ਸੁਖਜਿੰਦਰ ਰੰਧਾਵਾ ਨੇ ਕੋਟਲੀ ਸੂਰਤ ਮੱਲ੍ਹੀ ਵਿਖੇ ਕੀਤੀ ਵਿਸ਼ਾਲ ਚੋਣ ਰੈਲੀ - ਮਹਾਜ਼ਨ
ਡੇਰਾ ਬਾਬਾ ਨਾਨਕ, 15 ਮਈ 2024 - ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਨਾਲ ਸਬੰਧਤ ਸਰਪੰਚਾਂ,ਪੰਚਾ, ਪੰਚਾਇਤ ਸੰਮਤੀ ਮੈਂਬਰਾਂ, ਮਾਰਕੀਟ ਕਮੇਟੀ ਦੇ ਮੈਂਬਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਸਰਗਰਮ ਕਾਂਗਰਸੀ ਵਰਕਰਾਂ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਮਹਿਲਾਂ ਕਾਂਗਰਸੀ ਵਰਕਰਾਂ ਦੀ ਇਕ ਵਿਸ਼ਾਲ ਚੌਣ ਰੈਲੀ ਨੂੰ ਭੰਮਰਾ ਪੈਲੇਸ ਕੋਟਲੀ ਸੂਰਤ ਮੱਲੀ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਲੋਕਤੰਤਰ ਅਤੇ ਭਾਰਤ ਦੇ ਸੰਵਿਧਾਨ ਨੂੰ ਬਚਾਉਣਾ ਹੈ ਤਾਂ ਦੇਸ਼ ਵਿੱਚ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ ਤਾਂ ਕਿ ਦੇਸ਼ ਦੇ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਮਿਲ ਸਕੇ।
ਨੌਜਵਾਨਾਂ ਨੂੰ ਰੋਜ਼ਗਾਰ ਅਤੇ ਦੇਸ਼ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ, ਦਲਿਤਾਂ, ਪਿਛੜੀਆਂ ਸ਼੍ਰੇਣੀਆਂ ਅਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਕੇ ਇਹਨਾਂ ਵਰਗਾਂ ਦੇ ਹਿਰਦਿਆਂ ਨੂੰ ਸ਼ਾਂਤ ਕੀਤਾ ਜਾਵੇ ਤੇ ਆਕਾਲੀ ਦਲ ਦੀ ਸਰਕਾਰ ਦੇ ਸਮੇਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਾਵਣ ਸਰੂਪਾਂ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜੇ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਈਆਂ ਜਾ ਸੱਕਣ ਅਤੇ ਦੇਸ਼ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਕਰਕੇ ਦੇਸ਼ ਦੇ ਵਖ ਵੱਖ ਫਿਰਕਿਆਂ ਵਿੱਚ ਪਿਆਰ ਅਤੇ ਸਦਭਾਵਨਾ ਦਾ ਮਾਹੌਲ ਕਾਇਮ ਕੀਤਾ ਜਾ ਸੱਕੇ ਉਹਨਾਂ ਰੈਲੀ ਵਿੱਚ ਹਾਜ਼ਰ ਪੰਚਾ ਸਰਪੰਚਾਂ ਅਤੇ ਯੂਥ ਕਾਂਗਰਸ ਦੇ ਕਾਰਕੁਨਾਂ ਅਤੇ ਕਾਂਗਰਸ ਪਾਰਟੀ ਦੇ ਸਰਗਰਮ ਵਰਕਰਾਂ ਨੂੰ ਸੰਦੇਸ਼ ਦਿੱਤਾ ਕਿ ਉਹ ਕੇਂਦਰ ਵਿਚ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਾਉਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇਕ ਇਕ ਘਰ ਤੱਕ ਪਹੁੰਚ ਕਰਨ ਅਤੇ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦਾ ਬੋਰੀ ਬਿਸਤਰਾ ਗੋਲ ਕਰਕੇ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਕੇਂਦਰ ਵਿੱਚ ਸਰਕਾਰ ਬਣਾਉਣ ਲਈ ਹਲਕਾ ਗੁਰਦਾਸਪੁਰ ਦੇ ਸੂਝਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ।
