ਵਿਰਸਾ ਸਿੰਘ ਵਲਟੋਹਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਲੋਕ ਸਭਾ ਚੋਣਾਂ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 5 ਮਈ 2024 - ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰ ਲਈ ਹੈ ਅਤੇ ਅੱਜ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 13 ਲੋਕ ਸਭਾ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜ਼ਬਰਦਸਤ ਜਿੱਤ ਪ੍ਰਾਪਤ ਕਰਨਗੇ |
ਉਨ੍ਹਾਂ ਕਿਹਾ ਕਿ ਮੈਂ ਖੁਦ ਪੰਥਕ ਪਰਿਵਾਰ ਤੋਂ ਹਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਅੱਗੇ ਲਿਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਹੈ। ਉਹ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਸੰਵਿਧਾਨ ਨੂੰ ਨਹੀਂ ਮੰਨਦੇ ਤਾਂ ਉਹ ਚੋਣ ਕਿਵੇਂ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰ ਵੀ ਬੰਦੀ ਸਿੰਘ ਹਨ, ਉਨ੍ਹਾਂ ਬਾਰੇ ਕੋਈ ਗੱਲ ਕਿਉਂ ਨਹੀਂ ਕਰ ਰਿਹਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਾਂਗਰਸ ਪਾਰਟੀ 'ਤੇ ਵੀ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਡੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਇਆ ਹੈ | ਜਿਸ ਦੌਰਾਨ ਹਜ਼ਾਰਾਂ ਸਿੱਖ ਨੌਜਵਾਨ ਸ਼ਹੀਦ ਹੋਏ ਸਨ। ਜਿਸ ਦਾ ਦਰਦ ਅੱਜ ਵੀ ਸਾਡੇ ਸੀਨੇ 'ਤੇ ਨਜ਼ਰ ਆਉਂਦਾ ਹੈ।
ਉਨ੍ਹਾਂ ਸਮੂਹ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇੱਕ-ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਨੂੰ ਪਾਉਣ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਕੌਰ ਰੂਹੀ, ਇੰਜਨੀਅਰ ਸਵਰਨ ਸਿੰਘ ਪ੍ਰਧਾਨ ਖਾਲਸਾ ਕਾਲਜ, ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸੁਪਰਵਾਈਜ਼ਰ ਜਰਨੈਲ ਸਿੰਘ ਬੂਲੇ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਵਿਰਦੀ, ਬਲਾਕ ਪ੍ਰਧਾਨ ਮਨਜੀਤ ਸਿੰਘ ਗੋਲਡੀ ਅਤੇ ਸਮੂਹ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦਾ ਸੁਲਤਾਨਪੁਰ ਲੋਧੀ ਪੁੱਜਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਲਕਾ ਸੁਲਤਾਨਪੁਰ ਲੋਧੀ ਤੋਂ ਵੱਡੀ ਲੀਡ ਨਾਲ ਜਿੱਤਣਗੇ।
ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਹਰਜੀਤ ਸਿੰਘ ਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਇੰਜਨੀਅਰ ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸੁਪਰਵਾਈਜ਼ਰ ਜਰਨੈਲ ਸਿੰਘ ਬੁੱਲ੍ਹੇ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜ਼ਿਲ੍ਹਾ ਐਸ.ਸੀ ਸੈੱਲ ਦੇ ਮੁਖੀ ਕੁਲਦੀਪ ਸਿੰਘ ਬੂਲੇ, ਜਥੇਦਾਰ ਹਰਜਿੰਦਰ ਸਿੰਘ, ਮੀਟ ਮੈਨੇਜਰ ਭਾਈ ਚੈਚਲ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜਥੇਦਾਰ ਕੁਲਦੀਪ ਸਿੰਘ, ਜਥੇਦਾਰ ਬਲਵੀਰ ਸਿੰਘ, ਕਮਲਜੀਤ ਸਿੰਘ ਹੈਬਤਪੁਰ, ਯੂਥ ਅਕਾਲੀ ਸ. ਦਲ ਦੇ ਪ੍ਰਧਾਨ ਮਨਜੀਤ ਸਿੰਘ ਗੋਲਡੀ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਜਥੇਦਾਰ ਕੱਥਾ ਸਿੰਘ, ਜਥੇਦਾਰ ਗੁਰਦਿਆਲ ਸਿੰਘ ਬੂਹ, ਸੁਖਚੈਨ ਸਿੰਘ ਮਨਿਆਲਾ, ਸਾਬਕਾ ਚੇਅਰਮੈਨ ਹਰਜਿੰਦਰ ਸਿੰਘ, ਜਥੇਦਾਰ ਸਤਨਾਮ ਸਿੰਘ, ਜਥੇਦਾਰ ਲਖਵਿੰਦਰ ਸਿੰਘ ਕੌੜਾ, ਜਥੇਦਾਰ ਇੰਦਰਜੀਤ ਸਿੰਘ, ਪ੍ਰਤਾਪ ਸਿੰਘ ਮੋਮੀ, ਰਣਜੀਤ ਸਿੰਘ ਬਿਧੀਪੁਰ, ਮਨਜੀਤ ਸਿੰਘ ਜੰਮੂ, ਸੰਤੋਖ ਸਿੰਘ, ਤਰਸੇਮ ਸਿੰਘ ਕੌਹਾੜ, ਜਤਿੰਦਰ ਸਿੰਘ ਡੇਰਾ ਸੈਦਾ , ਸੋਹਣ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਗੌਰਵ ਪੰਡਿਤ, ਸਤਬੀਰ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਗੁਰਮੀਤ ਕੌਰ, ਸਤਵੰਤ ਕੌਰ ਜੰਮੂ ਹਾਜ਼ਰ ਸਨ।