆਂ ਵਿਚ ਸਾਰੇ ਕੰਮ ਵਾਲੇ ਦਿਨਾਂ ਵਿਚ ਹੀ ਨਾਮਜ਼ਦਗੀ ਲਏ ਜਾਣਗੇ। 15 ਮਈ 2024 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿਤੀ 17 ਮਈ 2024 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 1 ਜੂਨ 2024 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।
ਇਸ ਮੌਕੇ ਡੀ.ਆਈ.ਓ ਪ੍ਰਦੀਪ ਸਿੰਘ, ਨੋਡਲ ਅਫ਼ਸਰ ਈ.ਵੀ.ਐਮ ਡਾ. ਜਸਵਿੰਦਰ ਸਿੰਘ, ਨੋਡਲ ਅਫ਼ਸਰ ਵੀ.ਵੀ ਪੈਟ ਡਾ. ਬਲਵਿੰਦਰ ਸਿੰਘ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਡੀ.ਆਈ.ਏ ਵਿਜੇਂਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਜਸਪਾਲ ਸਿੰਘ, ਕਾਨੂੰਗੋ ਦੀਪਕ ਕੁਮਾਰ, ਲਖਵੀਰ ਸਿੰਘ, ਮੇਘਾ ਮਹਿਤਾ, ਪ੍ਰਦੀਪ ਕੁਮਾਰ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਘੂ ਟੰਡਨ, ਕੇਸ਼ਵ ਟੰਡਨ, ਸ਼ੋਮਣੀ ਅਕਾਲੀ ਦਲ ਤੋਂ ਪਰਮਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ ਬੈਂਸ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ ਵੀ ਮੌਜੂਦ ਸਨ।