ਖਰੜ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ 5, ਸ਼੍ਰੋਮਣੀ ਅਕਾਲੀ ਦਲ ਨੂੰ 1 ਤੇ ਕਾਂਗਰਸ ਪਾਰਟੀ ਨੂੰ 2 ਚੋਣ ਜਾਬਤੇ ਦੀ ਉਲੰਘਣਾ ਦੇ ਨੋਟਿਸ ਜਾਰੀ
- ਉਮੀਦਵਾਰ ਚੋਣ ਜਾਬਤੇ ਵਿਚ ਰਹਿ ਕੇ ਚੋਣ ਪ੍ਰਚਾਰ ਕਰਨ
ਖਰੜ,7 ਮਈ 2024 - ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ ਖਰੜ ਵਿਚ ਵੱਖ-ਵੱਖ ਟੀਮਾਂ ਹਲਕੇ ਦੇ ਪੈਂਡੂ ਅਤੇ ਸ਼ਹਿਰ ਖੇਤਰ ਵਿਚ ਸਟੈਟਿੰਗ ਸਰਵਲੈਸ ਟੀਮ ਫਲਾਇੰਗ ਸੂਕੈਅਡ ਟੀਮ ਦਿਨ ਰਾਤ ਕੰਮ ਕਰ ਰਹੀਆਂ ਹਨ ਤੇ ਟੀਮਾਂ ਵਲੋਂ ਉਨ੍ਹਾਂ ਦੇ ਦਫਤਰ ਨੂੰ ਰਿਪੋਰਟਾਂ ਪ੍ਰਾਪਤ ਹੁੰਦੀਆਂ ਹਨ ਉਨ੍ਹਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਵਿਧਾਨ ਸਭਾ ਹਲਕਾ ਖਰੜ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਗੁਰਮੰਦਰ ਸਿੰਘ ਨੇ ਦਸਿਆ ਕਿ ਖਰੜ ਹਲਕੇ ਵਿਚ ਹੁਣ ਤੱਕ 17 ਰਿਪੋਰਟਾਂ ਚੋਣ ਜ਼ਾਬਤੇ ਦੀਆਂ ਉਲੰਘਣਾਂ ਕਰਨ ਸਬੰਧੀ ਪ੍ਰਾਪਤੀਆਂ ਹੋਈਆਂ ਸਨ। ਜਿਸ ਤੋਂ ਬਾਅਦ, ਆਮ ਆਦਮੀ ਪਾਰਟੀ ਨੂੰ 5, ਕਾਂਗਰਸ ਪਾਰਟੀ ਨੂੰ 2, ਸ੍ਰੋਮਣੀ ਅਕਾਲੀ ਦਲ ਨੂੰ 1 ਚੋਣ ਜ਼ਾਬਤੇ ਦੀ ਉਲੰਘਣਾ ਦੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਚੋਣ ਜਾਬਤੇ ਵਿਚ ਰਹਿ ਕੇ ਚੋਣ ਪ੍ਰਚਾਰ ਕਰਨ।