ਸੰਗਰੂਰ: ਪਹਿਲੇ ਦਿਨ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ: ਰਿਟਰਨਿੰਗ ਅਫ਼ਸਰ
- 14 ਮਈ ਤੱਕ ਕਰਵਾਏ ਜਾ ਸਕਣਗੇ ਕਾਗਜ਼ ਦਾਖਲ
ਦਲਜੀਤ ਕੌਰ
ਸੰਗਰੂਰ, 7 ਮਈ, 2024: ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਤਰਫੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ 14 ਮਈ ਤੱਕ ਜਾਰੀ ਰਹੇਗੀ। ਅੱਜ ਪਹਿਲੇ ਦਿਨ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਦੇਵ ਨੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖਲ ਕਰਵਾਏ। ਰਿਟਰਨਿੰਗ ਅਫ਼ਸਰ ਸ਼੍ਰੀ ਜੋਰਵਾਲ ਨੇ ਦੱਸਿਆ ਕਿ 15 ਮਈ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।