ਆਪ ਪਾਰਟੀ ਛੱਡ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਕਾਫ਼ਲਾ ਵੱਡਾ ਹੋਣ ਲੱਗਾ:- ਨਵਪ੍ਰੀਤ ਕੌਰ ਚੰਦੂਮਾਜਰਾ
ਮੋਹਾਲੀ 14 ਮਈ 2024 - ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਨੂੰਹ ਨਵਪ੍ਰੀਤ ਕੌਰ ਚੰਦੂਮਾਜਰਾ ਵੱਲੋਂ ਵੀ ਚੋਣ ਪਚਾਰ ਵਿੱਚ ਵਧ ਚੜ੍ਹਕੇ ਹਿੱਸਾ ਲੈਂਦਿਆ ਕੌਂਸਲਰ ਬੀਬੀ ਹਰਜਿੰਦਰ ਕੌਰ ਸੋਹਾਣਾ ਧਰਮਪਤਨੀ ਸ. ਪਰਵਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ਼ (ਮੋਹਾਲੀ) ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਨਡੀਆਲੀ ਅਤੇ ਸੋਹਾਣਾ ਆਦਿ ਵਿੱਚ ਕਈ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਨਵਪ੍ਰੀਤ ਚੰਦੂਮਾਜਰਾ ਨੇ ਨਡੀਆਲੀ ਵਿਖੇ ਆਮ ਆਦਮੀ ਪਾਰਟੀ ਛੱਡ ਕੇ ਆਏ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।
ਉਨ੍ਹਾਂ ਆਖਿਆ ਕਿ ਆਪ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਕਾਫ਼ਲਾ ਦਿਨੋਂ ਦਿਨ ਵੱਡਾ ਹੋ ਰਿਹਾ ਹੈ। ਬੀਬੀ ਚੰਦੂਮਾਜਰਾ ਨੇ ਆਖਿਆ ਕਿ ਕਾਂਗਰਸ ਅਤੇ ਆਪ ਪਾਰਟੀ ਵੱਲੋਂ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਕੁੱਝ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਹੋਇਆ ਵਿਕਾਸ ਸ਼ਰੋਮਣੀ ਅਕਾਲੀ ਦਲ ਦੀ ਦੇਣ ਹੈ।
ਇਸ ਮੌਕੇ ਕੌਸਲਰ ਬੀਬੀ ਹਰਜਿੰਦਰ ਕੌਰ ਸੋਹਾਣਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਝੂਠੇ ਸੁਪਨੇ ਦਿਖਾਏ ਗਏ। ਉਨ੍ਹਾਂ ਆਖਿਆ ਕਿ ਪਰ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਮਾਨ ਸਰਕਾਰ ਵੱਲੋਂ ਦਿਖਾਇਆ ਕੋਈ ਵੀ ਸੁਪਨਾ ਪੂਰਾ ਨਹੀਂ ਹੋਇਆ। ਬੀਬੀ ਸੋਹਾਣਾ ਨੇ ਹਲਕਾ ਵਾਸੀਆਂ ਨੂੰ ਪ੍ਰੋ. ਚੰਦੂਮਾਜਰਾ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟ ਦੇਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਪ੍ਰੋ. ਚੰਦੂਮਾਜਰਾ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦੇ ਨਾਲ-ਨਾਲ ਇਤਿਹਾਸਿਕ ਕੰਮ ਕਰਕੇ ਹਲਕੇ ਦਾ ਨਾਮ ਚਮਕਾਇਆ ਹੈ।
ਇਸ ਮੌਕੇ ਆਪ ਛੱਡ ਅਕਾਲੀ ਵਿੱਚ ਸ਼ਾਮਿਲ ਹੋਣ ਵਾਲੇ ਗੁਰਜਿੰਦਰ ਸਿੰਘ, ਜਰਨੈਲ ਸਿੰਘ, ਜਸਵੀਰ ਸਿੰਘ, ਮਾਨ ਸਿੰਘ, ਰਮੇਸ਼ ਸਿੰਘ, ਬਲਿਹਾਰ ਸਿੰਘ, ਜਸਮੇਰ ਸਿੰਘ, ਨਿਰਮਲਾ ਦੇਵੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਸਨ।