ਕੇਜਰੀਵਾਲ ਤਿਹਾੜ ਜੇਲ੍ਹ ਤੋਂ ਆਏ ਬਾਹਰ, ਵੇਖੋ ਵੀਡੀਓ
ਨਵੀਂ ਦਿੱਲੀ 10 ਮਈ 2024- ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੇਜਰੀਵਾਲ ਜੇਲ੍ਹ ਨੰਬਰ 2 ਤੋਂ ਰਿਹਾਅ ਹੋ ਕੇ ਤਿਹਾੜ ਜੇਲ੍ਹ ਦੇ ਗਰੁੱਪ ਨੰਬਰ 4 ਤੋਂ ਬਾਹਰ ਆਏ।
ਅੱਜ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਕੇਜਰੀਵਾਲ ਦੇ ਸਮਰਥਕਾਂ 'ਚ ਭਾਰੀ ਉਤਸ਼ਾਹ ਅਤੇ ਖੁਸ਼ੀ ਹੈ। ਅਦਾਲਤ ਨੇ ਕੇਜਰੀਵਾਲ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਕੁਝ ਹੋਰ ਸ਼ਰਤਾਂ ਵੀ ਲਗਾਈਆਂ ਹਨ।