ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ
ਰੋਹਿਤ ਗੁਪਤਾ
ਗੁਰਦਾਸਪੁਰ, 8 ਮਈ 2024 - ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿੱਚ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ 6 ਵਿਧਾਨ ਸਭਾ ਹਲਕਿਆਂ ਗੁਰਦਾਸਪੁਰ, ਬਟਾਲਾ, ਦੀਨਾਨਗਰ, ਕਾਦੀਆਂ, ਫ਼ਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦੀਆਂ ਵੋਟਾਂ ਦੀ ਗਿਣਤੀ ਲਈ 432 ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਦੀ ਗਿਣਤੀ ਲਈ 14 ਕਾਊਂਟਿੰਗ ਟੇਬਲ ਲਗਾਏ ਜਾਣਗੇ ਅਤੇ 6 ਵਿਧਾਨ ਸਭਾ ਹਲਕਿਆਂ ਲਈ ਕੁੱਲ ਕਾਊਂਟਿੰਗ ਟੇਬਲ 84 ਹੋਣਗੇ। ਉਨ੍ਹਾਂ ਕਿਹਾ ਹਰ ਟੇਬਲ ਉੱਪਰ ਕਾਊਂਟਿੰਗ ਸਟਾਫ਼ ਦੇ 3 ਮੈਂਬਰ ਹੋਣਗੇ। ਉਨ੍ਹਾਂ ਕਿਹਾ ਕਿ ਕਾਊਂਟਿੰਗ ਲਈ ਨਿਯੁਕਤ ਕੀਤੇ ਗਏ ਸਟਾਫ਼ ਨੂੰ ਵੋਟਾਂ ਦੀ ਗਿਣਤੀ ਦੀ ਸਿਖਲਾਈ ਵੀ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਲੋਕ ਸਭਾ ਹਲਕਾ 01 ਗੁਰਦਾਸਪੁਰ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ 6 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਹੋਵੇਗੀ ਅਤੇ ਇੱਥੇ ਕਾਊਂਟਿੰਗ ਸੈਂਟਰਾਂ ਵਿੱਚ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰ ਲਈਆਂ ਜਾਣਗੀਆਂ।