ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ
- ਉਨ੍ਹਾਂ ਦੇ ਨਾਲ ਰਾਇਪੁਰ ਖੁਰਦ ਤੋਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹੋਏ ਆਪ ਵਿੱਚ ਸ਼ਾਮਿਲ
- ਪਾਰਟੀ ਵਿੱਚ ਸ਼ਾਮਿਲ ਹੋਣ ਤੇ ਡਾ. ਐਸ.ਐਸ. ਆਹਲੂਵਾਲੀਆ ਨੇ ਕੀਤਾ ਸੁਆਗਤ
ਚੰਡੀਗੜ੍ਹ, 14 ਮਈ, 2024: ਚੰਡੀਗੜ੍ਹ ਸ਼ਹਿਰ ਵਿੱਚ ਇੱਕ ਪਾਸੇ ਜਿੱਥੇ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ, ਉਥੇ ਹੀ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਵਲੋਂ ਪੂਰੇ ਸ਼ਹਿਰ ਦੇ ਨਾਲ–ਨਾਲ ਚੰਡੀਗੜ੍ਹ ਦੇ ਪਿੰਡਾਂ ਵਿੱਚ ਵੀ ਚੋਣ ਮੁਹਿੰਮ ਪੂਰੇ ਜੋਰ–ਸ਼ੋਰ ਨਾਲ ਚਲਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਵਿੱਚ ਬੇਸ਼ੱਕ ਆਮ ਆਦਮੀ ਪਾਰਟੀ ਸਿੱਧੇ ਤੌਰ ਤੇ ਚੋਣਾਂ ਨਹੀਂ ਲੜੀ ਰਹੀ ਹੈ, ਪਰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਲੋਕਾਂ ਦਾ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਬੀਤੇ ਦਿਨ ਚੰਡੀਗੜ੍ਹ ਦੇ ਵਾਰਡ 8 ਤੋਂ 2021 ਵਿੱਚ ਅਜ਼ਾਦ ਉਮੀਦਵਾਰ ਦੇ ਤੌਰ ਤੇ ਨਗਰ ਨਿਗਮ ਚੋਣ ਲੜ ਚੁੱਕੇ ਅਮਰੀਕ ਸਿੰਘ ਸੈਣੀ ਅਤੇ ਪਿੰਡ ਰਾਇਪੁਰ ਖੁਰਦ ਉਨ੍ਹਾਂ ਦੀ ਟੀਮ ਨੇ ਆਪ ਦਾ ਪੱਲਾ ਫੜਿਆ ਅਤੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਐਲਾਨ ਕੀਤਾ।
ਇਸ ਮੌਕੇ ਉਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਪ ਚੰਡੀਗੜ੍ਹ ਦੇ ਕੋ–ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ, ਆਪ ਦੇ ਸੀਨੀਅਰ ਆਗੂ ਬਿਕਰਮ ਧਵਨ, ਡਾ. ਹਰਮੀਤ ਸਿੰਘ, ਕੌਂਸਲਰ ਪ੍ਰੇਮ ਲਤਾ, ਹਰਦੀਪ ਸਿੰੰਘ, ਰਾਜਵਿੰਦਰ ਸਿੰਘ, ਰਵੀ ਮਣੀ, ਜਰਨੈਲ ਸਿੰਘ, ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਤਜਿੰਦਰ ਸਿੰਘ, ਸਾਬਕਾ ਪੰਚ ਸੋਹਨ ਸਿੰਘ, ਰਾਮ ਸਿੰਘ, ਗੁਰਮੀਤ ਸਿੰਘ ਅਤੇ ਹਰਦੀਪ ਸਿੰਘ ਮੌਜੂਦ ਰਹੇ।