ਇਸ ਮੌਕੇ ਤੇ ਯੂਥ ਕਾਂਗਰਸ ਦੇ ਜੂਝਾਰੋ ਵਰਕਰਾਂ ਨੂੰ ਕਾਂਗਰਸ ਪਾਰਟੀ ਦੇ ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਦਿਤੇ ਗਏ ਇਸ ਮੌਕੇ ਤੇ ਯੂਥ ਕਾਂਗਰਸ ਦੇ ਲੀਡਰ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਸਰਦਾਰ ਉਦੇਵੀਰ ਸਿੰਘ ਰੰਧਾਵਾ, ਰਵਿੰਦਰ ਸਿੰਘ ਬੱਬੀ ਬਰਾੜ, ਪੰਜਾਬ ਕਾਂਗਰਸ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ, ਤੇਜਵੰਤ ਸਿੰਘ ਮਾਲੇਵਾਲ ਬਲਾਕ ਕਾਂਗਰਸ ਪ੍ਰਧਾਨ ਡੇਰਾ ਬਾਬਾ ਨਾਨਕ,ਬਲਾਕ ਕਲਾਨੌਰ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ,ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਰਿੰਕੀ ਨੇਬ ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਤਲਵੰਡੀ ਗੋਰਾਇਆ, ਡਾਕਟਰ ਬਲਵਿੰਦਰ ਸਿੰਘ ਰੰਧਾਵਾ ਵਾਈਸ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ, ਬਲਕਾਰ ਸਿੰਘ ਉਦੋਵਾਲੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ,ਗੁਰਮੇਜ ਸਿੰਘ ਭੱਟੀ ਉਪ ਪ੍ਰਧਾਨ ਕਾਂਗਰਸ ਕਮੇਟੀ ਗੁਰਦਾਸਪੁਰ ਅਤੇ ਸਰਪੰਚ ਦਰਗਾਬਾਦ, ਸੱਤ ਪਾਲ ਭੋਜਰਾਜ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਕਮੇਟੀ ਗੁਰਦਾਸਪੁਰ,ਗੁਰਪ੍ਰੀਤ ਸਿੰਘ ਗੋਪੀ ਸਰਪੰਚ ਧਿਆਨਪੁਰ , ਬਿਕਰਮਜੀਤ ਸਿੰਘ ਬਿੱਕਾ ਸਰਪੰਚ ਮੰਮਣ, ਅਵਤਾਰ ਸਿੰਘ ਸਰਪੰਚ ਕੋਟਲੀ ਸੂਰਤ ਮੱਲੀ, ਤੇਜਵੀਰ ਸਿੰਘ ਸਰਪੰਚ ਭਿਟੇਵੱਡ ਕੋਟਲੀ, ਹਰਜਿੰਦਰ ਸਿੰਘ ਸਰਪੰਚ ਧਾਰੋਵਾਲੀ, ਸਰਪੰਚ ਹਰਬਿੰਦਰ ਸਿੰਘ ਉਦੋਵਾਲੀ ਕਲਾਂ, ਸਰਪੰਚ ਅੰਗਰੇਜ਼ ਸਿੰਘ, ਸਰਪੰਚ ਗੁਰਦੀਪ ਸਿੰਘ ਰਾਏਚੱਕ, ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਰਾਏਚੱਕ ਮਨਿੰਦਰ ਸਿੰਘ ਮੰਨੂ ਸਰਜੇਚੱਕ , ਸਿਮਰਜੀਤ ਸਿੰਘ ਸਾਹ ਹਰੂਵਾਲ,ਯੂਥ ਕਾਂਗਰਸ ਦੇ ਸੀਨੀਅਰ ਆਗੂ ਹਰਦੇਵ ਸਿੰਘ ਗੋਲਡੀ ਭੰਮਰਾ,ਮਨੀ ਮਹਾਜ਼ਨ,ਪਾਲੀ ਬੇਦੀ ਕੌਸਲਰ ਡੇਰਾ ਬਾਬਾ ਨਾਨਕ ਸਮੇਤ ਹਲਕਾ ਡੇਰਾ ਬਾਬਾ ਨਾਨਕ ਦੇ ਪੰਚ ਸਰਪੰਚ ਅਤੇ ਸਰਗਰਮ ਕਾਂਗਰਸੀ ਆਗੂ ਅਤੇ ਯੂਥ ਕਾਂਗਰਸ ਦੇ ਸਰਗਰਮ ਕਾਰਕੁੰਨ ਅਤੇ ਵੱਡੀ ਗਿਣਤੀ ਵਿੱਚ ਮਹਿਲਾਂ ਕਾਂਗਰਸ ਦੀਆਂ ਵਰਕਰਾਂ ਹਾਜ਼ਰ ਸੰਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਸੱਜੀ ਬਾਂਹ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