ਸਿੱਖਾਂ ਨੂੰ 5-5 ਬੱਚੇ ਪੈਦਾ ਕਰਨੇ ਚਾਹੀਦੇ- ਹਰਨਾਮ ਸਿੰਘ ਖਾਲਸਾ ਦੀ ਸਿੱਖਾਂ ਨੂੰ ਖਾਸ ਅਪੀਲ (ਵੀਡੀਓ ਵੀ ਦੇਖੋ)
ਚੰਡੀਗੜ੍ਹ, 8 ਮਈ 2024: ਸਿੱਖਾਂ ਨੂੰ ਪੰਜਾਬ ਵਿੱਚ 5-5 ਬੱਚੇ ਪੈਦਾ ਕਰਨ ਦੀ ਅਪੀਲ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਕੀਤੀ ਹੈ। ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਦੀ ਆਬਾਦੀ 52 ਫ਼ੀਸਦੀ ਹੈ ਤੇ ਬਾਕੀ ਬਾਹਰਲੇ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1148805562988604
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸਿੱਖ ਪੰਜਾਬ ਵਿੱਚ ਘੱਟ ਗਿਣਤੀ ਹੋਣਗੇ ਅਤੇ ਬਾਹਰਲੇ ਲੋਕਾਂ ਦੇ ਹੱਥੋਂ ਕੁੱਟ ਖਾਇਆ ਕਰਨਗੇ। ਖਾਲਸਾ ਨੇ ਕਿਹਾ ਕਿ ਇਕ ਪਰਿਵਾਰ ਵਿੱਚ 5 ਬੱਚੇ ਪੈਦਾ ਕਰੋ ,ਜੋ ਬੱਚੇ ਨਹੀਂ ਪਾਲ ਸਕਦਾ, ਉਹ ਲੋਕ ਉਨ੍ਹਾਂ ਨੂੰ ਦੇ ਦੇਣ ,ਉਹ ਸਾਂਭ ਲੈਣਗੇ। ਉਨ੍ਹਾਂ ਨੇ ਕਿਹਾ ਕਿ ਮੈਂ ਬੱਚਿਆਂ ਨੂੰ ਪੜ੍ਹਾਵਾਂਗਾ ਵੀ ਅਤੇ ਗੁਰੂ ਘਰ ਨਾਲ ਵੀ ਜੋੜਾਂਗਾ।