ਆਪ ਵਿੱਚ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ 2021 ਵਿੱਚ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵਾਰਡ 8 ਤੋਂ ਅਜ਼ਾਦ ਉਮੀਦਵਾਰ ਅਮਰੀਕ ਸਿੰਘ ਸੈਣੀ, ਸੁਰਿੰਦਰ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਕੌਰ, ਨਿਰਮਲ ਸਿੰਘ, ਗੁਰਮੀਤ ਸਿੰਘ, ਪ੍ਰਕਾਸ਼ ਸਿੰਘ, ਰਿੰਕੂ, ਕਰਮ ਸਿੰਘ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਸੰਦੀਪ ਸਿੰਘ, ਦਲਜੀਤ ਸਿੰਘ, ਧਰਮਿੰਦਰ ਸਿੰਘ, ਸੁਰਜੀਤ ਸਿੰਘ, ਗੁਰਬਚਨ ਸਿੰਘ, ਰਾਜ ਬਾਲਾ ਕੌਰ, ਸਰਬਜੀਤ ਕੌਰ, ਬਲਜਿੰਦਰ ਕੌਰ, ਮਨੀਸ਼ਾ ਰਾਣੀ ਅਤੇ ਸੋਭਾ ਰਾਣੀ ਸ਼ਾਮਿਲ ਹਨ।
ਆਪ ਵਿੱਚ ਸ਼ਾਮਿਲ ਹੋਣ ਤੇ ਪਿੰਡ ਵਾਸੀਆਂ ਦਾ ਸੁਆਗਤ ਕਰਦੇ ਹੋਏ ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਆਪ ਦਾ ਪਰਿਵਾਰ ਦਿਨੋ–ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸ ਗੱਲ ਤਾਂ ਸਾਫ਼ ਨਜ਼ਰ ਆ ਰਿਹਾ ਹੈ, ਕਿ ਚੰਡੀਗੜ੍ਹ ਵਾਸੀ ਬੀਜੇਪੀ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਤੋਂ ਬਹੁਤ ਦੁਖੀ ਹਨ। ਚੰਡੀਗੜ੍ਹ ਵਾਸੀਆਂ ਦੀ ਬੀਜੇਪੀ ਦੇ ਕਾਰਜਕਾਲ ਦੌਰਾਨ ਬਿਲਕੁਲ ਸੁਣਵਾਈ ਨਹੀਂ ਹੋਈ। ਚੰਡੀਗੜ੍ਹ ਦੇ ਸਾਰੇ ਪਿੰਡਾਂ ਦਾ ਵਿਕਾਸ ਪੱਖੋਂ ਬੀਜੇਪੀ ਨੇ ਬੁਰਾ ਹਾਲ ਕਰ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਾਸੀਆਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਹੈ। ਚੰਡੀਗੜ੍ਹ ਵਾਸੀ ਬੀਜੇਪੀ ਨੂੰ ਸੱਤਾ ਤੋਂ ਉਤਾਰਨ ਲਈ ਕਾਹਲੇ ਪਏ ਹੋਏ ਹਨ। ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਵਾਸੀਆਂ ਵਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਸ਼ਹਿਰ ਵਾਸੀਆਂ ਦੇ ਉਤਸ਼ਾਹ ਤੋਂ ਸਾਫ਼ ਨਜਰ ਆ ਰਿਹਾ ਹੈ, ਕਿ ਮਨੀਸ਼ ਤਿਵਾੜੀ ਬੀਜੇਪੀ ਦੇ ਉਮੀਦਵਾਰ ਨੂੰ ਵੱਡੇ ਫਰਕ ਦੇ ਨਾਲ ਹਰਾਉਣਗੇ।
ਡਾ. ਆਹਲੂਵਾਲੀਆ ਨੇ ਕਿਹਾ ਕਿ ਮਨੀਸ਼ ਤਿਵਾੜੀ ਦੀ ਹਰ ਮੀਟਿੰਗ ਵਿੱਚ ਚੰਡੀਗੜ੍ਹ ਵਾਸੀਆਂ ਵਲੋਂ ਬੀਜੇਪੀ ਨੂੰ ਸਬਕ ਸਿਖਾਉਣ ਦੀ ਗੱਲ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀ ਵਲੋਂ ਕਿਹਾ ਜਾ ਰਿਹਾ ਹੈ, ਕਿ ਬੀਜੇਪੀ ਵਲੋਂ ਮੇਅਰ ਚੋਣ ਦੌਰਾਨ ਜੋ ਲੋਕਤੰਤਰ ਦੀ ਹੱਤਿਆ ਕੀਤੀ ਗਈ ਸੀ ਅਤੇ ਚੰਡੀਗੜ੍ਹ ਸ਼ਹਿਰ ਦੀ ਪੂਰੀ ਦੁਨੀਆ ਵਿੱਚ ਬਦਨਾਮੀ ਕਰਵਾਈ ਗਈ ਸੀ। ਉਸਦੇ ਲਈ ਚੰਡੀਗੜ੍ਹ ਵਾਸੀ ਬੀਜੇਪੀ ਨੂੰ ਕਦੇ ਮਾਫ਼ ਨਹੀਂ ਕਰਨਗੇ।