AAP ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ 40 ਮੰਤਰੀ ਅਤੇ ਵਿਧਾਇਕ ਕਰਨਗੇ ਜ਼ੋਰਦਾਰ ਪ੍ਰਚਾਰ
ਚੰਡੀਗੜ੍ਹ, 13 ਮਈ 2024- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ ਅਤੇ ਸੰਜੇ ਸਿੰਘ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਇਸ ਦੇ ਨਾਲ ਹੀ ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੰਤਰੀ ਗੋਪਾਲ ਰਾਏ, ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਵਿਚੋਂ ਪੰਕਜ ਗੁਪਤਾ, ਐਨਡੀ ਗੁਪਤਾ, ਰਾਘਵ ਚੱਢਾ, ਸਤਿੰਦਰ ਜੈਨ, ਕੈਲਾਸ਼ ਗਹਿਲੋਤ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੋੜੇਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਸੰਜੀਵ ਝਾ, ਜਸਵੀਰ ਸਿੰਘ ਰਾਜਾ ਗਿੱਲ, ਤਰੁਨਪ੍ਰੀਤ ਸਿੰਘ ਸੌਂਧ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਬਿਲਾਸਪੁਰ, ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਪੰਡੋਰੀ, ਇੰਦਰਜੀਤ, ਸਿੰਘ ਭੋਲਾ ਗਰੇਵਾਲ, ਨਰਿੰਦਰਪਾਲ ਸਿੰਘ ਸਵਾਨਾ, ਜਗਦੀਪ ਸਿੰਘ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਂਸ, ਦਿਨੇਸ਼ ਚੱਢਾ, ਡਾ.ਰਵਜੋਤ ਸਿੰਘ ਦੇ ਨਾਂ ਸ਼ਾਮਲ ਹਨ।
AAP
In view of the Lok Sabha election campaign, Aam Aadmi Party released the list of star campaigners for Punjab.
Delhi CM Arvind Kejriwal's wife Sunita Kejriwal's name also included in the list#LokSabhaElections2024 pic.twitter.com/0QNwhSeamk
— ANI (@ANI) May 13, 2024