ਕਈ ਆਕਾਲੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ --- ਕਿਸ਼ਨ ਚੰਦਰ ਮਹਾਜ਼ਨ
- ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿੱਚ ਆਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ
ਡੇਰਾ ਬਾਬਾ ਨਾਨਕ, 10 ਮਈ 2024 - ਅੱਜ ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਉਮੀਦਵਾਰ ਹਲਕਾ ਗੁਰਦਾਸਪੁਰ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਬਾਬਾ ਪਰਮਜੀਤ ਜੀ ਅਤੇ ਉਹਨਾਂ ਦੇ ਅਨੇਕਾਂ ਸਾਥੀਆਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੋਣਹਾਰ ਬੇਟੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਛੱਡ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਇਸ ਮੌਕੇ ਤੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਹਨਾਂ ਪਰਿਵਾਰਾਂ ਨੇ ਬਾਬਾ ਪਰਮਜੀਤ ਜੀ ਦੇ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਉਹਨਾਂ ਨੂੰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਇਸ ਮੌਕੇ ਬਾਬਾ ਪਰਮਜੀਤ ਜੀ ਨੇ ਕਿਹਾ ਉਹ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਵਿੱਚ ਕੀਤੇ ਅਥਾਹ ਵਿਕਾਸ ਕਾਰਜ ਅਤੇ ਉਹਨਾਂ ਦੀ ਲੋਕ ਸੇਵਾ ਅਤੇ ਇਮਾਨਦਾਰੀ ਨੂੰ ਮੁੱਖ ਰੱਖਦਿਆਂ ਹੋਇਆਂ ਉਹ ਅਤੇ ਉਹਨਾਂ ਦੇ ਸਾਥੀਆਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਲੋਕਾਂ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕਿ ਉਹਨਾਂ ਨੂੰ ਮੈਂਬਰ ਪਾਰਲੀਮੈਂਟ ਬਣਾਇਆ ਜਾਵੇਗਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਲਈ ਦਿਨ ਰਾਤ ਇਕ ਕਰਕੇ ਉਹਨਾਂ ਦੀ ਇਤਿਹਾਸਕ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਤੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ, ਗੁਰਮੇਜ ਸਿੰਘ ਸੰਮਤੀ ਮੈਂਬਰ,ਸਰਪੰਚ ਅਵਤਾਰ ਸਿੰਘ ਕੋਟਲੀ ਸੂਰਤ ਮੱਲੀ, ਸਰਪੰਚ ਤੇਜਵੀਰ ਸਿੰਘ ਭਿੱਟੇਵੱਡ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਮੰਮਣ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਧਿਆਨ ਪੁਰ,ਪੱਪੂ ਮਹਾਜ਼ਨ, ਪਲਵਿੰਦਰ ਸਿੰਘ ਆੜਤੀ, ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਮੈਡਮ ਰਿੰਕੀ ਨੇਬ, ਗੁਰਮੇਜ ਸਿੰਘ ਭੱਟੀ ਸਰਪੰਚ ਦਰਗਾਬਾਦ, ਕੁਲਵੰਤ ਸਿੰਘ ਰਾਏਚੱਕ ,ਯੂਥ ਆਗੂ ਹਰਦੇਵ ਸਿੰਘ ਗੋਲਡੀ ਭੰਮਰਾ ਸਮੇਤ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।