ਟਕਸਾਲੀ ਅਕਾਲੀ ਤੇ ਕਾਂਗਰਸੀ ਸਰਪੰਚ ਸਾਥੀਆਂ ਸਮੇਤ 'ਆਪ' 'ਚ ਸ਼ਾਮਲ
- ਵਿਧਾਇਕ ਰੰਧਾਵਾ ਨੇ ਕੀਤਾ ਪਾਰਟੀ 'ਚ ਸਵਾਗਤ
ਮਲਕੀਤ ਸਿੰਘ ਮਲਕਪੁਰ
ਲਾਲੜੂ 14 ਮਈ 2024: ਹਲਕਾ ਡੇਰਾਬੱਸੀ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਹੈ ਜਦੋਂ ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪੰਚ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ ਹਨ। ਸ. ਰੰਧਾਵਾ ਨੇ ਕਿਹਾ ਕਿ ਟਕਸਾਲੀ ਕਾਂਗਰਸੀ ਸਰਪੰਚ ਗੁਰਜੀਤ ਸਿੰਘ ਡੰਗਡੇਹਰਾ, ਅਜੇ ਕੁਮਾਰ ਸਰਪੰਚ ਸਾਧਾਂਪੁਰ, ਗੁਲਾਬ ਸਿੰਘ, ਗੁਰਮੀਤ ਸਿੰਘ ਸਾਧਾਂਪੁਰ, ਗੁਰਵਿੰਦਰ ਕੌਰ ਸਾਬਕਾ ਸਰਪੰਚ ਸਰਸੀਣੀ, ਮਨਜੀਤ ਸਿੰਘ ਸਰਸੀਣੀ, ਰਾਜਿੰਦਰ ਸਿੰਘ, ਹਰੀ ਰਾਮ ਪੰਚ, ਨਿਰਮਲ ਸਿੰਘ, ਕਰਮ ਸਿੰਘ, ਮਾਮਚੰਦ, ਕਰਮ ਸਿੰਘ, ਛੋਟਾ ਸਿੰਘ, ਸਿੰਘਾ ਸਰਸੀਣੀ ਅਤੇ ਅਜੈਬ ਸਿੰਘ ਸਰਸੀਣੀ ਆਪਣੀ ਪੂਰੀ ਪੰਚਾਇਤ ਨੂੰ ਨਾਲ ਲੈ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।
ਇਸ ਤਰੀਕੇ ਅਕਾਲੀ ਦਲ ਦੀ ਟਕਸਾਲੀ ਆਗੂ ਸ਼੍ਰੀਮਤੀ ਸਵਰਨੋ ਸਰਪੰਚ ਹੰਸਾਲਾ, ਪਰਵੀਨ ਕੁਮਾਰ, ਅਜਾਇਬ ਸਿੰਘ, ਕੁਲਵੰਤ ਸਿੰਘ, ਜੱਗੀ ਸਿੰਘ, ਮਨਪ੍ਰੀਤ ਕੌਰ ਪੰਚ, ਮਨਜੀਤ ਸਿੰਘ, ਸੁਰਜੀਤ ਸਿੰਘ, ਹਾਕਮ ਸਿੰਘ ਸ਼ਿਵਦਿਆਲ ਆਪਣੇ ਸਮਰਥਕਾਂ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਦਾ ਪਾਰਟੀ 'ਚ ਸਵਾਗਤ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ 'ਚ ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀ ਦੇ ਸਾਫ ਸੁਥਰੇ ਅਕਸ਼ ਵਾਲੇ ਆਗੂ ਆਪੋ-ਆਪਣੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ।
ਰੰਧਾਵਾ ਨੇ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਏ ਆਗੂਆਂ ਨੂੰ ਪੂਰਾ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ। ਇਸ ਦੌਰਾਨ ਸ਼ਮੂਲੀਅਤ ਕਰਨ ਵਾਲੇ ਪੰਚਾਂ-ਸਰਪੰਚਾਂ ਨੇ ਵਿਸ਼ਵਾਸ ਦੁਆਇਆ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹ ਕਿਹਾ ਕਿ 1 ਜੂਨ ਨੂੰ ਆਉਣ ਵਾਲੀ ਲੋਕ ਸਭਾ ਚੋਣਾਂ ਦੌਰਾਨ ਉਹ ਆਪਣੀ ਪੂਰੀ ਬਣਦੀ ਹਿੱਸੇਦਾਰੀ ਪਾ ਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਪਾਰਲੀਮੈਂਟ ਵਿੱਚ ਭੇਜਣਗੇ।